ਭਾਰਤ-ਪਾਕਿ ਸਰਹੱਦ ਤੋਂ 25 ਕਿਲੋਮੀਟਰ ਦੇ ਦਾਇਰੇ ਅੰਦਰ ਡਰੋਨ ਉਡਾਉਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ(ਦ ਸਟੈਲਰ ਨਿਊਜ਼): ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ (ਆਈ.ਏ.ਐੱਸ.) ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਹਿੰਦ-ਪਾਕਿ ਅੰਤਰਰਾਸ਼ਟਰੀ ਸਰਹੱਦ ਤੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਾਸੇ 25 ਕਿਲੋਮੀਟਰ ਦੇ ਦਾਇਰੇ ਅੰਦਰ ਅੱਤਵਾਦ ਗਤੀਵਿਧੀਆਂ ਅਤੇ ਹਰ ਤਰਾਂ ਦੀ ਸਮਗਲਿੰਗ ਨੂੰ ਰੋਕਣ ਲਈ ਡਰੋਨ ਉਡਾਉਣ ’ਤੇ ਸਖਤ ਪਾਬੰਦੀ ਲਗਾ ਦਿੱਤੀ ਹੈ। ਮਾਮਲੇ ਦੀ ਗੰਭੀਰਤਾ ਨੂੰ ਮੁੱਖ ਰੱਖਦਿਆਂ ਇਹ ਹੁਕਮ ਇੱਕ ਤਰਫ਼ਾ ਪਾਸ ਕੀਤਾ ਗਿਆ ਹੈ। ਮਨਾਹੀ ਦੇ ਇਸ ਹੁਕਮ ਦੀ ਉਲੰਘਣਾਂ ਕਰਨ ਵਾਲੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਬੰਦੀ ਦਾ ਇਹ ਹੁਕਮ 22 ਨਵੰਬਰ 2022 ਤੋਂ 20 ਜਨਵਰੀ 2023 ਤੱਕ ਲਾਗੂ ਰਹੇਗਾ।

Advertisements

LEAVE A REPLY

Please enter your comment!
Please enter your name here