ਭਾਰਤ ਦੀ ਆਜ਼ਾਦੀ ਦੀ ਲੜਾਈ ਵਿੱਚ ਹਜ਼ਾਰਾਂ, ਲੱਖਾਂ ਯੋਧਿਆਂ, ਦੇਸ਼ ਭਗਤਾਂ ਨੇ ਕੁਰਬਾਨੀਆਂ ਦਿੱਤੀਆਂ: ਈਸ਼ਾ ਮਹਾਜਨ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਦੇਸ਼ ਨੂੰ ਆਜ਼ਾਦ ਕਰਾਉਣ ਵਾਲੇ ਸ਼ਹੀਦਾਂ ਨੇ ਸਾਨੂੰ ਗੁਲਾਮੀ ਦੀਆਂ ਜੰਜ਼ੀਰਾਂ ਤੋਂ ਮੁਕਤ ਕਰਵਾਇਆ ਅਤੇ ਸਾਨੂੰ ਆਜ਼ਾਦੀ ਦਾ ਜੀਵਨ ਦੇਣ ਲਈ ਆਪਣੀਆਂ ਕੀਮਤੀ ਜਾਨਾਂ ਸਾਡੇ ਲਈ ਕੁਰਬਾਨ ਕੀਤੀਆਂ।ਅਜਿਹੇ ਵਿੱਚ ਸਾਡਾ ਫਰਜ਼ ਬਣਦਾ ਹੈ ਕਿ ਉਨ੍ਹਾਂ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਕੀਤਾ ਜਾਵੇ।ਇਨਾ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਮਹਿਲਾ ਮੋਰਚਾ ਵੱਲੋਂ ਆਜ਼ਾਦੀ ਸੰਗਰਾਮ ਦੇ ਸਭ ਤੋਂ ਛੋਟੀ ਦੇ ਬਲੀਦਾਨੀ,ਕ੍ਰਾਂਤੀਕਾਰੀ ਯੋਧੇ ਅਤੇ ਦੇਸ਼ ਭਗਤ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਤੇ ਹਿੰਦੂ ਪੁਤਰੀ ਪਾਠਸ਼ਾਲਾ ਸਕੂਲ ਵਿਖੇ ਸ਼ਰਧਾਂਜਲੀ ਭੇਟ ਕਰਨ ਉਪਰੰਤ ਭਾਜਪਾ ਮਹਿਲਾ ਮੋਰਚਾ ਦੀ ਮੰਡਲ ਪ੍ਰਧਾਨ ਈਸ਼ਾ ਮਹਾਜਨ ਨੇ ਕੀਤਾ।ਇਸ ਦੌਰਾਨ ਸਕੂਲੀ ਬੱਚਿਆਂ ਨੂੰ ਅਮਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਜੀਵਨੀ ਬਾਰੇ ਦੱਸਿਆ ਗਿਆ।ਇਸ ਮੌਕੇ ਭਾਜਪਾ ਮਹਿਲਾ ਮੋਰਚਾ ਦੀ ਮੰਡਲ ਜਨਰਲ ਸਕੱਤਰ ਰੀਤੂ ਕੁਮਰਾ ਅਤੇ ਅੰਜੂ ਵਾਲੀਆ ਵੀ ਹਾਜ਼ਰ ਸਨ।ਇਸ ਮੌਕੇ ਈਸ਼ਾ ਮਹਾਜਨ ਨੇ ਕਿਹਾ ਕਿ ਭਾਰਤ ਦੀ ਆਜ਼ਾਦੀ ਦੀ ਲੜਾਈ ਵਿੱਚ ਹਜ਼ਾਰਾਂ,ਲੱਖਾਂ ਯੋਧਿਆਂ,ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।ਉਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਅੱਜ ਹਰ ਕੋਈ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ।ਉਨ੍ਹਾਂ ਕਿਹਾ ਕਿ ਆਪਸੀ ਭਾਈਚਾਰੇ,ਭਾਰਤ ਦੀ ਤਰੱਕੀ ਅਤੇ ਭਾਰਤ ਵਾਸੀਆਂ ਦੀ ਖੁਸ਼ਹਾਲੀ ਲਈ ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਆਪਣੀ ਕੁਰਬਾਨੀ ਦਿੱਤੀ।ਅੱਜ ਉਨ੍ਹਾਂਦੇ ਸ਼ਹੀਦੀ ਦਿਵਸ ਤੇ ਉਨ੍ਹਾਂਨੂੰ ਪ੍ਰਣਾਮ ਕਰਦੇ ਹਾਂ ਤੇ ਸੰਕਲਪ ਲੈਂਦੇ ਹਾਂ ਕਿ ਉਨ੍ਹਾਂਦੀ ਕੁਰਬਾਨੀ ਨਾਲ ਮਿਲੀ ਆਜ਼ਾਦੀ ਨੂੰ ਬਰਕਰਾਰ ਰੱਖਣ ਲਈ ਦੇਸ਼ ਵਿੱਚੋਂ ਗੁੰਡਾਗਰਦੀ,ਭ੍ਰਿਸ਼ਟਾਚਾਰ ਅਤੇ ਬੇਰੁਜ਼ਗਾਰੀ ਦੇ ਕਲੰਕ ਨੂੰ ਮਿਟਾ ਕੇ ਸ਼ਹੀਦਾਂ ਦੇ ਸੁਪਨਿਆਂ ਦੇ ਭਾਰਤ ਦਾ ਨਿਰਮਾਣ ਕਰੀਏ ਅਤੇ ਸ਼ਹੀਦਾਂ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਨਿਰਸਵਾਰਥ ਹੋ ਕੇ ਦੇਸ਼,ਸੂਬੇ ਅਤੇ ਸਮਾਜ ਦੀ ਸੇਵਾ ਕਰੀਏ।

