ਆਹਲੀ ਦੇ ਭਾਜਪਾ ਵਿਚ ਆਉਣ ਤੋਂ ਬਾਅਦ ਪਾਰਟੀ ਪੰਥਕ ਹਲਕੇ ਵਿਚ ਮਜਬੂਤ ਹੋ ਚੁਕੀ ਹੈ: ਗੁਰਮੀਤ ਸਿੰਘ ਠੇਕੇਦਾਰ

ਕਪੂਰਥਲਾ/ਸੁਲਤਾਨਪੁਰ ਲੋਧੀ (ਗੌਰਵ ਮੜੀਆ): ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਭਾਰਤੀ ਜਨਤਾ ਪਾਰਟੀ ਦੇ ਲੋਕਸਭਾ ਚੋਣਾਂ ਲਈ ਪੂਰੀ ਤਰਾਂ ਤਿਆਰ ਅਤੇ ਸੁਲਤਾਨਪੁਰ ਲੋਧੀ ਹਲਕੇ ਵਿੱਚ ਕਰਨਜੀਤ ਸਿੰਘ ਆਹਲੀ ਦੇ ਭਾਜਪਾ ਵਿਚ ਆਉਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਬੂਥ ਪੱਧਰ ਤੇ ਕਾਫੀ ਮਜਬੂਤ ਹੋ ਚੁਕੀ ਹੈ।ਇੰਨਾ ਗੱਲਾਂ ਦਾ ਪ੍ਰਗਟਾਵਾ ਸ.ਗੁਰਮੀਤ ਸਿੰਘ ਠੇਕੇਦਾਰ ਨੇ ਪਿੰਡ ਆਹਲੀ ਕਲਾਂ ਵਿਖੇ ਸ.ਕਸ਼ਮੀਰ ਸਿੰਘ ਸੰਧੂ ਨੇ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।

Advertisements

ਉਨ੍ਹਾਂ ਕਿਹਾ ਕਿ ਪੰਥਕ ਹਲਕੇ ਵਿਚ ਆਪਣਾ ਅਧਾਰ ਗੁਆ ਚੁੱਕੀ ਭਾਜਪਾ ਕਰਨਜੀਤ ਸਿੰਘ ਆਹਲੀ ਦੇ ਭਾਜਪਾ ਵਿਚ ਆਉਣ ਨਾਲ ਮੁੜ ਸੁਰਜੀਤ ਹੋ ਰਹੀ ਹੈ।ਉਨ੍ਹਾਂ ਕਿਹਾ ਕਿ ਆਹਲੀ ਵਲੋਂ ਹਰ ਨਵੇਂ ਤੇ ਪੁਰਾਣੇ ਵਰਕਰ ਨੂੰ ਨਾਲ ਲੈ ਕੇ ਭਾਜਪਾ ਦੀ ਮਜਬੂਤੀ ਜੋ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ।ਉਸ ਕਾਰਨ ਹਲਕੇ ਵਿਚ ਲੋਕ ਦਾ ਰੁਝਾਨ ਭਾਜਪਾ ਵਾਲ ਵੱਧ ਰਿਹਾ ਹੈ।ਉਨ੍ਹਾਂ ਕਿਹਾ ਕਿ ਭਾਜਪਾ ਹਲਕਾ ਸੁਲਤਾਨਪੁਰ ਲੋਧੀ ਵਿੱਚ ਇੱਕ ਮਜ਼ਬੂਤ ​​ਤਾਕਤ ਵਜੋਂ ਉਭਰ ਰਹੀ ਹੈ।ਉਨ੍ਹਾਂ ਕਿਹਾ ਕਿ ਪਾਰਟੀ ਹਲਕੇ ਵਿੱਚ ਲੋਕਾਂ ਦੀ ਆਵਾਜ਼ ਬਣ ਰਹੀ ਹੈ।ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਕਰਨਜੀਤ ਸਿੰਘ ਆਹਲੀ ਦੀ ਅਗਵਾਈ ‘ਚ ਭਾਜਪਾ ਨੂੰ ਆਉਣ ਵਾਲੇ ਦਿਨਾਂ ਚ ਹੋਰ ਮਜ਼ਬੂਤੀ ਮਿਲੇਗੀ।ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਦੀਆਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚਾਉਣ ਤਾਂ ਜੋ ਪਾਰਟੀ ਨੂੰ ਹੋਰ ਮਜ਼ਬੂਤ ​​ਕੀਤਾ ਜਾ ਸਕੇ।ਉਨ੍ਹਾਂ ਮੋਦੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲਾਭਪਾਤਰੀਆਂ ਨੂੰ ਮਿਲਣਾ ਯਕੀਨੀ ਬਣਾਉਣ ਲਈ ਵੀ ਕਿਹਾ।

ਉਨ੍ਹਾਂ ਨੇ ਦਾਅਵਾ ਕੀਤਾ ਕਿ ਭਾਜਪਾ ਨੂੰ ਵਿਸ਼ਵ ਵਿੱਚ ਸਭ ਤੋਂ ਵੱਧ ਵਰਕਰਾਂ ਵਾਲੀ ਸਿਆਸੀ ਪਾਰਟੀ ਹੋਣ ਦਾ ਮਾਣ ਹਾਸਲ ਹੈ।ਭਾਜਪਾ ਕੋਲ ਸਭ ਤੋਂ ਵੱਧ ਸੰਸਦ ਮੈਂਬਰ,ਵਿਧਾਇਕ, ਮਹਿਲਾ ਪ੍ਰਤੀਨਿਧ ਹਨ ਅਤੇ ਜ਼ਿਆਦਾਤਰ ਸੂਬਿਆਂ ਵਿੱਚ ਸੱਤਾ ਵਿੱਚ ਹੈ।ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਨੂੰ ਕਾਮਯਾਬ ਕਰਨ ਲਈ ਕਰਨਜੀਤ ਸਿੰਘ ਆਹਲੀ ਦਾ ਸਾਥ ਦੇਣ ਤੇ ਕੇਂਦਰ ਸਰਕਾਰ ਦੀਆਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚਾਉਣ।ਉਨ੍ਹਾਂ ਭਾਜਪਾ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਨੂੰ ਅੱਗੇ ਲਿਜਾਣ ਲਈ ਇੱਕ ਪਰਿਵਾਰ ਵਾਂਗ ਕੰਮ ਕਰਨ।ਉਨ੍ਹਾਂ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਲੋਕਾਂ ਦੀ ਭਲਾਈ ਅਤੇ ਹਲਕੇ ਦੇ ਵਿਕਾਸ ਲਈ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ।ਇਸ ਮੀਟਿੰਗ ਵਿਚ ਦਰਸ਼ਨ ਸਿੰਘ ਠੇਕੇਦਾਰ,ਜਗਤਾਰ ਸਿੰਘ ਜੈਨਪੁਰ,ਗੁਸ਼ਾਬ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here