ਸੇਵਾ ਕੇਂਦਰਾਂ ‘ਚ ਆਧਾਰ ਕਾਰਡ ਨਾਲ ਸਬੰਧਤ ਸੇਵਾਵਾਂ ਸ਼ੁਰੂ: ਡਿਪਟੀ ਕਮਿਸ਼ਨਰ 

ਫ਼ਿਰੋਜ਼ਪੁਰ (ਦ ਸਟੈਲਰ ਨਿਊਜ਼): ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਨਾਗਰਿਕਾਂ ਲਈ ਸੇਵਾ ਕੇਂਦਰਾਂ ਵਿੱਚ ਆਧਾਰ ਕਾਰਡ ਦੇ ਪਰੂਫ਼ ਆਫ਼ ਆਈਡੈਂਟਿਟੀ/ਐਡਰੈੱਸ ਅੱਪਡੇਟ ਕਰਨ ਦੀ ਸੁਵਿਧਾ ਸ਼ੁਰੂ ਕੀਤੀ ਗਈ ਹੈ। ਸੇਵਾ ਕੇਂਦਰਾਂ ਵਿੱਚ ਇਸ ਸੇਵਾ ਲਈ ਕੇਵਲ 50 ਰੁਪਏ ਦੀ ਫ਼ੀਸ ਲਈ ਜਾਵੇਗੀ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੈਡਮ ਅਮ੍ਰਿਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਹੁਣ ਜ਼ਿਲ੍ਹਾ ਵਾਸੀ ਸੇਵਾ ਕੇਂਦਰਾਂ ਵਿੱਚ ਪਰੂਫ਼ ਆਫ਼ ਆਈਡੈਂਟਿਟੀ/ਐਡਰੈੱਸ ਦੀ ਅਪਡੇਟ ਕਰਵਾ ਸਕਣਗੇ ਤੇ ਇਸ ਸੇਵਾ ਲਈ ਉਨ੍ਹਾਂ ਨੂੰ ਸੇਵਾ ਕੇਂਦਰਾਂ ‘ਚ ਕੇਵਲ 50 ਰੁਪਏ ਫ਼ੀਸ ਅਦਾ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਆਧਾਰ ਕਾਰਡ ਰਾਹੀਂ ਮਿਲਣ ਵਾਲੀਆਂ ਸਹੂਲਤਾਂ ਤਾਂ ਹੀ ਮਿਲ ਸਕਣਗੀਆਂ ਜੇਕਰ ਸਾਡਾ ਆਧਾਰ ਕਾਰਡ ਅੱਪਡੇਟ ਹੋਵੇ। ਉਨ੍ਹਾਂ ਕਿਹਾ ਕਿ ਉਕਤ ਸੇਵਾ ਜ਼ਿਲ੍ਹੇ ਦੇ ਸਾਰੇ 26  ਸੇਵਾ ਕੇਂਦਰਾਂ ਵਿੱਚ ਉਪਲਬਧ ਹੋਵੇਗੀ। 

LEAVE A REPLY

Please enter your comment!
Please enter your name here