ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਵਿੱਚ ਖੇਡ ਸਹੂਲਤਾਂ ਦਾ ਵਿਸਥਾਰ ਕਰਨ ਅਤੇ ਖਿਡਾਰੀਆਂ ਦਾ ਮਨੋਬਲ ਵਧਾਉਣ ਲਈ ਕਈ ਕੰਮ ਕੀਤੇ: ਸਾਹਿਬ ਢਿੱਲੋਂ

ਕਪੂਰਥਲਾ (ਦ ਸਟੈਲਰ ਨਿਊਜ਼): ਗੌਰਵ ਮੜੀਆ । ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸਾਹਿਬ ਸਿੰਘ ਢਿੱਲੋਂ ਨੇ ਜ਼ੋਰ ਦੇ ਕੇ ਕਿਹਾ ਕਿ ਦੇਸ਼ ਵਿੱਚ ਖੇਡਾਂ ਲਈ ਜ਼ਰੂਰੀ ਹੈ ਕਿ ਸਾਡੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਵਿਸ਼ਵਾਸ ਪੈਦਾ ਹੋਵੇ,ਖੇਡਾਂ ਨੂੰ ਆਪਣਾ ਕਿੱਤਾ ਬਣਾਉਣ ਲਈ ਉਤਸ਼ਾਹਿਤ ਕੀਤਾ ਜਾਵੇ।ਇਹ ਮੋਦੀ ਸਰਕਾਰ ਦਾ ਵੀ ਸੰਕਲਪ ਹੈ ਤੇ ਸਪਨਾ ਵੀ।ਉਨ੍ਹਾਂ ਨੇ ਕਿਹਾ ਕਿ 2014 ਵਿੱਚ ਪਹਿਲੀ ਵਾਰ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ, ਪੀਐਮ ਮੋਦੀ ਨੇ ਭਾਰਤ ਵਿੱਚ ਖੇਡ ਸਹੂਲਤਾਂ ਦਾ ਵਿਸਤਾਰ ਅਤੇ ਖਿਡਾਰੀਆਂ ਦਾ ਮਨੋਬਲ ਵਧਾਉਣ ਵਾਲੇ ਬਹੁਤ ਸਾਰੇ ਕੰਮਾਂ ‘ਤੇ ਧਿਆਨ ਕੇਂਦਰਿਤ ਕੀਤਾ।ਉਨ੍ਹਾਂ ਕਿਹਾ ਕਿ ਕਿਸੇ ਵੀ ਰਾਸ਼ਟਰ ਦੀ ਵਿਸ਼ਵ ਪੱਧਰ ਤੇ ਜਿਸ ਪੈਮਾਨੇ ਤੇ ਗਣਨਾ ਕੀਤੀ ਜਾਂਦੀ ਹੈ,ਉਸ ਵਿਚ ਇਕ ਪ੍ਰਮੁੱਖ ਪੈਮਾਨਾ ਖੇਡਾਂ ਰਹਿੰਦੀਆਂ ਹਨ।ਖੇਡਾਂ ਅਤੇ ਖਿਡਾਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ,ਖੇਡ ਸਹੂਲਤਾਂ ਦਾ ਵਿਕਾਸ ਇਕ ਮਹੱਤਵਪੂਰਨ ਮਾਪਦੰਡ ਹੈ ਜੋ ਕਿਸੇ ਵੀ ਦੇਸ਼ ਦੀ ਤਰੱਕੀ ਦਾ ਰੁੱਖ ਸ਼ਪਸ਼ਟ ਕਰਦਾ ਹੈ।

Advertisements

ਭਾਰਤ ਵਰਗਾ ਵਿਸ਼ਾਲ ਰਾਸ਼ਟਰ ਅੱਜ ਪੀਐਮ ਮੋਦੀ ਦੀ ਅਗਵਾਈ ਵਿੱਚ ਖੇਡਾਂ ਦੇ ਖੇਤਰ ਵਿੱਚ ਇਹ ਸ਼ਾਨ ਮੁੜ ਹਾਸਲ ਕਰਨ ਲਈ ਸਖ਼ਤ ਮਿਹਨਤ ਕਰ ਰਿਹਾ ਹੈ।ਸਾਹਿਬ ਸਿੰਘ ਢਿੱਲੋਂ ਨੇ ਕਿਹਾ ਕਿ ਪੀਐਮ ਮੋਦੀ ਨਾ ਸਿਰਫ਼ ਖਿਡਾਰੀਆਂ ਅਤੇ ਉਨ੍ਹਾਂ ਦੀਆਂ ਲੋੜਾਂ ਵੱਲ ਵਿਸ਼ੇਸ਼ ਧਿਆਨ ਹੀ ਨਹੀਂ ਦਿੱਤਾ ਸਗੋਂ ਕਈ ਅਜਿਹੇ ਕਦਮ ਵੀ ਚੁੱਕੇ ਜਿਨ੍ਹਾਂ ਨੇ ਖਿਡਾਰੀਆਂ ਦਾ ਉਤਸ਼ਾਹ ਵਧਾਉਣ ਵਿਚ ਅਹਿਮ ਭੂਮਿਕਾ ਨਿਭਾਈ।ਇਸ ਵਿਚ ਹਰ ਵੱਡੇ ਖੇਡ ਮੁਕਾਬਲੇ ਵਿਚ ਜਾਣ ਤੋਂ ਪਹਿਲਾਂ ਖਿਡਾਰੀਆਂ ਨੂੰ ਨਿੱਜੀ ਤੌਰ ਤੇ ਵਧਾਈ ਦੇਣਾ,ਆਪਣੇ ਨਿਵਾਸ ਸਥਾਨ ਤੇ ਮੁਲਾਕਾਤ ਕਰਕੇ ਗੱਲਬਾਤ ਕਰਕੇ ਉਨ੍ਹਾਂ ਦੀ ਲਗਾਤਾਰ ਹੌਸਲਾ ਕਰਨੀ ਸ਼ਾਮਲ ਹੈ।ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਮੁਕਾਬਲਿਆਂ ਚ ਹਾਰਨ ਵਾਲੇ ਖਿਡਾਰੀਆਂ ਨੂੰ ਨਿੱਜੀ ਤੌਰ ਤੇ ਵੀ ਉਤਸ਼ਾਹਿਤ ਕੀਤਾ।

