ਸੇਵਾ ਕੇਂਦਰਾਂ ਵਿੱਚ ਅਧਾਰ ਕਾਰਡ ਦੇ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਅਪਡੇਟ ਕਰਨ ਦੀ ਸੁਵਿਧਾ ਸ਼ੁਰੂ ਹੋਈ

ਗੁਰਦਾਸਪੁਰ(ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਨਾਗਰਿਕਾਂ ਲਈ ਸੇਵਾ ਕੇਂਦਰਾਂ ਵਿੱਚ ਅਧਾਰ ਕਾਰਡ ਦੇ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਅਪਡੇਟ ਕਰਨ ਦੀ ਸੁਵਿਧਾ ਸ਼ੁਰੂ ਕੀਤੀ ਗਈ ਹੈ। ਸੇਵਾ ਕੇਂਦਰਾਂ ਵਿੱਚ ਇਸ ਸੇਵਾ ਲਈ ਕੇਵਲ 50 ਰੁਪਏ ਦੀ ਫੀਸ ਲਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਹੁਣ ਜ਼ਿਲ੍ਹਾ ਵਾਸੀ ਸੇਵਾ ਕੇਂਦਰਾਂ ਵਿੱਚ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਦੀ ਅਪਡੇਸ਼ਨ ਕਰਵਾ ਸਕਣਗੇ ਅਤੇ ਇਸ ਸੇਵਾ ਲਈ ਉਨ੍ਹਾਂ ਨੂੰ ਸੇਵਾ ਕੇਂਦਰਾਂ ਕੇਵਲ 50 ਰੁਪਏ ਫੀਸ ਅਦਾ ਕਰਨੀ ਪਵੇਗੀ।

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 40 ਸੇਵਾ ਕੇਂਦਰ ਕੰਮ ਕਰ ਰਹੇ ਹਨ ਜਿਨ੍ਹਾਂ ਵਿਚੋਂ 26 ਸੇਵਾ ਕੇਂਦਰਾਂ ਵਿੱਚ ਅਧਾਰ ਕਾਰਡ ਬਣਾਉਣ ਅਤੇ ਅਪਡੇਟ ਕਰਨ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 26 ਸੇਵਾ ਕੇਂਦਰਾਂ ਵਿੱਚ ਅਵਾਂਖਾ, ਭਾਗੋਵਾਲ, ਭੈਣੀ ਮੀਆਂ ਖਾਨ, ਬਿਧੀਪੁਰ, ਡੀ.ਸੀ. ਦਫ਼ਤਰ ਗੁਰਦਾਸਪੁਰ, ਡੱਲਾ, ਧਿਆਨਪੁਰ, ਦੋਰਾਂਘਲਾ, ਦੋਸਤਪੁਰ, ਗੋਹਤ ਪੋਖਰ, ਹਰਚੋਵਾਲ, ਕਾਲਾ ਅਫ਼ਗਾਨਾ, ਮਾਰਕਿਟ ਕਮੇਟੀ ਸ੍ਰੀ ਹਰਗੋਬਿੰਦਪੁਰ ਸਾਹਿਬ, ਨਗਰ ਕੌਂਸਲ ਫ਼ਤਹਿਗੜ੍ਹ ਚੂੜੀਆਂ, ਨਗਰ ਕੌਂਸਲ ਕਾਦੀਆਂ, ਡਰੇਨਜ਼ ਦਫ਼ਤਰ ਬਟਾਲਾ, ਮਾਰਕਿਟ ਕਮੇਟੀ ਦਫ਼ਤਰ ਬਟਾਲਾ, ਪੀਰ ਦੀ ਸੈਨ, ਰੰਗੜ ਨੰਗਲ, ਰਣਜੀਤ ਬਾਗ, ਸ਼ਾਹਪੁਰ ਗੋਰਾਇਆ, ਤਲਵੰਡੀ ਰਾਮਾ, ਤਹਿਸੀਲ ਕੰਪਲੈਕਸ ਡੇਰਾ ਬਾਬਾ ਨਾਨਕ, ਤਿੱਬੜ ਅਤੇ ਵਡਾਲਾ ਗ੍ਰੰਥੀਆਂ ਦੇ ਸੇਵਾ ਕੇਂਦਰ ਸ਼ਾਮਲ ਹਨ।  

LEAVE A REPLY

Please enter your comment!
Please enter your name here