ਜ਼ਿਲ੍ਹਾ ਅਤੇ ਸੈਸ਼ਨ ਜੱਜਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਆਰੀਆ ਅਨਾਥ ਆਸ਼ਰਮ ਫਿਰੋਜ਼ਪੁਰ ਦਾ ਦੌਰਾ

????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????

ਫਿਰੋਜ਼ਪੁਰ (ਦ ਸਟੈਲਰ ਨਿਊਜ਼):  ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਸ਼੍ਰੀ ਵੀਰਇੰਦਰ ਅਗਰਵਾਲ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਨੇ ਆਰੀਆ ਅਨਾਥ ਆਸ਼ਰਮ ਫਿਰੋਜ਼ਪੁਰ ਦਾ ਦੌਰਾ ਕੀਤਾ। ਇਸ ਮੌਕੇ ਮਿਸ ਏਕਤਾ ਉੱਪਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ, ਸੰਸਥਾ ਦੇ ਚੇਅਰਮੈਨ ਸ਼੍ਰੀਮਤੀ ਸਤਨਾਮ ਕੌਰ ਅਤੇ ਉਨ੍ਹਾਂ ਦਾ ਸਾਰਾ ਸਟਾਫ, ਡੀ. ਸੀ. ਪੀ. ਓ. ਸ਼੍ਰੀ ਆਸ਼ੀਸ਼ ਕੁਮਾਰ, ਸ਼੍ਰੀ ਜਗਜੀਤ ਸਿੰਘ ਸੋਢੀ ਮੈਂਬਰ ਚਾਈਲਡ ਵੈਲਫੇਅਰ ਕਮੇਟੀ ਵੀ ਮੌਜੂਦ ਸਨ ।

Advertisements

ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਸ਼੍ਰੀ ਵੀਰਇੰਦਰ ਅਗਰਵਾਲ ਨੇ ਅਨਾਥ ਆਸ਼ਰਮ ਦੀ ਬਿਲਡਿੰਗ ਦਾ ਸਰਵੇਖਣ ਕੀਤਾ ਅਤੇ ਬੱਚਿਆਂ ਦੇ ਖਾਣੇ ਤੇ ਰਸੋਈ ਦਾ ਵਿਸ਼ੇਸ਼ ਸਰਵੇਖਣ ਕੀਤਾ। ਉਨ੍ਹਾਂ ਇੱਥੇ ਮੌਜੂਦ ਬੱਚਿਆਂ ਦਾ ਹਾਲ-ਚਾਲ ਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਦਿੱਕਤਾਂ ਬਾਰੇ ਵੀ ਪੁੱਛਿਆ। ਇਸ ਮੌਕੇ ਉਨ੍ਹਾਂ ਬੱਚਿਆਂ ਦਾ ਰਿਕਾਰਡ ਵੀ ਚੈੱਕ ਕੀਤਾ ਅਤੇ ਸੰਸਥਾ ਦੇ ਸਟਾਫ, ਡੀ.ਸੀ.ਪੀ.ਓ. ਸ਼੍ਰੀ ਆਸ਼ੀਸ਼ ਕੁਮਾਰ, ਉਨ੍ਹਾਂ ਦੇ ਸਟਾਫ ਅਤੇ ਸ਼੍ਰੀ ਜਗਜੀਤ ਸਿੰਘ ਸੋਢੀ ਐਡਵੋਕੇਟ ਤੇ ਸਾਰੇ ਸਟਾਫ ਨੂੰ ਖਾਸ ਹਦਾਇਤਾਂ ਕੀਤੀਆਂ ਕਿ ਇੱਥੇ ਰਹਿ ਰਹੇ ਬੱਚਿਆਂ ਨੂੰ ਕਿਸੇ ਕਿਸਮ ਦੀ ਕੋਈ ਵੀ ਦਿੱਕਤ ਪੇਸ਼ ਨਹੀਂ ਆਉਣੀ ਚਾਹੀਦੀ। ਇਨ੍ਹਾਂ ਬੱਚਿਆਂ ਦੇ ਪੜ੍ਹਨ, ਖੇਡਣ ਅਤੇ ਰਹਿਣ-ਸਹਿਣ ਦਾ ਖਾਸ ਖਿਆਲ ਰੱਖਿਆ ਜਾਵੇ। ਆਸ਼ਰਮ ਦੇ ਸਟਾਫ ਵੱਲੋਂ  ਜੱਜ ਸਾਹਿਬ ਦਾ ਧੰਨਵਾਦ ਕੀਤਾ ਗਿਆ।

LEAVE A REPLY

Please enter your comment!
Please enter your name here