
ਕਪੂਰਥਲਾ(ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਜ਼ਿਲ੍ਹੇ ਦੇ ਅਬਜ਼ਰਵਰ ਬਰਜਿੰਦਰ ਸਿੰਘ ਮੱਖਣ ਬਰਾੜ ਨਾਲ ਮੁਲਾਕਾਤ ਕਰਨ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰ ਰਹੇ ਅਤੇ ਹਲਕਾ ਵਾਸੀਆਂ ਦੇ ਹੱਕਾਂ ਲਈ ਪੂਰੀ ਤਨਦੇਹੀ ਨਾਲ ਆਵਾਜ਼ ਬੁਲੰਦ ਕਰਨ ਵਾਲੇ ਹਲਕਾ ਕਪੂਰਥਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੇਵਾਦਾਰ ਅਵੀ ਰਾਜਪੂਤ ਨੇ ਜ਼ਿਲ੍ਹੇ ਦੇ ਸੀਨੀਅਰ ਅਕਾਲੀ ਆਗੂਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਐਤਵਾਰ ਨੂੰ ਅਵੀ ਰਾਜਪੂਤ ਕਪੂਰਥਲਾ ਵਿਧਾਨ ਸਭਾ ਹਲਕੇ ਚ ਪਾਰਟੀ ਦੀ ਖਿਸਕ ਰਹੇ ਅਧਾਰ ਨੂੰ ਅਤੇ ਪਾਰਟੀ ਨੂੰ ਪਹਿਲਾਂ ਦੀ ਤਰ੍ਹਾਂ ਮਜ਼ਬੂਤ ਕਰਨ ਦੇ ਇਰਾਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨਾਲ ਮੀਟਿੰਗਾਂ ਕਰਨ ਦੀ ਜੋ ਮੁਹਿੰਮ ਸ਼ੁਰੂ ਕੀਤੀ ਗਈ ਹੈ ਦੇ ਤਹਿਤ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਮਠਾੜੂ ਦੇ ਨਿਵਾਸ ਸਥਾਨ ਵਿਖੇ ਅਕਾਲੀ ਦਲ ਦੇ ਸੀਨੀਅਰ ਆਗੂਆਂ ਨਾਲ ਇਕ ਮੀਟਿੰਗ ਕੀਤੀ।ਇਸ ਮੌਕੇ ਕੌਂਸਲਰ ਅਸ਼ੋਕ ਭਗਤ,ਅਕਾਲੀ ਦਲ ਦੇ ਪੀਏਸੀ ਮੈਂਬਰ ਅਜੇ ਬਬਲਾ,ਮੁੱਖ ਮੀਡੀਆ ਸਲਾਹਕਾਰ ਕਿਸ਼ਨ ਕੁਮਾਰ ਟੰਡਨ ਨਾਲ ਖੁਸ਼ਹਾਲ ਮਾਹੌਲ ਚ ਮੀਟਿੰਗ ਕੀਤੀ ਗਈ ਅਤੇ ਸਹਿਯੋਗ ਦੀ ਮੰਗ ਕੀਤੀ ਗਈ ਅਤੇ ਉਨ੍ਹਾਂ ਤੋਂ ਸਾਹੋਯੋਗ ਮੰਗਿਆ ਗਿਆ ਤਾਂ ਜੋ ਪਾਰਟੀ ਨੂੰ ਮੁੜ ਮੁਜਬੂਤ ਕੀਤਾ ਜਾ ਸਕੇ।

ਇਸ ਮੌਕੇ ਅਵੀ ਰਾਜਪੂਤ ਨੇ ਇਹ ਵੀ ਕਿਹਾ ਕਿ ਉਹ ਪਾਰਟੀ ਦੇ ਸੀਨੀਅਰ, ਨੌਜਵਾਨ ਅਤੇ ਪੁਰਾਣੇ ਵਰਕਰਾਂ ਨਾਲ ਸਮੇਂ-ਸਮੇਂ ਤੇ ਰਾਬਤਾ ਰੱਖਣਗੇ ਅਤੇ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਅਵੀ ਰਾਜਪੂਤ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵਫ਼ਾਦਾਰੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਅੱਗੇ ਲਿਆਉਣ ਅਤੇ ਪਾਰਟੀ ਦੀ ਮਜ਼ਬੂਤੀ ਲਈ ਮੀਟਿੰਗਾਂ ਦਾ ਦੌਰ ਸ਼ੁਰੂ ਹੋ ਗਿਆ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਜਥੇਬੰਦਕ ਰੂਪ ਵਿੱਚ ਵੱਡੀਆਂ ਤਬਦੀਲੀਆਂ ਸਮੇਂ ਦੀ ਮੁੱਖ ਲੋੜ ਹੈ। ਉੱਥੇ ਹੀ ਪਾਰਟੀ ਨੂੰ ਸਮਰਪਿਤ ਵਰਕਰਾਂ ਤੇ ਆਗੂਆਂ ਨੂੰ ਮਹੱਤਵਪੂਰਨ ਜ਼ਿੰਮੇਵਾਰੀਆਂ ਦਿਤੀਆਂ ਜਾਣਿਆ ਵੀ ਜਰੂਰੀ ਹਨ। ਅਵੀ ਰਾਜਪੂਤ ਨੇ ਕਿਹਾ ਕਿ ਪਾਰਟੀ ਆਪਣੇ ਮੂਲ ਸਿਧਾਂਤਾਂ ਤੇ ਕਾਇਮ ਰਹੇਗੀ,ਜਿਸ ਵਿਚ ਸੰਘੀ ਢਾਂਚੇ ਦੀ ਲੋੜ,ਸਮਾਜ ਦੇ ਸਾਰੇ ਵਰਗਾਂ ਅਤੇ ਸਾਰੇ ਧਰਮਾਂ ਦੇ ਲੋਕਾਂ ਵਿਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਲੋੜ ਸ਼ਾਮਲ ਹੈ।ਉਨ੍ਹਾਂ ਕਿਹਾ ਕਿ ਅਕਾਲੀ ਦਲ 120 ਸਾਲ ਪੁਰਾਣੀ ਖੇਤਰੀ ਪਾਰਟੀ ਹੈ ਜੋ ਕਿ ਗਰੀਬਾਂ,ਕਿਸਾਨਾਂ ਅਤੇ ਮਜ਼ਦੂਰਾਂ ਦੀ ਨਿਰੰਤਰ ਸੇਵਾ ਕਰ ਰਹੀ ਹੈ।ਉਨ੍ਹਾਂ ਪੰਜਾਬੀਆਂ ਨੂੰ ਕਿਹਾ ਕਿ ਉਨ੍ਹਾਂ ਨੂੰ ਸਮਝਣਾ ਪਵੇਗਾ ਕਿ ਕਿਹੜੀਆਂ ਪਾਰਟੀਆਂ ਮਾੜੀ ਸਿਆਸਤ ਲਈ ਉਨ੍ਹਾਂ ਨੂੰ ਵੰਡਣਾ ਚਾਹੁੰਦੀਆਂ ਹਨ।












