ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ ’ਚ ਮੈਡੀਕਲ ਕੈਂਪ ਦਾ ਆਯੋਜਨ

ਹੁਸ਼ਿਆਰਪੁਰ, 18 ਨਵੰਬਰ:  ਮਾਣਯੋਗ ਦਿਲਬਾਗ ਸਿੰਘ ਜੋਹਲ, ਜ਼ਿਲ੍ਹਾ ਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮਾਣਯੋਗ ਸ਼੍ਰੀਮਤੀ ਅਪਰਾਜੀਤਾ ਜੋਸ਼ੀ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ,ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਲੋਂ ਅੱਜ ਨੂੰ ਕੇਂਦਰੀ ਜੇਲ੍ਹ, ਹੁਸ਼ਿਆਰਪੁਰ ਵਿਖੇ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੈਡੀਕਲ ਕੈਂਪ ਵਿੱਚ ਸਿਵਲ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਜਿਵੇਂ ਡਾਕਟਰ ਬਲਜੀਤ ਕਾਟਰੀਆ, ਡਾਕਟਰ ਕਮਲੇਸ਼, ਡਾਕਟਰ ਜਸਦੀਪ ਕੌਰ, ਡਾਕਟਰ ਪ੍ਰਤੀਭਾ ਵਲੋਂ ਕੈਦੀ/ਹਵਾਲਾਤੀ ਮਰੀਜਾਂ ਦਾ ਮੁਫਤ ਚੈੱਕ ਅਪ ਕੀਤਾ ਗਿਆ ਜਿਸ ਦਾ ਜਾਇਜ਼ਾ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੀਤਾ ਗਿਆ।

Advertisements

ਇਸ ਮੈਡੀਕਲ ਕੈਂਪ ਦੌਰਾਨ ਕੈਦੀਆਂ ਅਤੇ ਹਵਾਲਾਤੀ ਮਰੀਜਾਂ ਨੂੰ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ। ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੈਦੀਆਂ ਨਾਲ ਗੱਲ—ਬਾਤ ਕੀਤੀ ਗਈ ਅਤੇ ਉਨ੍ਹਾਂ ਦਾ ਸਿਹਤ ਪੱਖੋਂ ਹਾਲ ਜਾਣਿਆ ਗਿਆ ਅਤੇ ਡਾਕਟਰਾਂ ਨਾਲ ਕੈਦੀਆਂ ਦੀ ਸਿਹਤ ਸਬੰਧੀ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਕੈਦੀਆਂ ਦੇ ਹੱਕਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ ਅਤੇ ਮੁਫਤ ਕਾਨੂੰਨੀ ਸੇਵਾਵਾਂ ਸਬੰਧੀ ਉਨ੍ਹਾਂ ਨੂੰ ਜਾਗਰੂਕ ਕੀਤਾ ਗਿਆ। ਉਪਰੋਕਤ ਤੋਂ ਇਲਾਵਾ ਓਲਡ ਏਜ਼ ਹੋਮ, ਰਾਮ ਕਲੋਨੀ ਕੈਂਪ, ਹੁਸ਼ਿਆਰਪੁਰ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚਮਲਕੀਤ ਸਿੰਘ ਸੀਕਰੀ ਰਿਟੈਨਰ ਐਡਵੋਕੇਟ ਹੁਸ਼ਿਆਰਪੁਰ ਵਲੋਂ ਬਜ਼ੁਰਗਾਂ ਨੂੰ ਉਨ੍ਹਾਂ ਦੇ ਹੱਕਾਂ ਬਾਰੇ ਅਤੇ ਉਨ੍ਹਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਸੈਮੀਨਾਰ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦਾ ਪੈਰਾ ਲੀਗਲ ਵਲੰਟੀਅਰ ਪਵਨ ਕੁਮਾਰ ਵੀ ਹਾਜ਼ਰ ਸੀ।   

LEAVE A REPLY

Please enter your comment!
Please enter your name here