ਭਾਸ਼ਾ ਵਿਭਾਗ ਪੰਜਾਬ ਦੇ ਕਵਿਤਾ ਗਾਇਨ ਮੁਕਾਬਲਿਆਂ ਵਿੱਚ ਪੂਰੇ ਪੰਜਾਬ ਵਿੱਚੋ ਜ਼ਿਲ੍ਹਾ ਫ਼ਿਰੋਜ਼ਪੁਰ ਰਿਹਾ ਮੋਹਰੀ

ਫਿਰੋਜ਼ਪੁਰ, (ਦ ਸਟੈਲਰ ਨਿਊਜ਼)। ਭਾਸ਼ਾ ਵਿਭਾਗ ਪੰਜਾਬ ਵੱਲੋਂ ਮਾਤ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਪੰਜਾਬੀ ਮਾਹ-2022 ਪੂਰਾ ਨਵੰਬਰ ਮਹੀਨਾ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮਨਾਇਆ ਜਾ ਰਿਹਾ ਹੈ। ਇਸ ਤਹਿਤ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਦੇ ਮੁਕਾਬਲਿਆਂ ਦਾ ਰਾਜ ਪੱਧਰੀ ਸਮਾਗਮ ਲੁਧਿਆਣਾ ਵਿਖੇ ਕਰਵਾਇਆ ਗਿਆ। ਇਨ੍ਹਾਂ ਮੁਕਾਬਲਿਆਂ ਵਿੱਚ ਨਵਜੋਤ ਕੌਰ ਸਰਕਾਰੀ ਹਾਈ ਸਕੂਲ, ਵਾਹਗੇ ਵਾਲਾ ਫ਼ਿਰੋਜ਼ਪੁਰ ਨੇ ਪੂਰੇ ਪੰਜਾਬ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।

Advertisements

ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ ਸੰਧੂ ਅਤੇ ਖੋਜ ਅਫ਼ਸਰ ਦਲਜੀਤ ਸਿੰਘ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਚਮਕੌਰ ਸਿੰਘ ਸਰਾਂ, ਨੈਨਸੀ ਅਰੋੜਾ ਅਤੇ ਇਸ ਵਿਦਿਆਰਥਣ ਦੀ ਤਿਆਰੀ ਕਰਵਾਉਣ ਵਾਲੇ ਅਧਿਆਪਕ ਪੰਜਾਬੀ ਮਾਸਟਰ ਕੁਲਦੀਪ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸਾਹਿਤਕ ਅਤੇ ਕਲਾਤਮਕ ਮੁਕਾਬਲੇ ਵਿਦਿਆਰਥੀਆਂ ਦੀ ਚੰਗੀ ਸ਼ਖਸੀਅਤ ਦੇ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਚਮਕੌਰ ਸਿੰਘ ਸਰਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ ਤਾਂ ਜੋ ਵਿਦਿਆਰਥੀ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਜੀਵਨ-ਜਾਚ ਵੀ ਸਿੱਖ ਸਕਣ।  ਇਸ ਮੌਕੇ ‘ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼੍ਰੀ ਕੋਮਲ ਅਰੋੜਾ ਤੋਂ ਇਲਾਵਾ ਜ਼ਿਲ੍ਹਾ ਭਾਸ਼ਾ ਦਫ਼ਤਰ, ਫ਼ਿਰੋਜ਼ਪੁਰ ਤੋਂ ਰਮਨ ਕੁਮਾਰ ਸੀਨੀਅਰ ਸਹਾਇਕ ਅਤੇ ਨਵਦੀਪ ਸਿੰਘ ਜੂਨੀਅਰ ਸਹਾਇਕ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here