7 ਦਸੰਬਰ ਨੂੰ ਮਨਾਇਆ ਜਾਵੇਗਾ ਹਥਿਆਰਬੰਦ ਸੈਨਾ ਝੰਡਾ ਦਿਵਸ: ਡੀ.ਸੀ.

ਫਿਰੋਜ਼ਪੁਰ (ਦ ਸਟੈਲਰ ਨਿਊਜ਼): 7 ਦਸੰਬਰ 2022 ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਅਮ੍ਰਿਤ ਸਿੰਘ ਆਈ.ਏ.ਐਸ. ਨੇ ਸਾਂਝੀ ਕਰਦਿਆਂ ਦੱਸਿਆ ਕਿ ਇਸ ਦਿਨ ਰਾਸ਼ਟਰ ਆਪਣੇ ਬਹਾਦਰ ਸੈਨਿਕਾਂ ਵੱਲੋਂ ਦੇਸ਼ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦਾ ਹੈ। ਉਨ੍ਹਾਂ ਕਿਹਾ ਕਿ ਸੇਵਾ ਕਰ ਰਹੇ ਸਾਬਕਾ ਸੈਨਿਕਾਂ ਦੀ ਬਹਾਦਰੀ ਨੂੰ ਸਲਾਮ ਕਰਨ ਦਾ ਇਹ ਇੱਕ ਸੁਨਹਿਰੀ ਮੌਕਾ ਹੁੰਦਾ ਹੈ।

Advertisements

ਡਿਪਟੀ ਕਮਿਸ਼ਨਰ ਮੈਡਮ ਅਮ੍ਰਿਤ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮੂਹ ਵਿਭਾਗਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੰਡੇ ਦੇ ਸਨਮਾਨ ਵਿਚ ਵਿੱਤੀ ਅੰਸ਼ਦਾਨ ਇਕੱਠਾ ਕੀਤਾ ਜਾਂਦਾ ਹੈ। ਇਕੱਤਰ ਹੋਈ ਰਾਸ਼ੀ ਕੇਂਦਰ ਅਤੇ ਰਾਜਾਂ ਦੇ ਸੈਨਿਕ ਬੋਰਡ ਵੱਲੋਂ ਲਾਗੂ ਕੀਤੀਆਂ ਕਈ ਪ੍ਰਕਾਰ ਦੀਆਂ ਭਲਾਈ ਸਕੀਮਾਂ ਵਿਚ ਵਰਤੀ ਜਾਂਦੀ ਹੈ। ਉਨ੍ਹਾਂ ਹੋਰ ਦੱਸਿਆ ਕਿ ਦਾਨ ਰਾਸ਼ੀ ਵਿੱਚੋਂ ਵਿਧਵਾਵਾਂ, ਅਪੰਗ ਸੈਨਿਕਾਂ, ਸਾਬਕਾ ਸੈਨਿਕਾਂ, ਉਨ੍ਹਾਂ ਦੇ ਆਸ਼ਰਿਤਾਂ ਅਤੇ ਸੇਵਾ ਕਰ ਰਹੇ ਸੈਨਿਕਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਤਕਰੀਬਨ ਇੱਕ ਕਰੋੜ ਤੋਂ ਜ਼ਿਆਦਾ ਵਿਅਕਤੀ ਇਸ ਰਾਸ਼ੀ ਦੇ ਲਾਭਪਾਤਰ ਹੋਣਗੇ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੈਨਿਕਾਂ, ਸਾਬਕਾ ਸੈਨਿਕਾਂ, ਸ਼ਹੀਦ ਸੈਨਿਕਾਂ ਦੇ ਵਾਰਸਾਂ ਦੀ ਭਲਾਈ ਲਈ ਅੰਸ਼ਦਾਨ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ।

LEAVE A REPLY

Please enter your comment!
Please enter your name here