Monday, October 26, 2026
Home Chandigarh ਲੋਕ ਅਦਾਲਤ ਵਿੱਚ 14 ਸਾਲ ਪੁਰਾਣੇ ਕੇਸ ਦਾ ਨਿਪਟਾਰਾ

ਲੋਕ ਅਦਾਲਤ ਵਿੱਚ 14 ਸਾਲ ਪੁਰਾਣੇ ਕੇਸ ਦਾ ਨਿਪਟਾਰਾ

ਜਲੰਧਰ(ਦ ਸਟੈਲਰ ਨਿਊਜ਼)। ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਮੁਤਾਬਕ ਮੈਡਮ ਰੁਪਿੰਦਰਜੀਤ   ਚਹਿਲ ਮਾਣਯੋਗ ਜ਼ਿਲ੍ਹਾ ਤੇ ਸੈਸ਼ਨਜ਼ ਜੱਜ਼ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਜੀ ਦੀ ਯੋਗ ਰਹਿਨੁਮਾਈ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਵੱਲੋਂ ਅੱਜ  ਮਿਤੀ 12.11.2022 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ  ਜੁਡੀਸ਼ੀਅਲ ਅਦਾਲਤਾਂ ਵਿੱਚ ਲੰਬਿਤ ਦੀਵਾਨੀ, ਵਿਵਾਹਿਕ ਝਗੜੇ, ਮੋਟਰ ਦੁਰਘਟਨਾ ਕਲੇਮ ਕੇਸ, ਬਿਜਲੀ ਕਾਨੂੰਨ ਦੇ ਕੰਪਾਂਊਡੇਬਲ, ਟ੍ਰੈਫਿਕ ਚਲਾਨ  ਅਤੇ ਫੌਜਦਾਰੀ  ਦੇ  ਸਮਝੌਤਾ  ਹੋ  ਸਕਣ  ਵਾਲੇ  ਕੇਸਾਂ  ਅਤੇ  ਹੋਰ ਸੰਸਥਾਵਾ ਜਿਵੇਂ ਬੈਂਕਾਂ, ਬਿਜਲੀ ਵਿਭਾਗ, ਭਾਰਤ ਸੰਚਾਰ ਨਿਗਮ ਅਤੇ  ਵਿਤੀ ਸੰਸਥਾਨਾਂ ਦੇ ਪ੍ਰੀਲਿਟੀਗੇਟਿਵ ਕੇਸਾਂ ਦਾ ਫੈਸਲਾ ਰਾਜੀਨਾਮੇ ਰਾਹੀਂ ਕਰਵਾਉਣ ਲਈ ਕੀਤਾ ਗਿਆ । 

Advertisements

ਇਸ ਸੰਬੰਧੀ ਜਾਣਕਾਰੀ ਦਿੰਦਿਆ ਮੈਡਮ ਰੁਪਿੰਦਰਜੀਤ   ਚਹਿਲ ਮਾਣਯੋਗ ਜ਼ਿਲ੍ਹਾ ਤੇ ਸੈਸ਼ਨਜ਼ ਜੱਜ਼ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਜੀ ਨੇ ਦੱਸਿਆ ਕਿ  ਜ਼ਿਲ੍ਹਾ ਜਲੰਧਰ ਵਿਖੇ 25, ਨਕੋਦਰ ਵਿੱਚ 3 ਅਤੇ ਫਿਲੋਰ ਵਿਖੇ 2 ਕੁੱਲ 30 ਬੈਂਚ ਸਥਾਪਿਤ ਕੀਤੇ ਗਏ ਸਨ ਜਿਨ੍ਹਾਂ ਵਿੱਚ ਉਪਰੋਕਤ ਸ਼੍ਰੇਣੀਆਂ ਨਾਲ ਸਬੰਧਤ   ਕੁੱਲ 29997 ਕੇਸ ਸੁਣਵਾਈ ਲਈ ਰੱਖੇ ਗਏ ਸਨ ਜਿਨ੍ਹਾਂ ਵਿੱਚੋਂ  18671 ਕੇਸਾਂ ਦਾ ਨਿਪਟਾਰਾ ਮੌਕੇ ਤੇ ਹੀ ਰਾਜ਼ੀਨਾਮੇ ਰਾਹੀਂ ਕਰਵਾਇਆ ਗਿਆ। ਇਨ੍ਹਾਂ ਕੇਸਾਂ ਵਿੱਚ ਕੁੱਲ ਰੁਪਏ 411715734/-(41 ਕਰੋੜ 17 ਲੱਖ 15 ਹਜ਼ਾਰ 734/- ਰੁਪਏ) ਦੇ ਝਗੜੇ ਮੁਕਾਏ ਗਏ। 

