ਰੇਲਵੇ ਮੰਡੀ ਸਕੂਲ ਵਿਖੇ ਸਵੀਪ ਤਹਿਤ ਕੁਇਜ਼ ਮੁਕਾਬਲਾ ਕਰਵਾਇਆ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪ੍ਰੈਸ ਦੇ ਪ੍ਰਿੰਸੀਪਲ ਲਲਿਤਾ ਰਾਣੀ ਜੀ ਦੀ ਯੋਗ ਅਗਵਾਈ ਹੇਠ ਰੇਲਵੇ ਮੰਡੀ ਸਕੂਲ ਵਿਖੇ ਸਵੀਪ ਤਹਿਤ ਕੁਇਜ਼ ਮੁਕਾਬਲਾ ਕਰਵਾਇਆ ਗਿਆ । ਪ੍ਰਿੰਸੀਪਲ ਲਲਿਤਾ ਰਾਣੀ ਜੀ ਦੀ ਯੋਗ ਅਗਵਾਈ ਹੇਠ ਰੇਲਵੇ ਮੰਡੀ ਸਕੂਲ ਹੁਸ਼ਿਆਰਪੁਰ ਵਿਖੇ ਡਿਪਟੀ ਕਮਿਸ਼ਨਰ ਕਮ ਜ਼ਿਲਾ ਚੋਣ ਅਫ਼ਸਰ ਹੁਸ਼ਿਆਰਪੁਰ ਸੰਦੀਪ ਹੰਸ ਜ਼ਿਲ੍ਹਾ ਸਿੱਖਿਆ ਅਫ਼ਸਰ (ਸ.ਸ) ਗੁਰਸ਼ਰਨ ਸਿੰਘ, ਜਿਲਾ ਸਵੀਪ ਨੋਡਲ ਅਫਸਰ ਸਕੂਲ ਸ਼ੈਲੇਂਦਰ ਠਾਕੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਵੀਪ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ 12 ਵਿਦਿਆਰਥਣਾਂ ਨੇ ਭਾਗ ਲਿਆ। ਵਿਦਿਆਰਥੀਆਂ ਨੂੰ ਚਾਰ ਟੀਮਾਂ ਵਿੱਚ ਵੰਡ ਦਿੱਤਾ ਗਿਆ।

Advertisements

ਜਿਸ ਵਿੱਚ ਟੀਮ ਸੀ ਦੀ ਪ੍ਰੀਤੀ, ਗੋਲਡੀ ਤੇ ਸੂਫਿਆ ਨੇ ਪਹਿਲਾ ਸਥਾਨ ਹਾਸਿਲ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਲਲਿਤਾ ਰਾਣੀ ਜੀ ਦੇ ਹਾਜ਼ਰ ਨਾ ਹੋਣ ਕਾਰਨ ਉਨ੍ਹਾਂ ਦੇ ਪ੍ਰਾਪਤ ਸੰਦੇਸ਼ ਅਨੁਸਾਰ ਵਾਈਸ ਪ੍ਰਿੰਸੀਪਲ ਅਪਰਾਜਿਤਾ ਕਪੂਰ ਜੀ ਦੀ ਅਗਵਾਈ ਵਿੱਚ ਇਹ ਮੁਕਾਬਲਾ ਸੰਪਨ ਹੋਣ ਉਪਰੰਤ ਮੈਡਮ ਅਪਰਾਜਿਤਾ ਜੀ ਨੇ ਜੇਤੂ ਵਿਦਿਆਰਥਣਾਂ ਨੂੰ ਸ਼ਾਬਾਸ਼ੀ ਦਿੱਤੀ ਅਤੇ ਆਸ਼ੀਰਵਾਦ ਵੀ ਦਿੱਤਾ ਇਸ ਕੁਇਜ਼ ਮੁਕਾਬਲੇ ਨੂੰ ਸਕੂਲ ਦੇ ਸਵੀਪ ਇੰਚਾਰਜ ਸੰਜੀਵ ਅਰੋੜਾ ਅਤੇ ਪਲਵਿੰਦਰ ਕੌਰ ਵੱਲੋਂ ਕੰਡਕਟ ਕੀਤਾ ਗਿਆ। ਇਸ ਮੁਕਾਬਲੇ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਹਿੱਸਾ ਲਿਆ।

LEAVE A REPLY

Please enter your comment!
Please enter your name here