ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਗਈਆਂ ਹੱਲ

ਬਟਾਲਾ, (ਦ ਸਟੈਲਰ ਨਿਊਜ਼), ਲਵਪ੍ਰੀਤ ਖੁਸ਼ੀਪੁਰ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਸੂਬਾ ਵਾਸੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਵੱਖ-ਵੱਖ ਵਿਭਾਗਾਂ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਦਿੱਤੀਆਂ ਹਦਾਇਤਾਂ ਤਹਿਤ ਅੱਜ ਨਗਰ ਨਿਗਮ ਕਮਿਸ਼ਨਰ ਡਾ. ਸ਼ਾਇਰੀ ਭੰਡਾਰੀ ਵੱਲੋਂ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ਤੇ ਨਿਪਟਾਰਾ ਕੀਤਾ ਗਿਆ ਅਤੇ ਕੁਝ ਰਹਿੰਦੀਆਂ ਸ਼ਿਕਾਇਤਾਂ ਦਾ ਹੱਲ ਕਰਨ ਦਾ ਭਰੇਸਾ ਦਿੱਤਾ। ਇਸ ਮੌਕੇ ਡਾ. ਸ਼ਾਇਰੀ ਭੰਡਾਰੀ ਨੂੰ ਬਟਾਲਾ ਵਾਸੀਆਂ ਨੇ ਆਪਣੀਆਂ ਮੁਸ਼ਕਲਾ ਦੱਸਦੇ ਕਿਹਾ ਸ਼ਹਿਰ ਵਿੱਚ ਗਲੀਆਂ ਨਾਲੀਆਂ ਦੀ ਸਫਾਈ, ਸੀਵਰੇਜ, ਦੀ ਸਮੱਸਿਆਂ ਬਾਰੇ ਜਾਣੂ ਕਰਵਾਇਆਂ ਗਿਆਂ।

Advertisements

ਬਟਾਲਾ ਵਾਸੀਆਂ ਨੇ ਕਿਹਾ ਕਿ ਬਰਸਾਤ ਦੇ ਮੌਸਮ ਵਿੱਚ ਸੀਵਰੇਜ ਬਲਾਕ ਨਾਲ ਗਲੀਆਂ ਦਾ ਪਾਣੀ ਘਰਾਂ ਤੱਕ ਆ ਜਾਂਦਾ ਹੈ, ਜਿਸ ਨਾਲ ਮੁਸ਼ਕਲ ਪੇਸ਼ ਆਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਦਾ ਹੱਲ ਜਲਦੀ ਤੋਂ ਜਲਦੀ ਕੀਤਾ ਜਾਵੇ। ਕੁੱਝ ਸਮੱਸਿਆਵਾ ਦਾ ਮੌਕਾ ਤੇ ਹੱਲ ਕੀਤਾ ਗਿਆ। ਇਸ ਮੌਕੇ ਉਨਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰ ਸੰਭਵ ਯਤਨ ਕਰਕੇ ਲੋਕਾਂ ਦੀਆਂ ਮੁਸ਼ਕਲਾ ਦਾ ਹੱਲ ਕੀਤਾ ਜਾਵੇਗਾ। ਉਨਾਂ ਕਿਹਾ ਕਿ ਬਟਾਲਾ ਵਾਸੀਆਂ ਦੀ ਹਰ ਮੁਸ਼ਕਲ ਦਾ ਜਲਦ ਨਿਪਰਾਟਾ ਕੀਤਾ ਜਾਵੇਗਾ। ਇਸ ਮੌਕੇ ਨਾਇਬ ਤਹਿਸੀਲਦਾਰ ਬਟਾਲਾ ਸ. ਲਖਵਿੰਦਰ ਸਿੰਘ, ਸੁਪਰਡੈਂਟ ਨਗਰ ਨਿਗਮ ਬਟਾਲਾ ਸ਼ਿਵ, ਸੀ.ਡੀ.ਪੀ.ਓ.ਬਟਾਲਾ ਹਰਿੰਦਰ ਸਿੰਘ, ਅਭਿਸ਼ੇਕ ਮਹਾਜਨ ਸੁਪਰਡੈਂਟ ਸੀ.ਡੀ.ਪੀ.ਓ.ਬਟਾਲਾ, ਅਤੇ ਵੱਖ- ਵੱਖ ਵਿਭਾਗਾਂ ਦੇ ਆਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here