ਗੁਰੂ ਨਾਨਕ ਇੰਟਰਨੈਸ਼ਨਲ ਐਜੂਕੇਸ਼ਨ ਟਰੱਸਟ ਵੱਲੋਂ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਪ੍ਰੀਤ ਨਗਰ ਵਿਖੇ ਸਲਾਨਾ ਸਮਾਗਮ ਕਰਵਾਇਆ        

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਹੁਸ਼ਿਆਰਪੁਰ ਦੇ ਪਿੰਡ ਅੱਜੋਵਾਲ ਗਰੀਬੀ ਰੇਖਾ ਤੋਂ ਹੇਠਾਂ ਝੁੱਗੀਆਂ ਝੌਂਪੜੀਆਂ ਵਿੱਚ ਰਹਿ ਰਹੇ ਲੋਕਾਂ ਦੇ ਬੱਚਿਆਂ ਨੂੰ ਵਿਦਿਆ ਦਾ ਚਾਨਣ ਦੇਣ ਲਈ ਵਿਦਿਆ ਦੇ ਖੇਤਰ ਵਿਚ ਸੇਵਾ ਕਰ ਰਹੀ ਉਘੀ ਸਮਾਜ ਸੇਵੀ ਸੰਸਥਾ ਗੁਰੂ ਨਾਨਕ ਇੰਟਰਨੈਸ਼ਨਲ ਐਜੂਕੇਸ਼ਨ ਟਰੱਸਟ ਵੱਲੋਂ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਪ੍ਰੀਤ ਨਗਰ  ਵਿਖੇ ਸਲਾਨਾ ਸਮਾਗਮ ਟਰਸਟ ਦੇ ਚੇਅਰਮੈਨ ਇੰਗਲੈਂਡ ਨਿਵਾਸੀ ਸਰਦਾਰ ਰਣਜੀਤ ਸਿੰਘ, ਓ ਬੀ ਈ  ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ ਜਿਸ ਵਿੱਚ ਇਲਾਕੇ ਦੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਪਤਵੰਤੇ ਸੱਜਣਾ ਨੇ ਹਿੱਸਾ ਲਿਆ । ਸੁਰਿੰਦਰ ਕੁਮਾਰ ਸ਼ਿੰਦਾ ਮੇਅਰ ਹੁਸ਼ਿਆਰਪੁਰ ਕਾਰਪੋਰੇਸ਼ਨ ਬਤੋਰ ਮੁੱਖ ਮਹਿਮਾਨ ਸ਼ਾਮਿਲ ਹੋਏ । ਟਰਸਟ ਦੇ ਪ੍ਰਧਾਨ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਨੇ ਟਰਸਟ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨੂੰ ਸਕੂਲ ਨੂੰ ਜਦੋਂ  ਟਰਸਟ ਵੱਲੋਂ ਗੋਦ ਲਿਆ ਗਿਆ ਸੀ ਤਾਂ ਬਹੁਤ ਘੱਟ ਬੱਚੇ ਵਿਦਿਆ ਹਾਸਲ ਕਰਨ ਲਈ ਆਉਂਦੇ ਸਨ। ਪਰੰਤੂ ਟਰਸਟ ਦੇ ਮੈਂਬਰਾਂ ਅਤੇ ਇਥੋਂ ਦੇ ਅਧਿਆਪਕਾਂ ਵੱਲੋਂ ਘਰ ਘਰ ਜਾ ਵਿਦਿਆ ਲਈ ਚਲਾਈ ਜਾਗਰੂਕਤਾ ਲਹਿਰ ਦਾ ਸਦਕਾ ਤਕਰੀਬਨ 350 ਦੇ ਲੱਗ ਭੱਗ ਵਿਦਿਆਰਥੀ ਵਿਦਿਆ ਹਾਸਲ ਕਰ ਰਹੇ ਹਨ।

