ਵਿਸ਼ਵ ਸ਼ਾਂਤੀ ਅਤੇ ਸਰਬ-ਧਰਮ ਰੂਹਾਨੀ ਅੰਤਰਰਾਸ਼ਟਰੀ ਸੰਮੇਲਨ ਮੌਕੇ ਸਮਾਜ ਸੇਵੀ ਕਾਰਜਾਂ ਲਈ ਪ੍ਰੋ. ਬਹਾਦਰ ਸੁਨੇਤ ਨੂੰ ਸਨਮਾਨਿਤ ਕੀਤਾ 

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਸ਼ਾਂਤੀ ਅਤੇ ਅੰਤਰਰਾਸ਼ਟਰੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ  ਦਰਬਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ , ਬੁਲੰਦਪੁਰੀ ਸਾਹਿਬ ਵਿਖੇ  ਵਿਸ਼ਵ ਸ਼ਾਂਤੀ ਦੀ ਸਥਾਪਨਾ ਅਤੇ  ਸਰਬ-ਧਰਮ ਰੂਹਾਨੀ ਅੰਤਰਰਾਸ਼ਟਰੀ ਸੰਮੇਲਨ ਇਸ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਦੇਵ ਸਿੰਘ ਜੀ ਦੀ ਅਗਵਾਈ ਵਿੱਚ ਕਰਵਾਇਆ ਗਿਆ ਜਿਸ ਵਿੱਚ ਵੱਖ-ਵੱਖ ਦੇਸ਼ਾਂ ਤੋਂ ਆਈਆਂ ਸ਼ਖ਼ਸੀਅਤਾਂ ਵੱਲੋਂ  ਜਿਥੇ ਸ਼ੀ ਗੁਰੂ ਨਾਨਕ ਦੇਵ ਵੱਲੋਂ ਮਨੁੱਖਤਾ ਦੀ ਸੇਵਾ ਅਤੇ ਕਲਿਆਣ ਲਈ ਦਿੱਤੇ ਉਪਦੇਸ਼ਾਂ ਬਾਰੇ ਚਾਨਣਾ ਪਾਇਆ ਉਥੇ  ਸਰਬੱਤ ਦੇ ਭਲੇ , ਸਰਬਸਾਂਝੀਵਾਲਤਾ,  ਅੰਤਰਰਾਸ਼ਟਰੀ ਭਾਈਚਾਰਕ ਸਾਂਝ ਦੀ ਮਜ਼ਬੂਤੀ  ਅਤੇ ਵਿਸ਼ਵ ਸ਼ਾਂਤੀ ਦੀ ਸਥਾਪਨਾ ਅਤੇ ਸਰਬ ਧਰਮ ਰੂਹਾਨੀਅਤ ਦੇ ਸੰਕਲਪ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ।  ਇਸ ਮੌਕੇ ਤੇ ਕੌਮਾਂਤਰੀ ਪੱਧਰ ਤੇ ਵੱਖ-ਵੱਖ ਖੇਤਰਾਂ ਵਿੱਚ ਮਾਨਵਤਾ ਦੀ ਸੇਵਾ ਲਈ ਕਾਰਜ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਦਮਦਮਾ ਸਾਹਿਬ ਤੋਂ ਵਿਸ਼ੇਸ਼ ਤੌਰ ਤੇ ਆਏ ਪੰਜ ਪਿਆਰਿਆਂ  ਵੱਲੋਂ ਸਨਮਾਨ  ਕੀਤਾ ਗਿਆ ।

Advertisements

ਹੁਸ਼ਿਆਰਪੁਰ ਦੇ ਸਮਾਜ ਸੇਵੀ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਜੋ ਕਿ ਲੰਮੇ ਸਮੇਂ ਤੋਂ ਮਾਨਵਤਾ ਦੀ ਸੇਵਾ ਲਈ ਭਾਈ ਘਨੱਈਆ ਜੀ ਮਿਸ਼ਨ ਅਤੇ ਹੋਰ ਵੱਖ-ਵੱਖ  ਖੇਤਰਾਂ ਵਿੱਚ ਸੇਵਾਂਵਾ ਨਿਭਾ ਰਹੇ ਹਨ ਅਤੇ ਵਿਸ਼ੇਸ਼ ਤੌਰ ਤੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਦੀ ਸੇਵਾ ਲਈ ਕਾਰਜ ਕਰ ਰਹੇ ਹਨ  ਅਤੇ ਉਨ੍ਹਾਂ ਦੇ ਬੱਚਿਆਂ ਨੂੰ ਵਿੱਦਿਆ ਹਾਸਲ ਕਰਨ ਲਈ ਪ੍ਰੇਰਿਤ ਕਰਨ ਲਈ ਜੋ ਵਿਸ਼ੇਸ਼ ਉਪਰਾਲੇ ਕਰ ਰਹੇ ਹਨ ਤਾਂ ਇਹ ਲੋਕ ਵੀ ਸਮੇਂ  ਦੇ ਹਾਣੀ ਬਣ ਸਕਣ  ਨੂੰ ਵੀ ਇਸ ਮੋਕੇ ਤੇ ਸਨਮਾਨਿਤ ਕੀਤਾ ਗਿਆ ।  ਇਸ ਮੌਕੇ ਤੇ ਪ੍ਰੋਫੈਸਰ ਸੁਨੇਤ ਇਸ ਮਾਣ  ਸਤਿਕਾਰ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਅਤੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ । ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਬੂਟਾ ਸਿੰਘ ਪੰਡੋਰੀ , ਰਸ਼ਪਾਲ ਸਿੰਘ , ਓਂਕਾਰ ਸਿੰਘ ਧਾਮੀ , ਹਰਜੀਤ ਸਿੰਘ ਨੰਗਲ , ਇੰਜ ਜਸਬੀਰ ਸਿੰਘ , ਮਨਮੋਹਨ ਸਿੰਘ, ਬਲਜੀਤ ਸਿੰਘ ਪਨੇਸਰ , ਗੁਰਪ੍ਰੀਤ ਸਿੰਘ ਵੱਲੋਂ ਪ੍ਰੋਫੈਸਰ ਸੁਨੇਤ ਨੂੰ ਇਸ ਸਨਮਾਨ ਲਈ ਮੁਬਾਰਕਬਾਦ ਦਿੱਤੀ।

LEAVE A REPLY

Please enter your comment!
Please enter your name here