Advertisements

ਈਸ਼ਾ ਮਹਾਜਨ ਨੇ ਕਿਹਾ ਕਿ ਸ਼ਹੀਦਾਂ ਨੂੰ ਯਾਦ ਕਰਕੇ ਉਨ੍ਹਾਂ ਦੇ ਦਰਸਾਏ ਮਾਰਗ ਤੇ ਚੱਲਣਾ ਹੀ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।ਈਸ਼ਾ ਮਹਾਜਨ ਨੇ ਕਿਹਾ ਕਿ ਕ੍ਰਾਂਤੀਕਾਰੀਆਂ ਨੇ ਗੁਲਾਮੀ ਦੀਆਂ ਜੰਜ਼ੀਰਾਂ ਨੂੰ ਤੋੜਨ ਦੇ ਉਦੇਸ਼ ਨਾਲ ਕੁਰਬਾਨੀਆਂ ਦਿੱਤੀਆਂ ਸਨ,ਇਸ ਲਈ ਅੱਜ ਸ਼ਹੀਦਾਂ ਦੇ ਦਰਸਾਏ ਮਾਰਗ ਤੇ ਚੱਲਣ ਦੀ ਬਹੁਤ ਜ਼ਿਆਦਾ ਲੋੜ ਹੈ ਨੌਜਵਾਨਾਂ ਨੂੰ ਇਸ ਲਈ ਅੱਗੇ ਆਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਬਰਾਬਰੀ ਵਾਲੇ ਸਮਾਜ ਦਾ ਜੋ ਸੁਪਨਾ ਸ਼ਹੀਦਾਂ ਨੇ ਦੇਖਿਆ ਸੀ,ਉਹ ਸੁਪਨਾ ਸਾਕਾਰ ਨਹੀਂ ਹੋ ਸਕਿਆ।ਉਨ੍ਹਾਂ ਕਿਹਾ ਕਿ ਨੌਜਵਾਨਾਂ ਪੀੜੀ ਨੂੰ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਨਾ ਲੈਂਦਿਆਂ ਅੱਗੇ ਵਧਣ ਲਈ ਉਪਰਾਲੇ ਕਰਨੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਜੰਗ-ਏ-ਆਜ਼ਾਦੀ ਦੀ ਲਹਿਰ ਵਿੱਚ ਭਾਰਤ ਦੇ ਸਾਰੇ ਵਰਗਾਂ ਦੇ ਹਿੰਦੂ-ਸਿੱਖ ਭਰਾਵਾਂ ਨੇ ਇੱਕਜੁੱਟ ਹੋ ਕੇ ਹਿੱਸਾ ਲਿਆ ਅਤੇ ਕੁਰਬਾਨੀਆਂ ਦਿੱਤੀਆਂ,ਜਿਸ ਦੀ ਬਦੌਲਤ ਸਾਨੂੰ ਅੰਗਰੇਜਾਂ ਦੀ ਗੁਲਾਮੀ ਤੋਂ ਆਜ਼ਾਦੀ ਮਿਲੀ।ਉਨ੍ਹਾਂ ਕਿਹਾ ਕਿ ਭਾਰਤ ਪੂਰੀ ਦੁਨੀਆ ਦਾ ਸਭ ਤੋਂ ਵਧੀਆ ਦੇਸ਼ ਹੈ।ਸਾਰੇ ਵਰਗਾਂ ਦੇ ਲੋਕ ਇਸ ਦੇਸ਼ ਦੀ ਸ਼ਾਨ ਨੂੰ ਇਕਜੁੱਟ ਹੋ ਕੇ ਵਧਾਉਣ ਵਿਚ ਵੱਧ ਚੜ ਕੇ ਹਿੱਸਾ ਪਾਉਣਾ।ਨਵੀ ਪੀੜੀ ਨੂੰ ਏਕਤਾ,ਅਖੰਡਤਾ,ਪਿਆਰ,ਆਪਸੀ ਭਾਈਚਾਰਾ,ਮੁਹੱਬਤ,ਮਨੁੱਖਤਾ,ਨੇਕੀ,ਪਰਉਪਕਾਰ,ਸਾਰਿਆਂ ਦਾ ਸਤਿਕਾਰ ਅਤੇ ਰੱਖਿਆ ਅਤੇ ਸੇਵਾ ਕਰਨ ਲਈ ਸਿੱਖਿਅਤ ਕੀਤਾ ਜਾਵੇ ਤਾਂ ਜੋ ਉਹ ਵੱਡੇ ਹੋ ਕੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ। ਈਸ਼ਾ ਮਹਾਜਨ ਨੇ ਕਿਹਾ ਕਿ ਅਮਰ ਸ਼ਹੀਦਾਂ ਦੀ ਗਾਥਾ ਨੂੰ ਸਿਰਫ਼ ਇਤਿਹਾਸ ਅਤੇ ਕਿਤਾਬਾਂ ਦੇ ਪੰਨਿਆਂ ਤੱਕ ਹੀ ਸੀਮਤ ਨਹੀਂ ਰਹਿਣਾ ਚਾਹੀਦਾ,ਸਗੋਂ ਉਨ੍ਹਾਂ ਦੀ ਗੌਰਵ ਗਾਥਾ ਨੂੰ ਦੇਸ਼ ਦੀ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣਾ ਚਾਹੀਦਾ ਹੈ।

LEAVE A REPLY

Please enter your comment!
Please enter your name here