ਢਿੱਲੋਂ ਨੇ ਕਿਹਾ ਕਿ 8 ਸਾਲ ਪਹਿਲਾਂ ਤੱਕ ਭਾਰਤੀ ਖਿਡਾਰੀਆਂ ਨੇ ਸੌ ਤੋਂ ਘੱਟ ਅੰਤਰਰਾਸ਼ਟਰੀ ਮੁਕਾਬਲਿਆਂ ਚ ਹਿੱਸਾ ਲੈਂਦੇ ਸਨ।ਇਸ ਦੇ ਉਲਟ ਹੁਣ ਭਾਰਤੀ ਖਿਡਾਰੀ 300 ਤੋਂ ਵੱਧ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਭਾਗ ਲੈਂਦੇ ਹਨ।ਉਨ੍ਹਾਂ ਕਿਹਾ ਕਿ ਅੱਠ ਸਾਲ ਪਹਿਲਾਂ ਭਾਰਤੀ ਖਿਡਾਰੀ ਸਿਰਫ਼ 20-25 ਖੇਡਾਂ ਖੇਡਦੇ ਸਨ।ਹੁਣ ਭਾਰਤੀ ਖਿਡਾਰੀ 40 ਦੇ ਕਰੀਬ ਵੱਖ-ਵੱਖ ਖੇਡਾਂ ਵਿੱਚ ਭਾਗ ਲੈਣ ਜਾਂਦੇ ਹਨ।ਮੈਡਲਾਂ ਦੀ ਗਿਣਤੀ ਦੇ ਨਾਲ-ਨਾਲ ਅੱਜ ਭਾਰਤ ਦਾ ਹੌਂਸਲਾ ਵਧ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸ ਨਾਲ ਸਮਾਜ ਵਿੱਚ ਵਿਸ਼ਵਾਸ ਪੈਦਾ ਹੁੰਦਾ ਹੈ ਕਿ ਖੇਡਾਂ ਵੱਲ ਵਧਣਾ ਹੀ ਸਹੀ ਫੈਸਲਾ ਹੈ।ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਚੀ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਸਹਾਈ ਹੁੰਦੀ ਹੈ।ਨੌਜਵਾਨਾਂ ਨੂੰ ਵੀ ਆਪਣੇ ਅੰਦਰ ਖੇਡਾਂ ਪ੍ਰਤੀ ਪਿਆਰ ਪੈਦਾ ਕਰਕੇ ਕਿਸੇ ਵੀ ਖੇਡ ਦਾ ਹਿੱਸਾ ਬਣਨਾ ਚਾਹੀਦਾ ਹੈ।ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨਾ ਸਾਡੀ ਨੈਤਿਕ ਫਰਜ਼ ਅਤੇ ਸਮਾਜਿਕ ਜ਼ਿੰਮੇਵਾਰੀ ਹੈ।ਉਨ੍ਹਾਂ ਕਿਹਾ ਕਿ ਅੱਜ ਦੇ ਨੌਜਵਾਨ ਖੇਡਾਂ ਵਿਚ ਰੁਚੀ ਲੈ ਕੇ ਨਸ਼ਿਆਂ ਤੋਂ ਬਚ ਸਕਦੇ ਹਨ,ਸਾਡਾ ਇਹ ਨੈਤਿਕ ਫਰਜ਼ ਬਣਦਾ ਹੈ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਧਿਆਨ ਲੈ ਕੇ ਨਸ਼ਿਆਂ ਤੋਂ ਮੁਕਤ ਕੀਤਾ ਦਿਵਾਈ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਆਪਸੀ ਸਹਿਯੋਗ ਅਤੇ ਇਕਜੁੱਟਤਾ ਨਾਲ ਹੀ ਨੌਜਵਾਨਾਂ ਨੂੰ ਨਸ਼ਿਆਂ ਦੇ ਰੁਝਾਨ ਤੋਂ ਦੂਰ ਰੱਖਿਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਨਸ਼ਾ ਸਮਾਜ ਲਈ ਸਰਾਪ ਹੈ।ਸਮਾਜ ਵਿੱਚ ਨਸ਼ਾਖੋਰੀ ਦੀ ਪ੍ਰਵਿਰਤੀ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਰੋੜਾ ਹੈ।

LEAVE A REPLY

Please enter your comment!
Please enter your name here