ਬਾਲ ਅਧਿਕਾਰ ਸਪਤਾਹ ਨੂੰ ਸਮਰਪਿਤ ਆਂਗਣਵਾੜੀ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ ਵੱਖ-ਵੱਖ ਗਤੀਵਿਧੀਆਂ

ਗੁਰਦਾਸਪੁਰ(ਦ ਸਟੈਲਰ ਨਿਊਜ਼)। ਬਾਲ ਅਧਿਕਾਰ ਸਪਤਾਹ ਨੂੰ ਸਮਰਪਿਤ ਜ਼ਿਲ੍ਹਾ ਗੁਰਦਾਸਪੁਰ ਦੇ ਆਂਗਣਵਾੜੀ ਕੇਂਦਰਾਂ ਵਿੱਚ ਵੱਖ-ਵੱਖ ਗਤੀਵਿਧੀਆਂ ਜਾਰੀ ਹਨ। ਆਂਗਨਵਾੜੀ ਵਰਕਰਾਂ ਵੱਲੋਂ ਆਂਗਨਵਾੜੀ ਕੇਂਦਰਾਂ ਨੂੰ ਸਜਾਇਆ ਗਿਆ ਹੈ ਅਤੇ ਬੱਚਿਆਂ ਵੱਲੋਂ ਰੰਗੋਲੀ, ਪੋਸਟਰ ਮੇਕਿੰਗ, ਖੇਡਾਂ ਆਦਿ ਗਤੀਵਿਧੀਆਂ ਵਿੱਚ ਭਾਗ ਲਿਆ ਜਾ ਰਿਹਾ ਹੈ। ਕਈ ਆਂਗਨਵਾੜੀ ਕੇਂਦਰਾਂ ਵਿੱਚ ਬੱਚਿਆਂ ਦੇ ਜਨਮ ਦਿਨ ਮੌਕੇ ਕੇਕ ਕੱਟ ਕੇ ਉਨ੍ਹਾਂ ਦੇ ਜਨਮ ਦਿਨ ਮਨਾਏ ਜਾ ਰਹੇ ਹਨ। ਬਾਲ ਅਧਿਕਾਰ ਸਪਤਾਹ ਨੂੰ ਸਮਰਪਿਤ ਕਰਵਾਏ ਜਾ ਰਹੇ ਪ੍ਰੋਗਰਾਮਾਂ ਵਿੱਚ ਬੱਚਿਆਂ ਦੇ ਮਾਪੇ ਵੀ ਸ਼ਮੂਲੀਅਤ ਕਰ ਰਹੇ ਹਨ।  

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਸੁਮਨਦੀਪ ਕੌਰ ਨੇ ਦੱਸਿਆ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰ ਕੋਮਲ ਕਲਾਵਾਂ ਅਤੇ ਖੇਡ ਗਤੀਵਿਧੀਆਂ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ ਤਾਂ ਜੋ ਬੱਚਿਆਂ ਦਾ ਸਰਬਪੱਖੀ ਵਿਕਾਸ ਹੋ ਸਕੇ। ਉਨ੍ਹਾਂ ਦੱਸਿਆ ਕਿ ਕਈ ਸੈਂਟਰਾਂ ਵਿੱਚ ਆਂਗਨਵਾੜੀ ਵਰਕਰਾਂ ਵੱਲੋਂ ਬੱਚਿਆਂ ਨੂੰ ਮਿੱਟੀ ਦੇ ਭਾਂਡੇ ਬਣਾਉਣ ਬਾਰੇ ਦੱਸਿਆ ਗਿਆ। ਬੱਚਿਆਂ ਵੱਲੋਂ ਮਨੋਰੰਜਕ ਗਤੀਵਿਧੀਆਂ ਵੀ ਕੀਤੀਆਂ ਜਾ ਰਹੀਆਂ ਹਨ ਜਿਸ ਤਹਿਤ ਕਵਿਤਾਵਾਂ ਅਤੇ ਗੀਤ ਵੀ ਸੁਣਾਏ ਜਾ ਰਹੇ ਹਨ। ਇਸੇ ਤਰਾਂ ਬੱਚਿਆਂ ਨੂੰ ਅਲੋਪ ਹੋ ਰਹੀਆਂ ਖੇਡਾਂ ਬਾਰੇ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਬੱਚਿਆਂ ਨੂੰ ਨੈਸ਼ਨਲ ਹੈਲਪਲਾਈਨ ਨੰਬਰ 1098 ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਜਾ ਰਹੀ ਹੈ।

LEAVE A REPLY

Please enter your comment!
Please enter your name here