ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਦੇ ਜਨਮ ਦਿਵਸ ਮੌਕੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਮਨਾਇਆ ਗਿਆ ਬਾਲ ਦਿਵਸ: ਚਮਕੌਰ ਸਿੰਘ

ਫਿਰੋਜ਼ਪੁਰ,(ਦ ਸਟੈਲਰ ਨਿਊਜ਼): ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ‘ਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਬਾਲ ਦਿਵਸ ਮਨਾਇਆ ਗਿਆ। ਜ਼ਿਲ੍ਹਾ ਫਿਰੋਜ਼ਪੁਰ ਦੇ ਸਰਕਾਰੀ ਸਕੂਲਾਂ ਵਿੱਚ ਬਾਲ ਦਿਵਸ ਮਨਾਉਂਦੇ ਹੋਏ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆ ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।

Advertisements

ਇਸ ਦੌਰਾਨ ਸ. ਚਮਕੌਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ:ਸਿ:) ਫਿਰੋਜ਼ਪੁਰ ਅਤੇ ਕੋਮਲ ਅਰੋੜਾ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸੈ:ਸਿ:) ਫਿਰੋਜ਼ਪੁਰ ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਜਾ ਕੇ ਬੱਚਿਆਂ ਨੂੰ ਬਾਲ ਦਿਵਸ ਦੀ ਵਧਾਈ ਦਿੰਦੇ ਹੋਏ ਬੱਚਿਆਂ ਨੂੰ ਪੜ੍ਹਾਈ ਅਤੇ ਖੇਡਾਂ ਲਈ ਪ੍ਰੇਰਿਤ ਕੀਤਾ ਗਿਆ ਅਤੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਦੌਰਾਨ ਸ. ਚਮਕੌਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ ਫਿਰੋਜ਼ਪੁਰ ਵੱਲੋਂ ਸਰਕਾਰੀ ਹਾਈ ਸਕੂਲ ਪੀਰ ਇਸਮਾਇਲ ਖਾਂ ਅਤੇ ਸ.ਸ.ਸ. ਸਕੂਲ ਸ਼ੇਰ ਖਾਂ, ਸਕੂਲ ਦੇ ਮੈਗਜ਼ੀਨ ਲੋਕ ਅਰਪਿਤ ਕੀਤੇ ਗਏ। ਇਸ ਮੌਕੇ ਰੁਪਿੰਦਰ ਕੌਰ ਪ੍ਰਿੰਸੀਪਲ ਸ.ਸ.ਸ. ਸਕੂਲ ਸ਼ੇਰ ਖਾਂ, ਸੋਨੀਆ ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਪੀਰ ਇਸਮਾਇਲ ਖਾਂ, ਦਿਨੇਸ਼ ਕੁਮਾਰ, ਸੁਖਚੈਨ ਸਿੰਘ, ਸ: ਗੁਰਪ੍ਰੀਤ ਸਿੰਘ, ਬੀ.ਐਮ. ਸਾਇੰਸ ਆਦਿ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here