Saturday, October 24, 2026
Home Latest ਰਾਸ਼ਟਰੀ ਲੋਕ ਅਦਾਲਤ ’ਚ 1186 ਇੰਤਕਾਲ ਕੇਸਾਂ ਦਾ ਮੌਕੇ ’ਤੇ ਨਿਪਟਾਰਾ

ਰਾਸ਼ਟਰੀ ਲੋਕ ਅਦਾਲਤ ’ਚ 1186 ਇੰਤਕਾਲ ਕੇਸਾਂ ਦਾ ਮੌਕੇ ’ਤੇ ਨਿਪਟਾਰਾ

ਜਲੰਧਰ(ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅੱਜ ਦੱਸਿਆ ਕਿ ਸ਼ਨੀਵਾਰ ਨੂੰ ਰਾਸ਼ਟਰੀ ਲੋਕ ਅਦਾਲਤ ਵਿੱਚ ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਇੰਤਕਾਲਾਂ ਦੇ 1186 ਕੇਸਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਇਦਾਦਾਂ ਦੇ ਇੰਤਕਾਲ ਸਬੰਧੀ ਕੁੱਲ 1552 ਕੇਸਾਂ ਵਿੱਚੋਂ 1186 ਦਾ ਮੌਕੇ ‘ਤੇ ਨਬੇੜਾ ਕੀਤਾ ਗਿਆ ਅਤੇ ਕੁਝ ਕਮੀਆਂ ਕਾਰਨ 366 ਮਾਮਲੇ ਰਹਿ ਗਏ ਹਨ, ਜਿਨ੍ਹਾਂ ਦੇ ਵੀ ਜਲਦ ਤੋਂ ਜਲਦ ਨਿਪਟਾਰੇ ਲਈ ਸਮੁੱਚੀ ਪ੍ਰਕਿਰਿਆ ਕੁਝ ਦਿਨਾਂ ਵਿੱਚ ਮੁਕੰਮਲ ਕਰ ਲਈ ਜਾਵੇਗੀ । ਉਨ੍ਹਾਂ ਦੱਸਿਆ ਕਿ ਤਹਿਸੀਲਦਾਰ ਜਲੰਧਰ-1 ਵੱਲੋਂ ਕੁੱਲ 175 ਅਤੇ ਤਹਿਸੀਲਦਾਰ ਜਲੰਧਰ-2 ਵੱਲੋਂ 98, ਤਹਿਸੀਲਦਾਰ ਨਕੋਦਰ ਵੱਲੋਂ 92, ਤਹਿਸੀਲਦਾਰ ਸ਼ਾਹਕੋਟ ਵੱਲੋਂ 10 ਅਤੇ ਤਹਿਸੀਲਦਾਰ ਫਿਲੌਰ ਵੱਲੋਂ 52 ਕੇਸਾਂ ਦਾ ਮੌਕੇ ’ਤੇ ਫੈਸਲਾ ਕੀਤਾ ਗਿਆ।

Advertisements

ਇਸੇ ਤਰ੍ਹਾਂ ਨਾਇਬ ਤਹਿਸੀਲਦਾਰ ਜਲੰਧਰ-1 ਵੱਲੋਂ 290, ਨਾਇਬ ਤਹਿਸੀਲਦਾਰ ਆਦਮਪੁਰ ਵੱਲੋਂ 22, ਨਾਇਬ ਤਹਿਸੀਲਦਾਰ ਜਲੰਧਰ-2 ਵੱਲੋਂ 76, ਨਾਇਬ ਤਹਿਸੀਲਦਾਰ ਭੋਗਪੁਰ ਵੱਲੋਂ 32, ਨਾਇਬ ਤਹਿਸੀਲਦਾਰ ਕਰਤਾਰਪੁਰ ਵੱਲੋਂ 78, ਨਾਇਬ ਤਹਿਸੀਲਦਾਰ ਨਕੋਦਰ ਵੱਲੋਂ 24, ਨਾਇਬ ਤਹਿਸੀਲਦਾਰ ਮਹਿਤਪੁਰ ਵੱਲੋਂ ਇੰਤਕਾਲ ਦੇ 95 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਜਸਪ੍ਰੀਤ ਸਿੰਘ ਨੇ ਅੱਗੇ ਦੱਸਿਆ ਕਿ ਨਾਇਬ ਤਹਿਸੀਲਦਾਰ ਸ਼ਾਹਕੋਟ ਵੱਲੋਂ 7,  ਨਾਇਬ ਤਹਿਸੀਲਦਾਰ ਲੋਹੀਆਂ ਵੱਲੋਂ 5, ਨਾਇਬ ਤਹਿਸੀਲਦਾਰ ਫਿਲੌਰ ਵੱਲੋਂ 35, ਨਾਇਬ ਤਹਿਸੀਲਦਾਰ ਗੁਰਾਇਆਂ ਵੱਲੋਂ 55 ਅਤੇ ਨਾਇਬ ਤਹਿਸੀਲਦਾਰ ਨੂਰਮਹਿਲ ਵੱਲੋਂ ਇੰਤਕਾਲ ਦੇ 40  ਮਾਮਲਿਆਂ ਦਾ ਮੌਕੇ ‘ਤੇ ਫੈਸਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਰਹਿੰਦੇ ਕੇਸਾਂ ਦੇ ਵੀ ਜਲਦ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇਗਾ, ਜਿਸ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਨਿਰਵਿਘਨ ਅਤੇ ਸਮਾਂਬੱਧ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਨਾਗਰਿਕਾਂ ਨੂੰ ਆਪਣੀਆਂ ਜਾਇਦਾਦਾਂ ਦੇ ਇੰਤਕਾਲ ਦਰਜ ਕਰਵਾਉਣ ਸਮੇਤ ਹੋਰ ਸਰਕਾਰੀ ਸੇਵਾਵਾਂ ਸੁਚੱਜੇ ਢੰਗ ਨਾਲ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਇੰਤਕਾਲਾਂ ਸਬੰਧੀ ਸਮੁੱਚੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਐਨ.ਡੀ.ਜੀ.ਆਰ.ਐਸ. ਪ੍ਰਣਾਲੀ ਦੇ ਏਕੀਕਰਣ ਤੋਂ ਬਾਅਦ ਹੁਣ ਜਾਇਦਾਦ ਦੀ ਰਜਿਸਟਰੀ ਹੋਣ ਉਪਰੰਤ 45 ਦਿਨਾਂ ਦੇ ਅੰਦਰ ਇੰਤਕਾਲ ਦੀ ਰਜਿਸਟ੍ਰੇਸ਼ਨ ਲਾਜ਼ਮੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ ਇੰਤਕਾਲ ਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਤੈਅ ਸਮਾਂ ਸੀਮਾ ਤੋਂ ਬਾਅਦ ਇੰਤਕਾਲ ਦਾ ਕੋਈ ਵੀ ਕੇਸ ਲੰਬਿਤ ਨਹੀਂ ਰਹਿਣਾ ਚਾਹੀਦਾ।ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਕਿਸਮ ਦੀ ਢਿੱਲਮੱਠ ਜਾਂ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

LEAVE A REPLY

Please enter your comment!
Please enter your name here