ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਾਨਗੀ ਤਕਸੀਮ ਤੇ ਇੰਤਕਾਲਾਂ ਦੇ ਬਕਾਇਆ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ 24 ਤੇ 25 ਨਵੰਬਰ ਨੂੰ 

ਜਲੰਧਰ(ਦ ਸਟੈਲਰ ਨਿਊਜ਼): ਖਾਨਗੀ ਤਕਸੀਮ ਤੇ ਇੰਤਕਾਲਾਂ ਦੇ ਬਕਾਇਆ ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 24 ਅਤੇ 25 ਨਵੰਬਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਖਾਨਗੀ ਤਕਸੀਮ ਦੇ ਕੇਸਾਂ ਨਾਲ-ਨਾਲ ਲੋਕਾਂ ਦੇ ਜਾਇਦਾਦ ਸਬੰਧੀ ਝਗੜਾ ਰਹਿਤ ਇੰਤਕਾਲ ਅਤੇ ਝਗੜੇ ਵਾਲੇ ਇੰਤਕਾਲਾਂ ਦੇ ਮਾਮਲਿਆਂ ਦੀ ਸੁਣਵਾਈ ਕਰਕੇ ਮੌਕੇ ’ਤੇ ਫੈਸਲੇ ਕੀਤੇ ਜਾਣਗੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮਕਸਦ ਲੋਕਾਂ ਦੀਆਂ ਜਾਇਦਾਦਾਂ ਦੇ ਇੰਤਕਾਲ ਤੇ ਤਕਸੀਮਾਂ ਸਬੰਧੀ ਕੇਸਾਂ ਦਾ ਮੌਕੇ ’ਤੇ ਨਿਪਟਾਰਾ ਕਰਕੇ ਉਨ੍ਹਾਂ ਨੂੰ ਰਾਹਤ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਜਲੰਧਰ ਵਿੱਚ ਇਹ ਪਹਿਲੀ ਵਾਰ ਹੈ ਕਿ ਇਨ੍ਹਾਂ ਵਿਸ਼ੇਸ਼ ਕੈਂਪਾਂ ਵਿੱਚ ਐਸ.ਡੀ.ਐਮ. ਪਾਸ ਪੈਂਡਿੰਗ ਝਗੜੇ ਵਾਲੇ ਇੰਤਕਾਲ ਕੇਸਾਂ ਦਾ ਵੀ ਮੌਕੇ ’ਤੇ ਨਿਪਟਾਰਾ ਕੀਤਾ ਜਾਵੇਗਾ।

Advertisements

 ਉਨ੍ਹਾਂ ਦੱਸਿਆ ਕਿ ਤਹਿਸੀਲਦਾਰ ਜਲੰਧਰ-1, ਤਹਿਸੀਲਦਾਰ ਜਲੰਧਰ-2, ਤਹਿਸੀਲਦਾਰ ਨਕੋਦਰ, ਤਹਿਸੀਲਦਾਰ ਸ਼ਾਹਕੋਟ, ਤਹਿਸੀਲਦਾਰ ਫਿਲੌਰ ਤੋਂ ਇਲਾਵਾ ਨਾਇਬ ਤਹਿਸੀਲਦਾਰ ਜਲੰਧਰ-1, ਨਾਇਬ ਤਹਿਸੀਲਦਾਰ ਜਲੰਧਰ-2, ਨਾਇਬ ਤਹਿਸੀਲਦਾਰ ਆਦਮਪੁਰ, ਨਾਇਬ ਤਹਿਸੀਲਦਾਰ ਭੋਗਪੁਰ, ਨਾਇਬ ਤਹਿਸੀਲਦਾਰ ਕਰਤਾਰਪੁਰ, ਨਾਇਬ ਤਹਿਸੀਲਦਾਰ ਨਕੋਦਰ, ਨਾਇਬ ਤਹਿਸੀਲਦਾਰ ਮਹਿਤਪੁਰ, ਨਾਇਬ ਤਹਿਸੀਲਦਾਰ ਸ਼ਾਹਕੋਟ, ਨਾਇਬ ਤਹਿਸੀਲਦਾਰ ਲੋਹੀਆਂ, ਨਾਇਬ ਤਹਿਸੀਲਦਾਰ ਫਿਲੌਰ, ਨਾਇਬ ਤਹਿਸੀਲਦਾਰ ਗੁਰਾਇਆ ਅਤੇ ਨਾਇਬ ਤਹਿਸੀਲਦਾਰ ਨੂਰਮਹਿਲ ਵਿਖੇ ਇਹ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਵਿਰਾਸਤ ਦੇ ਇੰਤਕਾਲ, ਤਕਸੀਮ, ਜ਼ਮੀਨ ਫੱਕ ਕਰਵਾਉਣ, ਫਰਦ ਬਦਰ (ਰਿਕਾਰਡ ਵਿੱਚ ਸੋਧ), ਨਕਸ਼ਾ ਊੜਾ ਲਈ ਬਿਨੈਕਾਰ ਪਟਵਾਰੀ ਤੋਂ ਇਲਾਵਾ ਫਰਦ ਕੇਂਦਰ ਵਿਖੇ ਵੀ ਬਿਨੈ ਕਰ ਸਕਦੇ ਹਨ। ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਿਨੈਕਾਰ ਕੈਂਪਾਂ ਵਿੱਚ ਸਮੇਂ ਸਿਰ ਪਹੁੰਚ ਕੇ ਸੁਵਿਧਾ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਬਿਨੈਕਾਰ ਕੈਂਪਾਂ ਵਿੱਚ ਜ਼ਮੀਨ ਦੀ ਮਾਲਕੀ ਸਬੰਧੀ ਦਸਤਾਵੇਜ਼ ਨਾਲ ਲੈ ਕੇ ਆਉਣ।

LEAVE A REPLY

Please enter your comment!
Please enter your name here