ਹਲਕੇ ਚ ਅਕਾਲੀ ਦਲ ਨੂੰ ਮਜ਼ਬੂਤ ​​ਕਰਨ ਲਈ ਜਲਦ ਹੀ ਸੁਖਬੀਰ ਨੂੰ ਮਿਲੇਗਾ ਵਫਦ: ਅਵੀ ਰਾਜਪੂਤ

ਕਪੂਰਥਲਾ(ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹੋਈ ਬੁਰੀ ਹਾਰ ਤੋਂ ਬਾਅਦ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਨ ਵਾਲਿਆਂ ਨੂੰ ਬਾਹਰ ਦਾ ਰਸਤਾ ਦਿਖਾਉਣ ਲਈ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਅੱਗੇ ਲਿਆਉਣ ਅਤੇ ਪਾਰਟੀ ਦੀ ਮਜਬੂਤ ਲਈ ਮੀਟਿੰਗਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮਜਬੂਤੀ ਲਈ ਦਿਨ ਰਾਤ ਇੱਕ ਕਰ ਰਹੇ ਅਤੇ ਬਿਨ੍ਹਾਂ ਕਿਸੇ ਡਰ ਭੈਅ ਦੇ ਹਲਕਾ ਵਾਸੀਆਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਹਲਕਾ ਕਪੂਰਥਲਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਸੇਵਾਦਾਰ ਅਵੀ ਰਾਜਪੂਤ ਨੇ ਜ਼ਿਲ੍ਹਾ ਅਬਜ਼ਰਵਰ ਬਰਜਿੰਦਰ ਸਿੰਘ ਮੱਖਣ ਬਰਾੜ ਨਾਲ ਮੁਲਾਕਾਤ ਕੀਤੀ ਅਤੇ ਕਈ ਅਹਿਮ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ।ਇਸ ਦੌਰਾਨ ਅਵੀ ਰਾਜਪੂਤ ਨੇ ਅਬਜ਼ਰਵਰ ਨੂੰ ਹਲਕੇ ਅੰਦਰ ਅਕਾਲੀ ਦਲ ਦੀ ਸਥਿਤੀ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਜਥੇਬੰਦਕ ਤੌਰ ਤੇ ਵੱਡੀਆਂ ਤਬਦੀਲੀਆਂ ਕਰਨਾ ਸਮੇਂ ਦੀ ਲੋੜ ਹੈ। ਉੱਥੇ ਹੀ ਪਾਰਟੀ ਦੇ ਸਮਰਪਿਤ ਵਰਕਰਾਂ ਅਤੇ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪਣ ਦੀ ਵੀ ਲੋੜ ਹੈ।

