ਫੂਡ ਸੇਫਟੀ ਵਿੰਗ ਵਲੋਂ ਸ਼ਰਾਬ ਦੇ ਠੇਕਿਆਂ ਦੀ ਚੈਕਿੰਗ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਆਈ.ਏ.ਐਸ ਸੀ.ਐਫ.ਡੀ.ਏ ਕਮਿਸ਼ਨਰ ਫੂਡ ਅਭਿਨਵ ਤ੍ਰਿਖਾ ਜੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਹਾਇਕ ਫੂਡ ਕਮਿਸ਼ਨਰ ਡਾ. ਹਰਜੋਤ ਪਾਲ ਸਿੰਘ ਦੀ ਅਗਵਾਈ ਹੇਠ ਅੱਜ ਕਪੂਰਥਲਾ ਦੀ ਹਦੂਦ ਅੰਦਰ ਪੈਦੇ ਸ਼ਰਾਬ ਦੇ ਠੇਕਿਆਂ ਦੀ ਚੈਕਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਹਰਜੋਤ ਪਾਲ ਸਿੰਘ ਅਤੇ ਫੂਡ ਸੇਫਟੀ ਅਫਸਰ ਮੁਕੁਲ ਗਿੱਲ ਨੇ ਦੱਸਿਆ ਕਿ ਅੱਜ ਕਪੂਰਥਲਾ ਸ਼ਹਿਰ ਦੇ ਸ਼ਰਾਬ ਦੇ ਠੇਕਿਆਂ ਦੀ ਚੈਕਿੰਗ ਕੀਤੀ ਗਈ ਚੈਕਿੰਗ ਦੌਰਾਨ ਸਾਹਮਣੇ ਆਇਆ ਕਿ ਕਿਸੇ ਵੀ ਸ਼ਰਾਬ ਦੇ ਠੇਕੇ ਵਾਲੇ ਕੋਲ ਐਫਐਸਐਸਏਆਈ ਦਾ ਸਰਟੀਫਿਕੇਟ ਨਹੀਂ ਮਿਲਿਆ।

Advertisements

ਉਨ੍ਹਾਂ ਕਿਹਾ ਕਿ ਹਰ ਸ਼ਰਾਬ ਦੇ ਠੇਕੇ ਅਤੇ ਖਾਣ ਪੀਣ ਵਾਲੀਆਂ ਦੁਕਾਨਾਂ ਦੇ ਲਈ ਇਹ ਸਰਟੀਫਿਕੇਟ ਬਣਵਾਉਣਾ ਜ਼ਰੂਰੀ ਹੈ ਜੋ ਕਿ ਫੂਡ ਸੇਫਟੀ ਵਿੰਗ ਵਲੋਂ ਸਿਰਫ ਦੋ ਹਜ਼ਾਰ ਰੁਪਏ ਦੇ ਕੇ ਬਣਵਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਠੇਕੇਦਾਰ ਜਾ ਖਾਦ ਪਦਾਰਥਾਂ ਦੀ ਵਿਕਰੀ ਕਰਨ ਵਾਲੇ ਦੁਕਾਨਦਾਰਾਂ ਇਹ ਸਰਟੀਫਿਕੇਟ ਨਹੀਂ ਬਣਵਾਉਂਦਾ ਤਾਂ ਉਸ ਨੂੰ ਐਫ਼ਐਸ ਐਸਏਆਈ ਦੀ ਧਾਰਾ 63 ਅਨੁਸਾਰ ਪੰਜ ਲੱਖ ਤੱਕ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ। ਉਨ੍ਹਾਂ ਸਾਰੇ ਸ਼ਰਾਬ ਵਿਕਰੇਤਾ ਨੂੰ ਹਦਾਇਤ ਕੀਤੀ ਕਿ ਉਹ ਇਹ ਸਰਟੀਫਿਕੇਟ ਜ਼ਰੂਰ ਬਣਵਾਉਣ।

LEAVE A REPLY

Please enter your comment!
Please enter your name here