ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ‘ਚ ਸਵੀਪ ਪ੍ਰੋਗਰਾਮ ਅਧੀਨ ‘ਵਿਸ਼ੇਸ਼ ਸਰਸਰੀ ਸੁਧਾਈ ਸਾਲ 2023‘ ਸਬੰਧੀ ਸੈਮੀਨਾਰ ਕਰਵਾਇਆ

ਫਿਰੋਜ਼ਪੁਰ, (ਦ ਸਟੈਲਰ ਨਿਊਜ਼)। ਦੇਵ ਸਮਾਜ ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ ਕਾਲਜ ਦੇ ਪ੍ਰਿੰਸੀਪਲ ਡਾ. ਰਾਜਵਿੰਦਰ ਕੌਰ ਦੀ ਅਗਵਾਈ ਵਿੱਚ ਸਵੀਪ ਪ੍ਰੋਗਰਾਮ ਅਧੀਨ ‘ਵਿਸ਼ੇਸ਼ ਸਰਸਰੀ ਸੁਧਾਈ ਸਾਲ 2023‘ ਸਬੰਧੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਐਸ.ਡੀ.ਐਮ. ਸ. ਰਣਜੀਤ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਅਤੇ ਬਲਦੇਵ ਸਿੰਘ ਨਾਇਬ ਤਹਿਸੀਲਦਾਰ, ਲਖਵਿੰਦਰ ਸਿੰਘ ਸਵੀਪ ਕੌਆਰਡੀਨੇਟਰ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਐਸ.ਡੀ.ਐਮ. ਸ. ਰਣਜੀਤ ਸਿੰਘ ਭੁੱਲਰ ਨੇ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਦੇ ਹੋਏ ਨਵੀਂ ਵੋਟ ਬਣਵਾਉਣ, ਵੋਟ ਕਟਵਾਉਣ ਜਾਂ ਸੋਧ ਕਰਵਾਉਣ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਪਹਿਲਾਂ ਕਾਲਜ ਦੇ ਪ੍ਰਿੰਸੀਪਲ ਡਾ. ਰਾਜਵਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਜੀ ਆਇਆਂ ਆਖਿਆ।

Advertisements

ਸੈਮੀਨਾਰ ਦੌਰਾਨ ਰੰਗੋਲੀ, ਭਾਸ਼ਣ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਰੰਗੋਲੀ ਵਿੱਚ ਪਹਿਲਾ ਸਥਾਨ ਸ਼ਗੁਨ, ਦੂਜਾ ਸਥਾਨ ਰੀਤੂ ਅਤੇ ਅਮਨ ਤੀਜਾ ਸਥਾਨ ਮੇਘਾ ਅਤੇ ਅਰਸ਼ਿਤਾ ਨੇ ਪ੍ਰਾਪਤ ਕੀਤਾ। ਪੋਸਟਰ ਮੇਕਿੰਗ ਵਿੱਚੋਂ ਪਹਿਲਾ ਸਥਾਨ ਅਰਚਨਾ ਅਤੇ ਰੇਨੂ ਦੂਜਾ ਸਥਾਨ ਪਰਨੀਤ ਅਤੇ ਰਮਨ ਤੀਜਾ ਸਥਾਨ ਨੀਰਜ ਅਤੇ ਪਰਾਂਜਲ ਨੇ ਹਾਸਲ ਕੀਤਾ। ਭਾਸ਼ਣ ਮੁਕਾਬਲੇ ਵਿੱਚ ਪਹਿਲਾ ਸਥਾਨ ਅਨੂ ਦੂਜਾ ਸਥਾਨ ਰਮਨਪ੍ਰੀਤ ਕੌਰ ਨੇ ਹਾਸਲ ਕੀਤਾ। ਸੈਮੀਨਾਰ ਦੌਰਾਨ ਮੰਚ ਸੰਚਾਲਣ ਦੀ ਭੂਮਿਕਾ ਮੈਡਮ ਸੁਨੈਨਾ ਵੱਲੋਂ ਬਾਖੂਬੀ ਨਿਭਾਈ ਗਈ।

—-

LEAVE A REPLY

Please enter your comment!
Please enter your name here