ਵਿਸ਼ਵ ਮੱਛੀ ਦਿਵਸ ਮੌਕੇ ਮੱਛੀ ਪਾਲਣ ਦੇ ਕਿੱਤੇ ਸਬੰਧੀ ਸਰਕਾਰੀ ਸਕੀਮਾਂ, ਵਿੱਤੀ ਤੇ ਤਕਨੀਕੀ ਸਹਾਇਤਾ ਸਬੰਧੀ ਦਿੱਤੀ ਜਾਣਕਾਰੀ

ਜਲੰਧਰ(ਦ ਸਟੈਲਰ ਨਿਊਜ਼):ਮੱਛੀ ਪਾਲਣ ਦੇ ਕਿੱਤੇ ਨੂੰ ਹੋਰ ਉਤਸ਼ਾਹਿਤ ਕਰਨ ਲਈ ਮੱਛੀ ਪਾਲਣ ਵਿਭਾਗ ਵੱਲੋਂ ਵਿਸ਼ਵ ਮੱਛੀ ਦਿਵਸ ਮੌਕੇ ਬਸਤੀ ਬਾਵਾ ਖੇਲ ਦੀ ਮੱਛੀ ਮਾਰਕੀਟ ਵਿਖੇ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਜ਼ਿਲ੍ਹੇ ਦੇ ਮੱਛੀ ਪਾਲਕ ਕਿਸਾਨਾਂ, ਮੱਛੀ ਦਾ ਕਾਰੋਬਾਰ ਕਰਨ ਵਾਲੇ, ਫਿਸ਼ ਵੈਂਡਰਜ਼, ਫਿਸ਼ਰਮੈਨਾਂ ਅਤੇ ਆਮ ਲੋਕਾਂ ਨੇ ਭਾਗ ਲਿਆ। ਇਸ ਦੌਰਾਨ ਮੱਛੀ ਪਾਲਣ ਵਿਭਾਗ ਦੇ ਮਾਹਰਾਂ ਵੱਲੋਂ ਕੁਦਰਤੀ ਸੋਮਿਆਂ ਵਿੱਚ ਮੱਛੀ ਦੀ ਸੁਰੱਖਿਆ, ਨਹਿਰਾਂ, ਡਰੇਨਾਂ, ਦਰਿਆਵਾਂ ਆਦਿ ਦੀ ਸਾਫ਼-ਸਫਾਈ ਰੱਖਣ ਦੀ ਮਹੱਤਤਾ, ਮੱਛੀ ਪਾਲਣ ਦੇ ਕਿੱਤੇ ਸਬੰਧੀ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਵਿੱਤੀ ਤੇ ਤਕਨੀਕੀ ਸਹਾਇਤਾ, ਮੱਛੀ ਦਾ ਕਿੱਤਾ ਕਰਨ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਮੱਛੀ ਨੂੰ ਖੁਰਾਕ ਦਾ ਹਿੱਸਾ ਬਣਾਉਣ ਨਾਲ ਮਨੁੱਖੀ ਸਰੀਰ ਨੂੰ ਹੋਣ ਵਾਲੇ ਫਾਇਦਿਆਂ ’ਤੇ ਵੀ ਚਾਨਣਾ ਪਾਇਆ ਗਿਆ।

Advertisements

 ਇਸ ਤੋਂ ਇਲਾਵਾ ਬੈਂਕ ਆਫ ਬੜੌਦਾ ਵੱਲੋਂ ਮੱਛੀ ਪਾਲਣ ਦੇ ਧੰਦੇ ਲਈ ਦਿੱਤੇ ਜਾਂਦੇ ਕਰਜ਼ਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ‘ਆਜ਼ਾਦੀ ਕਾ ਅਮ੍ਰਿੰਤ ਮਹੋਤਸਵ’ ਅਧੀਨ ਈ-ਸ਼੍ਰਮ ਅਤੇ ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨਧਨ ਯੋਜਨਾ ਅਧੀਨ ਰਜਿਸਟ੍ਰੇਸ਼ਨ ਕਰਵਾਉਣ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫ਼ਤਰ ਤੋਂ ਆਏ ਨੁਮਇੰਦਿਆਂ ਵੱਲੋਂ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

LEAVE A REPLY

Please enter your comment!
Please enter your name here