ਜ਼ਿਲੇ ਚ ਕੋਵਿਡ ਨੂੰ ਪਈ ਠੱਲ: ਡਾ. ਗੁਰਿੰਦਰਬੀਰ ਕੌਰ 

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ: ਗੌਰਵ ਮੜ੍ਹੀਆਂ। ਜ਼ਿਲ੍ਹਾ ਕਪੂਰਥਲਾ ‘ਚ ਪਿਛਲੇ ਕਈ ਮਹੀਨਿਆਂ ਤੋਂ ਕੋਈ ਵੀ ਕਰੋਨਾ ਦਾ ਕੇਸ ਸਾਹਮਣੇ ਨਹੀਂ ਆਇਆ ਜੋ ਕਿ ਇਕ ਰਾਹਤ ਪ੍ਰਦਾਨ ਕਰਨ ਵਾਲੀ  ਗੱਲ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਪ੍ਰੈਸ ਦੇ ਨਾਮ ਜਾਰੀ ਇਕ ਪ੍ਰੈਸ ਨੋਟ ‘ਚ ਕੀਤਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀ ਅਣਥੱਕ ਮਿਹਨਤ ਸਦਕਾ ਅਸੀਂ ਕਰੋਨਾ ‘ਤੇ ਕਾਬੂ ਪਾਉਣ ‘ਚ ਕਾਮਯਾਬ ਹੋਏ ਹਾਂ ।

Advertisements

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੂੰ ਹਮੇਸ਼ਾ ਲਈ ਕਰੋਨਾ ਫਰੀ ਬਣਾਏ ਰੱਖਣ ਲਈ ਸਾਨੂੰ ਸਾਰਿਆਂ ਦੇ ਸਹਿਯੋਗ ਦੀ ਲੋੜ ਹੈ, ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਨ ਜੋ ਸਮੇਂ ਸਮੇਂ ‘ਤੇ ਸਰਕਾਰ ਤੇ ਸਿਹਤ ਵਿਭਾਗ ਵਲੋਂ ਲੋਕਾਂ ਦੀ ਭਲਾਈ ਲਈ ਦਿੱਤੀਆਂ ਜਾਂਦੀਆਂ ਹਨ।

LEAVE A REPLY

Please enter your comment!
Please enter your name here