ਲੋਕ ਅਦਾਲਤਾਂ ਦੀ ਮਹੱਤਤਾ ਸੰਬੰਧੀ ਜਾਣਕਾਰੀ ਦਿੰਦਿਆਂ ਮੈਡਮ ਰੁਪਿੰਦਰਜੀਤ   ਚਹਿਲ ਮਾਣਯੋਗ ਜ਼ਿਲ੍ਹਾ ਤੇ ਸੈਸ਼ਨਜ਼ ਜੱਜ਼ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ  ਨੇ ਦੱਸਿਆ ਕਿ ਲੋਕ ਅਦਾਲਤਾਂ ਦਾ ਮਕਸਦ ਲੋਕਾਂ ਨੂੰ ਜਲਦੀ ਅਤੇ ਸਸਤਾ ਨਿਆਂ ਦੁਆਉਣਾ ਹੈ  ਅਤੇ  ਲੋਕ ਅਦਾਲਤ ਦਾ ਫੈਸਲਾ ਅੰਤਮ ਹੁੰਦਾ ਹੈ ਅਤੇ ਇਸ ਦੇ ਫੈਸਲੇ ਦੇ ਖਿਲਾਫ ਕਿਤੇ ਵੀ ਅਪੀਲ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਰਾਹੀ ਝਗੜਿਆਂ ਦਾ ਫੈਂਸਲਾ ਹੋਣ ਨਾਲ ਕੋਈ ਵੀ ਧਿਰ ਹਾਰਦੀ ਨਹੀਂ ਸਗੋਂ ਦੋਨਾਂ ਧਿਰਾਂ ਦੀ ਜਿੱਤ ਹੁੰਦੀ ਹੈ। ਉਨ੍ਹਾਂ ਨੇ ਦੱਸਿਆ ਕਿ ਲੋਕ ਅਦਾਲਤਾਂ ਰਾਹੀਂ ਫੈਸਲੇ ਕਰਵਾਉਣ ਨਾਲ ਧਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ ਅਤੇ ਭਾਈਚਾਰਾ ਵੀ ਵਧਦਾ ਹੈ।  ਜਿਹੜੇ ਲੋਕ ਆਪਣੇ ਅਦਲਾਤੀ ਝਗੜਿਆਂ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣਾ ਚਾਹੁੰਦੇ ਹਨ ਉਹ ਆਪਣੀ ਦਰਖਾਸਤ ਸੰਬੰਧਤ ਅਦਾਲਤ ਨੂੰ ਦੇ ਸਕਦੇ ਹਨ। ਇਸ ਲੋਕ ਅਦਾਲਤ ਦੀ ਖਾਸੀਅਤ ਇਹ ਰਹੀ ਕਿ ਇਸ ਲੋਕ ਅਦਾਲਤ   ਵਿੱਚ   ਇੱਕ 14 ਸਾਲ ਤੋਂ ਲੰਬਿਤ ਕੇਸ ਦਾ ਨਿਪਟਾਰਾ ਕਰ ਦਿੱਤਾ ਗਿਆ।  

ਇਸ ਮੌਕੇ ਤੇ ਡਾ. ਗਗਨਦੀਪ ਕੌਰ, ਸੀ.ਜੇ.ਐੱਮ. ਕਮ ਸਕੱਤਰ  ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਜੀ ਨੇ ਦੱਸਿਆ ਕਿ  ਕਾਨੂੰਨੀ ਸੇਵਾਵਾਂ ਅਥਾਰਟੀਆਂ ਵੱਲੋਂ  ਸਮੇਂ ਸਮੇਂ ਤੇ ਇਹ ਲੋਕ ਅਦਾਲਤਾਂ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਆਪਸੀ ਗੱਲਬਾਤ ਰਾਹੀ ਸਮਝੋਤਾ ਹੋ ਕੇ  ਸੁਚੱਜੇ ਹੱਲ ਰਾਹੀਂ ਝਗੜੇ ਦਾ  ਨਿਪਟਾਰਾ ਕੀਤਾ ਜਾ ਸਕੇ ।  ਲੋਕ ਅਦਾਲਤ ਵਿੱਚ ਮਸਲਾ ਲਗਵਾਉਣ ਲਈ ਅਤੇ ਕਾਨੂੰਨੀ ਸੇਵਾਵਾਂ ਦੀਆਂ ਹੋਰ ਸੁਵਿਧਾਵਾਂ ਬਾਰੇ ਜਾਣਕਾਰੀ ਲੈਣ ਲਈ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਨੰਬਰ 1968 ਤੇ ਰਾਬਤਾ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here