Advertisements

ਜਿਨ੍ਹਾਂ ਨੂੰ ਹਰ ਸਹੂਲਤ ਦੇਣ ਲਈ ਉਪਰਾਲੇ ਕੀਤੇ ਜਾ ਰਹੇ ਹਨ । ਪ੍ਰੀ ਪ੍ਰਾਇਮਰੀ ਦੇ ਬੱਚਿਆਂ ਲਈ ਹਰ ਸਾਲ ਵਰਦੀਆਂ ਵੰਡੀਆਂ ਜਾਂਦੀਆਂ ਹਨ, ਮੈਡੀਕਲ ਕੈਂਪ, ਅੱਖਾਂ ਦੇ ਚੱਕਅੱਪ ਕੈਂਪ ਅਤੇ ਗੁਰੂ ਨਾਨਕ ਪਵਿੱਤਰ ਜੰਗਲ ਵੀ ਸਥਾਪਿਤ ਕੀਤਾ ਗਿਆ ਹੈ ਜਿਸ ਵਿੱਚ  ਦੇਸੀ ਦਵਾਈਆਂ ਨਾਲ ਸਬੰਧਤ  ਅਤੇ ਹੋਰ ਪੋਦੇ ਲਗਾਏ ਹਨ । ਇਥੋਂ ਦੇ ਬੱਚਿਆਂ ਨੂੰ ਸਰਕਾਰੀ ਪੋਲੀਟੈਕਨਿਕ ਕਾਲਜ ਵਿੱਚ ਵੀ ਦਾਖਲ ਕਰਵਾਇਆ ਗਿਆ ਅਤੇ ਇਲਾਕੇ ਵਿੱਚ ਸਕਿੱਲ ਡਿਵੈਲਪਮੈਂਟ ਕੋਰਸ ਵੀ ਸ਼ੁਰੂ ਕਰਵਾਏ ਗਏ । ਇਸ ਸਮਾਗਮ ਦੋਰਾਨ ਵਿਦਿਆਰਥੀਆਂ ਵੱਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ । ਸਕੂਲ ਦੇ ਇਮਤਿਹਾਨਾਂ ਵਿੱਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ , ਵਰਦੀਆਂ ਅਤੇ ਹੋਰ ਲੋੜੀਂਦਾ ਸਮਾਨ ਵੀ ਵੰਡਿਆ ਗਿਆ । ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਬੋਲਦਿਆਂ ਸੁਰਿੰਦਰ ਸ਼ਿੰਦਾ ਨੇ ਟਰਸਟ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਾਂਝੇ ਉਪਰਾਲਿਆਂ ਨਾਲ ਹੀ ਆਮ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ  ਚੁੱਕਣ ਲਈ ਉਪਰਾਲੇ ਕਰਨੇ ਚਾਹੀਦੇ ਹਨ । ਉਨ੍ਹਾਂ ਕਿਹਾ ਕਿ ਗਰੀਬ ਅਤੇ ਲੋੜਵੰਦ ਲੋਕਾਂ ਦੇ ਬੱਚਿਆਂ ਨੂੰ ਵਿਦਿਆ ਹਾਸਲ ਕਰਵਾ ਕੇ ਤਰੱਕੀ ਦੇ ਰਾਹ ਤੇ ਤੋਰਨ ਲਈ ਉਪਰਾਲੇ ਕਰਨੇ ਬਹੁਤ ਹੀ ਪਰਉਪਕਾਰੀ ਕਾਰਜ ਹੈ । ਟਰਸਟ ਦੇ ਪ੍ਰਬੰਧਕੀ ਟਰਸਟੀ ਸ਼੍ਰੀ ਜੇ ਐਸ ਆਹਲੂਵਾਲੀਆ ਵੱਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਲੰਮ ਖੇਤਰਾਂ ਵਿੱਚ ਰਹਿ ਰਹੇ ਲੋਕਾਂ ਲਈ ਵਿਦਿਆ ਹਾਸਲ ਕਰਨ ਅਤੇ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ । ਆਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ  ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ।

