ਸਰਕਾਰੀ ਸਕੂਲ (ਲੜਕੇ), ਹੁਸ਼ਿਆਰਪੁਰ ਦੇ ਵਿਦਿਆਰਥੀਆਂ ਲਈ ਕਰਵਾਇਆ ਗਿਆ ਵਿਸ਼ੇਸ਼ ਕਰੀਅਰ ਗਾਈਡੈਂਸ ਪ੍ਰੋਗਰਾਮ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਿਖੇ ਅੱਜ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕਲਾਕ ਟਾਵਰ (ਲੜਕੇ) ਹੁਸ਼ਿਆਰਪੁਰ ਦੇ ਬਾਰਵੀ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕਰੀਅਰ ਸਬੰਧੀ ਕਰੀਅਰ ਗਾਈਡੈਂਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਗੁਰਮੇਲ ਸਿੰਘ ਜਿਲ੍ਹਾ ਰੋਜ਼ਗਾਰ ਜਨਰੇਸ਼ਨ, ਸਕਿੱਲ ਡਿਵੈਲਪਮੈਂਟ ਅਤੇ ਟ੍ਰੇਨਿੰਗ ਅਫਸਰ ਵੱਲੋਂ ਵਿਦਿਆਰਥੀਆਂ ਨੂੰ ਰੋਜ਼ਗਾਰ ਬਿਊਰੋ ਦੀ ਮਹੱਤਤਾ ਬਾਰੇ ਦੱਸਦੇ ਹੋਏ, ਰੋਜ਼ਗਾਰ ਬਿਊਰੋ ਰਾਹੀਂ ਦਿੱਤੀਆਂ ਜਾਂਦੀਆਂ ਸਹੂਲਤਾਂ ਜਿਵੇਂ ਕਿ ਬੱਚਿਆਂ ਦੇ ਭਵਿੱਖ ਦੇ ਕਰੀਅਰ ਲਈ ਕੀਤੀ ਜਾਂਦੀ ਕਰੀਅਰ ਕਾਊਂਸਲਿੰਗ, ਪਲੇਸਮੈਂਟ ਸੈੱਲ ਦੁਆਰਾ ਕੀਤੇ ਜਾਂਦੇ ਨੌਕਰੀਆਂ ਦੇ ਉਪਰਾਲੇ, ਰੋਜ਼ਗਾਰ ਬਿਊਰੋ ਰਾਹੀਂ ਦਿੱਤੀ ਜਾਂਦੀ ਸਵੈ—ਰੋਜ਼ਗਾਰ ਸਕੀਮਾਂ ਦੇ ਬਾਰੇ ਜਾਣਕਾਰੀ, ਸ਼ਾਰਟ—ਟਰਮ ਤਕਨੀਕੀ ਕੋਰਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। 

Advertisements

ਅਦਿੱਤਯਾ ਰਾਣਾ, ਕਰੀਅਰ ਕਾਊਂਸਲਰ ਵੱਲੋਂ ਵਿਦਿਆਰਥੀਆਂ ਨੂੰ ਆਪਣੇ ਭਵਿੱਖ ਦੀ ਕਰੀਅਰ ਸਬੰਧੀ ਹੁਣ ਤੋਂ ਹੀ ਆਪਣੀ ਪਲੈਨਿੰਗ ਬਣਾਉਣ ਲਈ ਕਿਹਾ ਗਿਆ ਅਤੇ ਜੇਕਰ ਕੋਈ ਮੁਸ਼ਕਲ ਆਉਂਦੀ ਹੈ ਤਾਂ ਰੋਜ਼ਗਾਰ ਬਿਊਰੋ ਨਾਲ ਸੰਪਰਕ ਕਰਨ ਲਈ ਕਿਹਾ ਗਿਆ। ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਵੱਖ—ਵੱਖ ਸਟ੍ਰੀਮਾਂ ਦੀ ਪੜ੍ਹਾਈ, ਡਿਪਲੋਮਾ ਅਤੇ ਡਿਗਰੀ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਅਤੇ ਪੰਜਾਬ ਸਰਕਾਰ ਦੀਆਂ ਵੱਖ—ਵੱਖ ਨੌਕਰੀਆਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਉਹ ਰੋਜ਼ਗਾਰ ਦਫਤਰ ਦੀ ਮੋਬਾਇਲ ਐਪ ਡੀ ਬੀ ਈ ਈ ਆਨਲਾਈਨ ਗੂਗਲ ਪਲੇਅ ਸਟੋਰ ਰਾਹੀਂ ਡਾਊਨਲੋਡ ਕਰਕੇ ਘਰ ਬੈਠੇ ਹੀ ਪ੍ਰਾਈਵੇਟ ਨੌਕਰੀਆਂ ਦੀ ਭਰਤੀ ਅਤੇ ਸਰਕਾਰੀ ਨੌਕਰੀਆਂ ਦੀ ਜਾਣਕਾਰੀ ਲੈ ਸਕਦੇ ਹਨ। ਇਸ ਮੋਬਾਇਲ ਐਪ ਰਾਹੀਂ ਉਹ ਸਵੈ—ਰੋਜ਼ਗਾਰ ਲੋਨ ਲਈ ਵੀ ਅਪਲਾਈ ਕਰ ਸਕਦੇ ਹਨ ਅਤੇ ਉਨ੍ਹਾਂ ਵੱਲੋਂ ਹੋਰ ਬਹੁਤ ਸਾਰੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।

ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ ਫੂਡ ਕਰਾਫਟ ਇਨਸਟੀਚਿਊਟ ਰਾਮ ਕਲੋਨੀ ਕੈਂਪ ਹੁਸ਼ਿਆਰਪੁਰ ਦੇ ਜਿਲ੍ਹਾ ਕੁਆਰਡੀਨੇਟਰ ਅਸ਼ਵਨੀ ਕੁਮਾਰ ਕੁੰਡਲ ਵੱਲੋਂ ਵਿਦਿਆਰਥੀਆਂ ਨੂੰ ਹੁਨਰ ਦੀ ਮਹੱਤਤਾ ਬਾਰੇ ਦੱਸਦੇ ਹੋਏ ਇਹ ਜਾਣਕਾਰੀ ਦਿੱਤੀ ਗਈ ਕਿ ਅੱਜ ਦੇ ਸਮੇਂ ਵਿੱਚ ਕੋਈ ਵੀ ਨੌਕਰੀ ਜਾਂ ਕਾਰੋਬਾਰ ਸ਼ੁਰੂ ਕਰਨ ਵਿੱਚ ਹੁਨਰ ਦਾ ਵਿਸ਼ੇਸ਼ ਮਹੱਤਵ ਹੈ ਅਤੇ ਹੁਸ਼ਿਆਰਪੁਰ ਜਿਲ੍ਹੇ ਦਾ ਫੂਡ ਕਰਾਫਟ ਇਨਸਟੀਚਿਊਟ ਪੂਰੇ ਭਾਰਤ ਦੇ 13 ਫੂਡ ਕਰਾਫਟ ਇਨਸਟੀਚਿਊਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵੱਖ—ਵੱਖ ਤਰ੍ਹਾਂ ਦੇ ਡਿਪਲੋਮਾ, ਡਿਗਰੀ ਅਤੇ ਸ਼ੋਰਟ ਟਰਮ ਕੋਰਸਿਸ ਕਰਾਏ ਜਾਂਦੇ ਹਨ ਅਤੇ ਇਨ੍ਹਾਂ ਕੋਰਸਿਸ ਕਰਨ ਦੌਰਾਨ ਵਿਦਿਆਰਥੀਆਂ ਦੀ ਨਾਮੀ 5 ਸਤਾਰਾ ਹੋਟਲਾਂ ਵਿੱਚ ਆਨ ਜਾਬ ਟ੍ਰੇਨਿੰਗ ਕਰਵਾਈ ਜਾਂਦੀ ਹੈ, ਟ੍ਰੇਨਿੰਗ ਉਪਰੰਤ ਇਨ੍ਹਾਂ ਹੋਟਲਾਂ ਦੁਆਰਾ ਹੀ ਨੌਕਰੀ ਵੀ ਦੇ ਦਿੱਤੀ ਜਾਂਦੀ ਹੈ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਨੌਕਰੀ ਤੋਂ ਇਲਾਵਾ ਵਿਦਿਆਰਥੀ ਆਪਣੇ ਸਵੈਰੋਜ਼ਗਾਰ ਦਾ ਕੰਮ ਵੀ ਸ਼ੁਰੂ ਕਰ ਸਕਦੇ ਹਨ ਅਤੇ ਬਾਹਰਲੇ ਮੁਲਕਾਂ ਵਿੱਚ ਜਾ ਕੇ ਵੀ ਇਨ੍ਹਾਂ ਕੋਰਸਾਂ ਰਾਹੀਂ ਰੋਜ਼ਗਾਰ ਹਾਸਲ ਕਰ ਸਕਦੇ ਹਨ। ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੌਰਾਨ ਸਬੰਧਤ ਸਕੂਲ ਦੇ 54 ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਪੂਰਵਕ ਇਸ ਪ੍ਰੋਗਰਾਮ ਵਿੱਚ ਭਾਗ ਲਿਆ ਅਤੇ ਉਨ੍ਹਾਂ ਵੱਲੋਂ ਜਿਲ੍ਹਾ ਰੋਜ਼ਗਾਰ ਅਫਸਰ ਨੂੰ ਧੰਨਵਾਦ ਕਰਦੇ ਹੋਏ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਲਗਾਉਣ ਲਈ ਕਿਹਾ ਗਿਆ।

LEAVE A REPLY

Please enter your comment!
Please enter your name here