Advertisements

ਇਹੀ ਕਾਰਨ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਾਰਟੀ ਨੇ ਪਾਰਟੀ ਨੂੰ ਜ਼ਮੀਨੀ ਪੱਧਰ ਤੇ ਮਜ਼ਬੂਤ ​​ਕਰਨ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ। ਕਮੇਟੀ ਵੱਲੋਂ ਇਸ ਸਬੰਧੀ ਜ਼ਮੀਨੀ ਪੱਧਰ ਦੇ ਸੁਝਾਵਾਂ ਦੀ ਰਿਪੋਰਟ ਪੇਸ਼ ਕੀਤੀ ਜਾਵੇਗੀ। ਜਿਸ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੀ ਬਦਲਾਅ ਕਰਨ ਬਾਰੇ ਫੈਸਲਾ ਲੈਣਗੇ।ਅਵੀ ਰਾਜਪੂਤ ਨੇ ਕਿਹਾ ਕਿ ਪਾਰਟੀ ਸੰਗਠਨ ਨੂੰ ਪਿੰਡ ਪੱਧਰ ਅਤੇ ਬੂਥ ਪੱਧਰ ਤੇ ਮਜਬੂਤ ਕੀਤਾ ਜਾਵੇਗਾ। ਸੰਗਠਨ ਵਿਚ ਹੇਠਲੇ ਪੱਧਰ ਤੇ ਵੱਡੀਆਂ ਤਬਦੀਲੀਆਂ ਕੀਤੇ ਜਾਣ ਦੀ ਲੋੜ ਹੈ। ਇਸ ਦੌਰਾਨ ਸਾਰੀ ਗੱਲ ਸੁਣਨ ਤੋਂ ਬਾਅਦ ਆਬਜ਼ਰਵਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਅਵੀ ਰਾਜਪੂਤ ਨੂੰ ਭਰੋਸਾ ਦਿਵਾਇਆ ਕਿ ਜਲਦੀ ਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੀਟਿੰਗ ਕਰਵਾਈ ਜਾਵੇਗੀ।ਇਸ ਦੌਰਾਨ ਸਾਰੀਆਂ ਗੱਲਾਂ ਸੁਣਨ ਦੇ ਬਾਅਦ ਅਬਜ਼ਰਵਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਆਵਈ ਰਾਜਪੂਤ ਨੂੰ ਵਿਸ਼ਵਾਸ਼ ਦਿਵਾਇਆ ਕਿ ਜਲਦ ਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਸ਼ਮੇ ਲੈ ਕੇ ਉਨ੍ਹਾਂਦੀ ਦੀ ਇਕ ਮੀਟਿੰਗ ਕਾਰਵਾਈ ਜਾਵੇਗੀ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਵੀ ਰਾਜਪੂਤ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਅਬਜ਼ਰਵਰ ਬਰਜਿੰਦਰ ਸਿੰਘ ਮੱਖਣ ਬਰਾੜ ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਲੋਕਾਂ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾਉਣ ਅਤੇ ਹਲਕੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਵਾਲੇ ਨੌਜਵਾਨ ਆਗੂ ਨੂੰ ਹਲਕੇ ਦੀ ਕਮਾਨ ਸੌਂਪਣ ਦੀ ਮੰਗ ਕੀਤੀ ਗਈ।ਉਨ੍ਹਾਂ ਕਿਹਾ ਕਿ ਅਕਾਲੀ ਦਲ ਵਿੱਚ ਰਹਿ ਕੇ ਘਰ ਦਾ ਭੇਦੀ ਲੰਕਾ ਢਾਏ ਵਾਲਾ ਕੰਮ ਕਰਨ ਵਾਲੇ ਪਾਰਟੀ ਵਿਰੋਧੀ ਆਗੂਆਂ ਨੂੰ ਤੁਰੰਤ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾ ਕੇ ਪਾਰਟੀ ਲਈ ਦਿਨ-ਰਾਤ ਪੂਰੀ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਅੱਗੇ ਲਿਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਵੱਲੋਂ ਟਿਕਟ ਨਾ ਦਿੱਤੇ ਜਾਣ ਕਾਰਨ ਵਿਰੋਧੀ ਪਾਰਟੀਆਂ ਦਾ ਸਾਥ ਦੇਣ ਵਾਲੇ ਆਗੂਆਂ ਨੇ ਘਰ ਦਾ ਭੇਦੀ ਲੰਕਾ ਢਾਏ ਵਾਲਾ ਕੰਮ ਕੀਤਾ ਹੈ।ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਹੋਈ ਜ਼ਬਰਦਸਤ ਹਾਰ ਦਾ ਘੜਾ ਸਥਾਨਕ ਆਗੂਆਂ ਦੇ ਸਰ ਭਾਂਦੇ ਹੋਏ ਅਵੀ ਰਾਜਪੂਤ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਪਾਰਟੀ ਨੇ ਵੱਡੀਆਂ ਵੱਡੀਆਂ ਜਿੰਮੇਵਾਰੀਆਂ ਦੇ ਕੇ ਬਣਦਾ ਮਾਣ ਸਤਿਕਾਰ ਦਿੱਤਾ, ਉਹਨਾਂ ਹੀ ਆਗੂਆਂ ਨੇ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਿਆ,ਅਜਿਹੇ ਪਾਰਟੀ ਵਿਰੋਧੀ ਆਗੂਆਂ ਨੂੰ ਤੁਰੰਤ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾਉਣਾ ਚਾਹੀਦਾ ਹੈ ਅਤੇ ਪਾਰਟੀ ਦੀ ਕਮਾਨ ਕਿਸੇ ਨੌਜਵਾਨ ਆਗੂ ਨੂੰ ਸੌਂਪਣੀ ਚਾਹੀਦੀ ਹੈ।ਤਾਂ ਜੋ ਪਾਰਟੀ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਮਜ਼ਬੂਤ ​​ਅਤੇ ਵਧੀਆ ਪ੍ਰਦਰਸ਼ਨ ਕਰ ਸਕੇ।ਇਸ ਮੌਕੇ ਤੇ ਜਤਿੰਦਰਪਾਲ ਸਿੰਘ ਜੋਨੀ,ਕੁਲਦੀਪਕ ਧੀਰ,ਰਾਜਾ,ਲਖਬੀਰ ਸਿੰਘ,ਲਵੀ ਕੁਮਾਰ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here