ਸੀਪੀਐਫ ਕਰਮਚਾਰੀ ਯੂਨੀਅਨ ਨੇ ਵਿਧਾਇਕਾਂ ਨੂੰ ਸੌਂਪਿਆ ਰੋਸ ਪੱਤਰ

 

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਸੀ ਪੀ ਐਫ  ਕਰਮਚਾਰੀ  ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸ.  ਸੁਖਜੀਤ ਸਿੰਘ ਸੱਦੇ ਤੇ ਅੱਜ ਜਥੇਬੰਦੀ ਦੀ ਜ਼ਿਲਾ ਫਿਰੋਜ਼ਪੁਰ ਇਕਾਈ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਦੇ ਦਫ਼ਤਰੀ ਸਕੱਤਰ ਸ੍ਰੀ ਐਲਵਿਨ ਭੱਟੀ ਅਤੇ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਦੇ ਨਿੱਜੀ ਸਕੱਤਰ ਰੌਬੀ ਕੁੱਲਗੜੀ ਨੂੰ ਰੋਸ ਪੱਤਰ ਸੌਂਪਿਆ ਗਿਆ । ਇਸ ਮੌਕੇ  ਸੀ ਪੀ ਐਫ ਕਰਮਚਾਰੀ ਯੂਨੀਅਨ ਫਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਭਾਂਗਰ  , ਸੋਨੂੰ ਕਸ਼ਅੱਪ ਜ਼ਿਲ੍ਹਾ ਜਨਰਲ ਸਕੱਤਰ, ਇੰਦਰਜੀਤ ਸਿੰਘ ਢਿੱਲੋਂ ਜ਼ਿਲ੍ਹਾ  ਸੀਨੀਅਰ ਮੀਤ ,  ਦੀਦਾਰ ਸਿੰਘ ਸੂ੍ਬਾ ਪ੍ਰਧਾਨ ਭੂਮੀ ਰੱਖਿਆ ਵਿਭਾਗ, ਮਨੋਹਰ ਲਾਲ ਜ਼ਿਲ੍ਹਾ ਪ੍ਰਧਾਨ ਪੀ ਐਸ ਐਮ ਐਸ ਯੂ , ਪਿੱਪਲ ਸਿੰਘ ਸਿੱਧੂ ਜਿਲ੍ਹਾ ਜਨਰਲ ਸਕੱਤਰ ਪੀ ਐਸ ਐਮ ਐਸ ਯੂ , ਪ੍ਰਦੀਪ ਵਿਧਾਇਕ ਜ਼ਿਲ੍ਹਾ ਖਜਾਨਚੀ ਪੀ ਐਸ ਐਮ ਐਸ ਯੂ ਹਾਜ਼ਰ ਸਨ ।

Advertisements

ਮੁੱਖ ਮੰਤਰੀ ਪੰਜਾਬ ਦੇ ਨਾਮ ਹਲਕਾ ਵਿਧਾਇਕਾਂ ਨੂੰ ਰੋਸ ਪੱਤਰ ਦੇਣ ਸਮੇਂ ਉਕਤ ਮੁਲਾਜ਼ਮ ਆਗੂਆਂ ਨੇ  ਕਿਹਾ ਕਿ ਭਾਵੇਂ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਐਲਾਨ ਕਰ ਦਿੱਤਾ ਹੈ ਪਰ ਅਜੇ ਤੱਕ ਪੁਰਾਣੀ ਪੈਨਸ਼ਨ ਸਕੀਮ ਨੂੰ ਅਮਲੀ ਤੌਰ ਤੇ ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ।  ਉਕਤ ਮੁਲਾਜ਼ਮ ਆਗੂਆਂ ਨੇ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਨੋਟੀਫਿਕੇਸ਼ਨ ਤੁਰੰਤ ਜਾਰੀ ਕਰਕੇ ਲਾਗੂ ਕੀਤਾ ਜਾਵੇ ।ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਭਾਂਗਰ ਨੇ ਦੱਸਿਆ ਕਿ  ਜੇਕਰ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਹੂਬਹੂ ਪੁਰਾਣੇ ਢੰਗ ਨਾਲ ਲਾਗੂ ਕਰਨ ਦਾ ਨੋਟੀਫਿਕੇਸ਼ਨ ਤੁਰੰਤ ਜਾਰੀ ਨਾ ਕੀਤਾ ਤਾਂ ਸੀ ਪੀ ਐਫ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ 26 ਨਵੰਬਰ ਨੂੰ ਅਹਿਮਦਾਬਾਦ (ਗੁਜਰਾਤ) ਵਿੱਚ ਆਮ ਆਦਮੀ ਪਾਰਟੀ ਦੇ ਦਫ਼ਤਰ ਮੂਹਰੇ ਪੋਲ ਖੋਲ ਰੈਲੀ ਕਰਕੇ ਪੰਜਾਬ ਸਰਕਾਰ  ਦੀਆਂ ਪੋਲਾਂ ਖੋਲ੍ਹਣ ਤੋਂ ਗ਼ੁਰੇਜ਼ ਨਹੀਂ ਕੀਤਾ ਜਾਵੇਗਾ ।

LEAVE A REPLY

Please enter your comment!
Please enter your name here