ਇਸ ਮੌਕੇ ਪ੍ਰਿੰਸੀਪਲ ਅਵਨਿੰਦਰ ਕੌਰ, ਐਡਵੋਕੇਟ ਮਨਿੰਦਰ ਸਿੰਘ , ਸਮਾਜ ਸੇਵੀ ਵਰਿੰਦਰ ਸਿੰਘ ਪਰਹਾਰ, ਵਾਸਦੇਵ ਸਿੰਘ ਪਰਹਾਰ, ਰਾਜੇਸ਼ਵਰ ਦਿਆਲ, ਪ੍ਰਵੀਨ ਸੈਣੀ, ਸਿੱਖਿਆ ਵਿਭਾਗ ਤੋਂ ਸੁਖਵਿੰਦਰ ਸਿੰਘ, ਸੰਤੋਸ਼ ਸੈਣੀ, ਜਸਬੀਰ ਸਿੰਘ, ਮਨਮੋਹਨ ਸਿੰਘ , ਬਲਜੀਤ ਸਿੰਘ ਪਨੇਸਰ, ਗੁਰਪ੍ਰੀਤ ਸਿੰਘ, ਜਤਿੰਦਰ ਕੌਰ, ਰਸ਼ਪਾਲ ਸਿੰਘ, ਓਂਕਾਰ ਸਿੰਘ ਧਾਮੀ, ਨੀਤੂ ਕੁਮਾਰੀ, ਮਨਦੀਪ ਕੌਰ, ਨਵਜੋਤ ਕੌਰ ਜੋਤੀ , ਮੁਨੀਸ਼ ਕੁਮਾਰ, ਚਰਨਜੀਤ ਸਿੱਧੂ, ਪ੍ਰਿੰਸੀਪਲ ਚਰਨ ਸਿੰਘ, ਸੰਗੀਤਾ ਸੈਣੀ, ਪ੍ਰੋਫੈਸਰ ਹਰਬੰਸ ਸਿੰਘ , ਹਰਜਿੰਦਰ ਸਿੰਘ ਹਰਗੜੀਆ, ਮਨੀ ਗੋਗੀਆ, ਡਾਕਟਰ ਸਰਬਜੀਤ ਸਿੰਘ ਮਾਣਕੂ, ਸੰਜੇ ਸ਼ਰਮਾ , ਸਾਧੂ ਸਿੰਘ ਪਟੇਲ, ਨਿਰਮਲ ਕੌਰ, ਪ੍ਰੋਫੈਸਰ ਰਣਜੀਤ ਸਿੰਘ, ਸੁਮਨ ਬਹਿਲ, ਪ੍ਰਧਾਨ ਸਿੰਘ, ਜਰਨੈਲ ਸਿੰਘ, ਗਿਆਨ ਸਿੰਘ ਅਤੇ ਇਲਾਕੇ ਦੇ ਹੋਰ ਪਤਵੰਤੇ ਸੱਜਣ ਵੀ ਹਾਜਰ ਸਨ । ਟਰਸਟ ਵੱਲੋਂ ਸਕੂਲ  ਦੇ ਮਿਹਨਤੀ ਅਧਿਆਪਕਾਂ ਅਤੇ ਸਟਾਫ ਨੂੰ ਵੀ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਅਤੇ ਪਿੰਡ ਅੱਜੋਵਾਲ ਦੀ ਸਮੂਹ ਪੰਚਾਇਤ  ਅਤੇ ਸਹਿਯੋਗੀਆਂ  ਦਾ ਇਸ ਮਹਾਨ ਸੇਵਾ ਲਈ ਸਹਿਯੋਗ ਦੇਣ ਲਈ ਵਿਸ਼ੇਸ਼ ਧੰਨਵਾਦ ਕੀਤਾ।

LEAVE A REPLY

Please enter your comment!
Please enter your name here