ਫੂਡ ਸੇਫਟੀ ਵਿੰਗ ਵਲੋਂ ਫੂਡ ਬਿਜਨਿਸ ਓਪਰੇਟਰਾਂ ਨਾਲ ਮੀਟਿੰਗ 

ਕਪੂਰਥਲਾ(ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਅਭਿਨਵ ਤ੍ਰਿਖਾ ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟਰੇਟਰ ਦੇ ਦਿਸ਼ਾ ਨਿਰਦੇਸ਼ਾਂ ਤੇ ਸਹਾਇਕ ਕਮਿਸ਼ਨਰ ਫੂਡ ਡਾ ਹਰਜੋਤਪਾਲ ਸਿੰਘ ਦੀ ਅਗਵਾਈ ਵਿਚ ਫ਼ੂਡ ਸੇਫਟੀ ਅਫਸਰ ਮੁਕਰ ਗਿੱਲ ਵਲੋਂ ਕਪੂਰਥਲਾ, ਆਰਸੀਐਫ, ਸੁਲਤਾਨਪੁਰ ਅਤੇ ਆਸਪਾਸ ਦੀਆਂ ਦੁਕਾਨਾਂ, ਹਲਵਾਈਆਂ, ਡੇਰੀ ਫਾਰਮਾਂ, ਬੇਕਰੀ ਵਾਲਿਆਂ ਆਦਿ ਨਾਲ ਫ਼ੂਡ ਸੇਫਟੀ ਵਿੰਗ ਵਲੋਂ ਮੀਟਿੰਗ ਕੀਤੀ ਗਈ। 

Advertisements

 ਏ.ਸੀ.ਐਫ ਡਾ. ਹਰਜੋਤਪਾਲ ਸਿੰਘ ਅਤੇ ਫੂਡ ਸੇਫਟੀ ਅਫਸਰ ਮੁਕੁਲ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੂਡ ਬਿਜਨਿਸ ਓਪਰੇਟਰਾਂ ਨਾਲ ਅੱਜ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਜਲਜ ਹੀ ਆਪਣੇ ਫ਼ੂਡ ਸੇਫਟੀ ਲਾਇਸੈਂਸ ਰਜਿਸਟ੍ਰੇਸ਼ਨ ਕਰਵਾਉਣ ਦੀ ਹਦਾਇਤਾ ਕੀਤੀ  ਗਈ। ਇਸ ਮੌਕੇ ਫੂਡ ਸੇਫਟੀ ਵਿੰਗ ਵਲੋਂ ਕਈ ਮਠਿਆਈਆਂ ਦੀਆਂ ਦੁਕਾਨਾਂ ਦੀ ਇਨਸਪੈਸਨ ਵੀ ਕੀਤੀ ਗਈ ਤੇ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਨੂੰ ਸਾਫ ਸੁਥਰੀ ਤੇ ਚੰਗੀ ਕੁਆਲਿਟੀ ਦੀਆਂ ਖਾਣ ਪੀਣ ਵਾਲੀਆਂ ਵਸਤੂਆਂ ਹੀ ਮੁਹੱਈਆ ਕਰਵਾਉਣ। ਉਨ੍ਹਾਂ ਕਿਹਾ ਕਿ ਮਿਲਾਵਟ ਕਰਨ ਵਾਲਿਆਂ ਤੇ ਸਖਤ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here