ਜ਼ਿਲ੍ਹੇ ਦੇ ਕਿਸਾਨਾਂ ਨੂੰ ਹੁਣ ਤੱਕ ਕੀਤੀ ਗਈ 2374 ਕਰੋੜ ਦੀ ਅਦਾਇਗੀ: ਡੀ.ਸੀ.

ਫਿਰੋਜ਼ਪੁਰ  (ਦ ਸਟੈਲਰ ਨਿਊਜ਼)।    ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੱਲ ਸ਼ਾਮ ਤੱਕ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕਿਸਾਨਾਂ ਨੂੰ ਖਰੀਦੇ ਗਏ ਝੋਨੇ ਬਦਲੇ 2374.10 ਕਰੋੜ ਰੁਪਏ ਦੀ ਅਦਾਇਗੀ ਉਨ੍ਹਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਜਾ ਚੁੱਕੀ ਹੈ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਅਮ੍ਰਿਤ ਸਿੰਘ ਆਈ.ਏ.ਐਸ. ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 1243580 ਮੀਟਰਕ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਸਾਰੇ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 1198244 ਮੀਟਰਕ ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।

Advertisements

ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਕੱਲ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ-ਵੱਖ ਏਜੰਸੀਆਂ ਜਿਨ੍ਹਾਂ ਵਿੱਚ ਪਨਗਰੇਨ ਨੇ 476850 ਮੀਟਰਕ ਟਨ, ਮਾਰਕਫੈਂਡ ਨੇ 324031 ਮੀਟਰਕ ਟਨ, ਪਨਸਪ ਨੇ 254026 ਮੀਟਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 185396 ਮੀਟਰਕ ਟਨ, ਐਫ.ਸੀ.ਆਈ. ਨੇ 15 ਮੀਟਰਕ ਟਨ ਤੋਂ ਇਲਾਵਾ ਪ੍ਰਾਈਵੇਟ ਵਪਾਰੀਆਂ ਨੇ 3247 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਹੈ।  ਉਨ੍ਹਾਂ ਕਿਹਾ ਕਿ ਪੂਰੇ ਖ਼ਰੀਦ ਸੀਜ਼ਨ ਦੌਰਾਨ ਮੰਡੀ ਬੋਰਡ ਤੇ ਖ਼ਰੀਦ ਏਜੰਸੀਆਂ ਵੱਲੋਂ ਝੋਨੇ ਦੀ ਖ਼ਰੀਦ ਦੇ ਸੁਚਾਰੂ ਪ੍ਰਬੰਧ ਕੀਤੇ ਗਏ ਸਨ ਅਤੇ ਕਿਸਾਨਾਂ, ਆੜਤੀਆਂ ਜਾਂ ਲੇਬਰ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਗਈ।

LEAVE A REPLY

Please enter your comment!
Please enter your name here