ਸਿਵਲ ਸਰਜਨ ਵਲੋਂ ਮਟਰਨਲ ਡੈਥ ਰੀਵਿਊ ਮੀਟਿੰਗ 

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਸਿਵਲ ਸਰਜਨ ਕਪੂਰਥਲਾ ਡਾ. ਗੁਰਿੰਦਰਬੀਰ ਕੌਰ ਦੀ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਮਟਰਨਲ ਡੈਥ ਸਬੰਧੀ ਰੀਵਿਊ ਮੀਟਿੰਗ ਕੀਤੀ ਗਈ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਗਰਭਵਤੀ ਔਰਤਾਂ ਦੀ ਡਿਲੀਵਰੀ ਹਸਪਤਾਲ ਵਿਚ ਹੀ ਕਰਵਾਈ ਜਾਵੇ ਤਾਂ ਕਿ ਸੁਰੱਖਿਅਤ ਜਣੇਪਾ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਐਨ.ਐਚ.ਐਮ ਤਹਿਤ ਜੱਚਾ ਬੱਚਾ ਦੀ ਮੌਤ ਨੂੰ ਰੋਕਣ ਲਈ ਅਨੇਕਾਂ ਪ੍ਰੋਗਰਾਮ ਚਲਾਏ ਜਾ ਰਹੇ ਹਨ। ਉਨ੍ਹਾਂ ਮੀਟਿੰਗ ਦੌਰਾਨ ਹਾਜ਼ਰ ਡਾਕਟਰਾਂ ਤੇ ਸਟਾਫ ਮੈਂਬਰਾਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਗਰਭਵਤੀ ਔਰਤਾਂ ਦਾ ਐਨਟੀਨੇਟਲ ਚੈਕਅੱਪ ਤੇ ਟੀਕਾਕਰਨ ਸਮੇਂ ਸਿਰ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਉਨ੍ਹਾਂ ਦੀ ਡੀਲੀਵਰੀ ਹਸਪਤਾਲ ਵਿਚ ਹੀ ਕਰਵਾਉਣ ਲਈ ਉਨ੍ਹਾਂ ਨੂੰ ਮਾਨਸਿਕ ਤੌਰ ‘ਤੇ ਪਹਿਲਾਂ ਤੋਂ ਹੀ ਤਿਆਰ ਕੀਤਾ ਜਾਵੇ ਤਾਂ ਕਿ ਸੁਰੱਖਿਅਤ ਜਣੇਪਾ ਕਰਵਾਇਆ ਜਾ ਸਕੇ।

Advertisements

ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜੋ ਜਨ-ਕਲਿਆਣਕਾਰੀ ਸਿਹਤ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਉਨ੍ਹਾਂ ਬਾਰੇ ਵੀ ਆਮ ਜਨਤਾ ਜਾਣਕਾਰੀ ਦਿੱਤੀ ਜਾਵੇ। ਮੀਟਿੰਗ ਦੌਰਾਨ ਤਿੰਨ ਮਟਰਨਲ ਡੈਥਾਂ ਦਾ ਰੀਵਿਊ ਵੀ ਕੀਤਾ । ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਅੰਨੂ ਸ਼ਰਮਾ, ਡੀਐਫਪੀਓ ਡਾ. ਅਸ਼ੋਕ ਕੁਮਾਰ, ਐਸਐਮਓ ਡਾ. ਸੰਦੀਪ ਧਵਨ, ਡਾ. ਸਿੰਮੀ ਧਵਨ, ਡਾ. ਅਰਸ਼ਬੀਰ ਕੌਰ, ਡਾ. ਸਵਰਲੀਨ ਕੌਰ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਸੁਖਦਿਆਲ ਸਿੰਘ, ਬੀਐਸਏ ਵਿਸ਼ਾਲ ਅਤੇ ਵੱਖ-ਵੱਖ ਪੀਐਚਸੀਜ਼ ਦੀਆਂ ਏਐਨਐਮਜ਼ ਅਤੇ ਆਸ਼ਾ ਵਰਕਰਾਂ ਹਾਜ਼ਰ ਸਨ।

LEAVE A REPLY

Please enter your comment!
Please enter your name here