ਸਰਕਾਰੀ ਸਕੂਲ ਰੇਲਵੇ ਮੰਡੀ ਵਿੱਚ ਲਲਿਤਾ ਅਰੋੜਾ ਜੀ ਦੀ ਯੋਗ ਅਗਵਾਈ ਹੇਠ ਮਨਾਇਆ ਗਿਆ ਸੰਵਿਧਾਨ ਦਿਵਸ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਦਫਤਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ( ਹੁਸ਼ਿ) ਪ੍ਰੀਤ ਕੋਹਲੀ ਜੀ ਅਤੇ ਸੀ.ਜੀ.ਐਮ.- ਕਮ – ਸਕੱਤਰ,  ਜਿਲ੍ਹਾ ਕਾਨੂੰਨੀ ਸੇਵਾਵਾਂ( ਹੁਸ਼ਿ) ਮੁਤਾਬਿਕ ਮਿਤੀ 26.11.22 ਨੂੰ ਸਰਕਾਰੀ ਕੰਨਿਆ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਵਿੱਚ ਲਲਿਤਾ ਅਰੋੜਾ ਜੀ ਦੀ ਯੋਗ ਅਗਵਾਈ ਹੇਠ ਸੰਵਿਧਾਨ ਦਿਵਸ ਮਨਾਇਆ ਗਿਆ।  ਸੰਵਿਧਾਨ ਦਿਵਸ ਮਨਾਉਂਦੇ ਹੋਏ ਸਕੂਲ ਵਿਚ ਪ੍ਰਿੰਸੀਪਲ, ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸਹੁੰ ਚੁੱਕੀ ਗਈ । ਪ੍ਰਿੰਸੀਪਲ ਸਾਹਿਬਾ ਵਲੋ ਵਿਦਿਆਰਥੀਆਂ ਨੂੰ ਓਹਨਾ ਦੇ ਕਾਨੂੰਨੀ ਹੱਕਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਸੰਵਿਧਾਨ ਦੀ ਪ੍ਰਸਤਾਵਨਾ ਅਤੇ ਬੁਨਿਆਦੀ ਕਰਤੱਵਾਂ ਵਾਰੇ ਵੀ ਜਾਗਰੂਕ ਕੀਤਾ ਗਿਆ ।

Advertisements

ਇਸ ਮੌਕੇ ਤੇ ਸੰਵਿਧਾਨ ਦੇ ਵੱਖ ਵੱਖ ਪਹਿਲੂਆਂ ਤੇ ਡੀਬੇਟ, ਕੁਇਜ਼ ਅਤੇ ਲੇਖ ਮੁਕਾਬਲੇ ਵੀ ਕਰਵਾਏ ਗਏ ਅਤੇ ਪ੍ਰਿੰਸੀਪਲ ਸਾਹਿਬਾ ਵਲੋ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ।  ਇਸ ਮੌਕੇ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਇੰਚਾਰਜ  ਅਪਰਾਜਿਤਾ ਕਪੂਰ , ਬੀਰਬਲ ਸਿੰਘ ਅਤੇ ਐਨ. ਐਸ.ਇਕਾਈ ਦੇ ਇੰਚਾਰਜ ਯਸ਼ਪਾਲ ਸਿੰਘ ਨੇ ਵੀ ਬੱਚਿਆ ਨੂੰ ਸੰਵਿਧਾਨ ਵਾਰੇ ਵਿਸਥਾਰ ਪੂਰਵਕ  ਜਾਣਕਾਰੀ ਦਿੱਤੀ। ਸਕੂਲ ਦੀ ਐਨ.ਐਸ.ਐਸ ਇਕਾਈ ਨੇ ਅਪਰਾਜਿਤਾ ਜੀ ਦੀ ਯੋਗ ਅਗਵਾਈ ਹੇਠ ਸੰਵਿਧਾਨ ਉਪਰ ਇਕ ਸੈਮੀਨਾਰ ਵੀ ਆਯੋਜਿਤ ਕੀਤਾ, ਜਿਸ ਵਿਚ ਵੱਖ ਵੱਖ ਵਲੰਟੀਅਰਾ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਪ੍ਰਿੰਸੀਪਲ ਮੈਡਮ ਵਲੋ ਵਲੰਟੀਅਰਾ ਨੂੰ ਸਨਮਾਨਿਤ ਕੀਤਾ ਗਿਆ । ਇਸ ਮੌਕੇ ਤੇ ਸ਼ਾਲਿਨੀ ਅਰੋੜਾ, ਰਵਿੰਦਰ ਕੌਰ, ਜਸਪ੍ਰੀਤ ਕੌਰ , ਜੋਗਿੰਦਰ ਕੌਰ, ਬਲਦੇਵ ਸਿੰਘ ਤੇ ਸੰਜੀਵ ਅਰੋੜਾ ਹਾਜਰ ਸਨ।

LEAVE A REPLY

Please enter your comment!
Please enter your name here