ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਪਟਿਆਲਾ, (ਦ ਸਟੈਲਰ ਨਿਊਜ਼): ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਪੂਜਾ ਸਿਆਲ ਗਰੇਵਾਲ ਨੇ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਨਾਲ ਲੈਕੇ ਘਰ ਘਰ ਡੇਂਗੂ ਦੇ ਲਾਰਵਾ ਦੀ ਜਾਂਚ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਲਾਰਵਾ ਮਿਲਣ ‘ਤੇ ਸਖਤੀ ਨਾਲ ਚਲਾਨ ਕਰਨੇ ਵੀ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਘਰਾਂ ਦੀ ਜਾਂਚ ਦੌਰਾਨ ਲਾਰਵਾ ਮਿਲਣ ‘ਤੇ ਚਲਾਨ ਜ਼ਰੂਰ ਕੀਤਾ ਜਾਵੇ ਤਾਂ ਜੋ ਅਣਗਹਿਲੀ ਕਰਨ ਵਾਲਿਆਂ ਨੂੰ ਇਸ ਦੀ ਗੰਭੀਰਤਾ ਦਾ ਅਹਿਸਾਸ ਹੋਵੇ। ਉਨ੍ਹਾਂ ਕਿਹਾ ਕਿ ਜਿੰਨੇ ਸਥਾਨਾਂ ਤੋਂ ਲਾਰਵਾ ਮਿਲਦਾ ਹੈ ਉਨੇ ਹੀ ਚਲਾਨ ਹੋਣੇ ਚਾਹੀਦੇ ਹਨ। ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉੱਪਲ ਤੇ ਸੰਯੁਕਤ ਕਮਿਸ਼ਨਰ ਨਮਨ ਮੜਕਨ ਵੀ ਮੌਜੂਦ ਸਨ।

Advertisements

ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੱਖ-ਵੱਖ ਸਕੀਮਾਂ ਅਧੀਨ ਕਰਵਾਏ ਜਾ ਰਹੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੇ ਪ੍ਰੋਗਰਾਮਾਂ ਨੂੰ ਲਾਗੂ ਕਰਨ ‘ਚ ਕੋਈ ਢਿੱਲ ਮੱਠ ਨਾ ਵਰਤੀ ਜਾਵੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਮਹੀਨਾਵਾਰ ਮੀਟਿੰਗ ਦੌਰਾਨ ਸਮਾਰਟ ਵਿਲੇਜ ਮੁਹਿੰਮ, ਐਮ.ਪੀ. ਲੈਡਜ. ਆਰ.ਡੀ.ਐਫ., ਕੈਟਲ ਫੇਅਰ ਫੰਡ ਅਤੇ ਮਗਨਰੇਗਾ ਅਧੀਨ ਕਰਵਾਏ ਜਾ ਰਹੇ ਕੰਮਾਂ ਦਾ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੀਟਿੰਗ ਦੌਰਾਨ ਆਪਣੇ ਕੰਮ ਦੀ ਪਿਛਲੇ ਮਹੀਨੇ ਤੇ ਮੌਜੂਦਾ ਮਹੀਨੇ ਦੌਰਾਨ ਕੀਤੀ ਗਈ ਪ੍ਰਗਤੀ ਦੀ ਰਿਪੋਰਟ ਮੀਟਿੰਗ ‘ਚ ਲੈਕੇ ਆਉਣਾ ਯਕੀਨੀ ਬਣਾਉਣ ਤਾਂ ਜੋ ਕੰਮ ਵਿੱਚ ਹੋਈ ਸਹੀ ਪ੍ਰਗਤੀ ਦਾ ਪਤਾ ਲੱਗ ਸਕੇ। ਉਨ੍ਹਾਂ ਕਾਰਜ ਸਾਧਕ ਅਫ਼ਸਰਾਂ ਨੂੰ ਕੂੜਾ ਪ੍ਰਬੰਧਨ ਲਈ ਹੋਰ ਬਿਹਤਰ ਕੰਮ ਕਰਨ ਲਈ ਕਿਹਾ ਤੇ ਪਿਛਲੇ ਕਈ ਸਾਲਾਂ ਤੋਂ ਪਏ ਕੂੜੇ ਦਾ ਨਿਪਟਾਰਾ 31 ਦਸੰਬਰ ਤੱਕ ਕਰਨਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਘਨੌਰ ਤੇ ਸਮਾਣਾ ਵੱਲੋਂ ਪ੍ਰਾਪਰਟੀ ਟੈਕਸ ਇਕੱਠਾ ਕਰਨ ‘ਚ ਕੀਤੇ ਬਿਹਤਰੀਨ ਕੰਮ ਦੀ ਪ੍ਰਸੰਸਾ ਕਰਦਿਆ ਕਿਹਾ ਕਿ ਦੂਸਰੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵੀ ਕੰਮ ਨੂੰ ਤੇਜ਼ੀ ਨਾਲ ਕਰਨ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ‘ਚ ਅਣ ਅਧਿਕਾਰਤ ਕਲੋਨੀਆਂ ਖਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕਰਨ ਦੀ ਹਦਾਇਤ ਕੀਤੀ। ਮੀਟਿੰਗ ‘ਚ ਜ਼ਿਲ੍ਹੇ ਦੇ ਸਮੂਹ ਕਾਰਜ਼ ਸਾਧਨ ਅਫ਼ਸਰ ਮੌਜੂਦ ਸਨ।

LEAVE A REPLY

Please enter your comment!
Please enter your name here