ਜ਼ਿਲ੍ਹੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਤੇ “ਉਡਾਰੀਆਂ” ਬਾਲ ਵਿਕਾਸ ਮੇਲੇ ਦਾ ਆਗਾਜ਼

ਫਿਰੋਜ਼ਪੁਰ, (ਦ ਸਟੈਲਰ ਨਿਊਜ਼): ਪੰਜਾਬ ਸਰਕਾਰ ਵੱਲੋਂ  ਸੂਬੇ ਭਰ ਵਿੱਚ 14 ਤੋਂ 20 ਨਵੰਬਰ  ਤੱਕ “ਉਡਾਰੀਆਂ” ਬਾਲ ਵਿਕਾਸ ਮੇਲਾ  ਕਰਵਾਇਆ ਜਾ ਰਿਹਾ ਹੈ। ਇਸੇ ਲੜੀ ਦੇ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਦੇ  ਸਾਰੇ ਬਲਾਕਾਂ ਵਿੱਚਲੇ ਆਂਗਣਵਾੜੀ ਸੈਂਟਰਾਂ ਤੇ ਉਡਾਰੀਆਂ ਬਾਲ ਵਿਕਾਸ ਮੇਲੇ ਦਾ ਆਗਾਜ਼ ਕੀਤਾ ਗਿਆ। ਇਹ ਜਾਣਕਾਰੀ ਜ਼ਿਲ੍ਹਾ ਪ੍ਰੋਗਰਾਮ ਅਫਸਰ ਰਤਨਦੀਪ ਸੰਧੂ ਨੇ ਦਿੱਤੀ।

Advertisements

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਉਡਾਰੀਆਂ ਬਾਲ ਵਿਕਾਸ ਮੇਲੇ ਤਹਿਤ ਜ਼ਿਲ੍ਹੇ ਦੇ ਸਾਰੇ ਆਂਗਣਵਾੜੀਆਂ ਸੈਂਟਰਾਂ ਵਿਖੇ ਇਸ ਪ੍ਰੋਗਰਾਮ ਅਧੀਨ ਬੱਚਿਆਂ ਦੇ ਮਾਪਿਆਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਬੱਚਿਆਂ ਦੇ ਪਾਲਣ-ਪੋਸ਼ਣ ਬਾਰੇ ਜਾਗਰੂਕਤਾ ਨਾਲ ਸਬੰਧਿਤ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦਾ ਬਹੁਤ ਹੀ ਵਧੀਆ ਉਪਰਾਲਾ ਹੈ, ਇਸ ਪ੍ਰੋਗਰਾਮ ਤਹਿਤ ਬੱਚਿਆਂ ਦੇ ਪੋਸ਼ਣ, ਖੇਡ ਅਤੇ ਕਹਾਣੀ ਅਧਾਰਿਤ ਵਿਕਾਸ, ਸੁਰੱਖਿਆ ਅਤੇ ਸਾਧਨ ਤੇ ਸਕਾਰਾਤਮਕ ਪਾਲਣ-ਪੋਸ਼ਣ ਲਈ ਗਤੀਵਿਧੀਆਂ ਕਰਵਾਈਆਂ ਜਾਣਗੀਆਂ।

LEAVE A REPLY

Please enter your comment!
Please enter your name here