ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮਨਾਇਆ ਗਿਆ ਸੰਵਿਧਾਨ ਦਿਵਸ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ, ਅਥਾਰਟੀ, ਐਸ.ਏ.ਐਸ. ਨਗਰ, ਮੌਹਾਲੀ ਦੀ ਹੁਕਮਾਂ ਦੀ ਪਾਲਣਾ ਕਰਦੇ ਹੋਏ, ਮਾਨਯੋਗ ਦਿਲਬਾਗ ਸਿੰਘ ਜੌਹਲ, ਜਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੀ ਅਗਵਾਈ ਹੇਠ ਅਪਰਾਜਿਤਾ ਜੋਸ਼ੀ, ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸੰਵਿਧਾਨ ਦਿਵਸ (Constitution Day)  ਦੇ ਮੌਕੇ ’ਤੇ ਜਿਲ੍ਹਾ ਹੁਸ਼ਿਆਰਪੁਰ ਅਤੇ ਸਬ ਡਵੀਜਨ ਕਾਨੂੰਨੀ ਸੇਵਾਵਾਂ ਕਮੇਟੀ, ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਪਿੰਡਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਸਬੰਧੀ ਜਾਣੂ ਕਰਵਾਉਣ ਲਈ ਸੈਮੀਨਾਰਾਂ ਦਾ ਆਯੋਜਨ ਕਰਵਾਇਆ ਗਿਆ । ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ, ਅਥਾਰਟੀ, ਐਸ.ਏ.ਐਸ. ਨਗਰ, ਮੌਹਾਲੀ ਵਲੋਂ 26.11.2022 ਤੋਂ 02.12.2022 (ਇੱਕ ਹਫਤਾ) ਤੱਕ ਸੰਵਿਧਾਨ ਦਿਵਸ (Constitution Day) ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਦਿਸ਼ਾ-ਨਿਰਦੇਸ਼ ਕੀਤੇ ਗਏ।  

Advertisements

ਜਿਸ ਦੇ ਸਬੰਧ ਵਿੱਚ ਅਪਰਾਜਿਤਾ ਜੋਸ਼ੀ, ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ  ਵਲੋਂ 26.11.2022 ਤੋਂ 02.12.2022 ਤੱਕ ਜਿਲ੍ਹਾ ਕੋਰਟ ਕੰਪਲੈਕਸ ਹੁਸ਼ਿਆਰਪੁਰ ਅਤੇ ਸਬ ਡਵੀਜਨ ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਦੇ ਪੈਨਲ ਐਡਵੋਕੇਟਾਂ ਅਤੇ ਪੈਰਾ ਲੀਗਲ ਵਲੰਟੀਅਰਜ਼ ਦੀ ਡਿਊਟੀ ਲਗਾਈ ਗਈ। ਇਸ ਦੇ ਨਾਲ ਹੀ ਅੱਜ ਮਿਤੀ 26.11.2022 ਸੰਵਿਧਾਨ ਦਿਵਸ ਦੇ ਮੌਕੇ ਤੇ ਜਿਲ੍ਹਾ ਹੁਸ਼ਿਆਰਪੁਰ ਦੇ ਪੈਨਲ ਐਡਵੋਕੇਟ ਮਨੋਜ ਅਤੇ ਪੈਰਾਲੀਗਲ ਵਲੰਟੀਅਰ ਨੀਲਮ ਦੇਵੀ ਵਲੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ, ਖੁਆਸ਼ ਪੁਰਹੀਰਾ, ਹੁਸ਼ਿਆਰਪੁਰ ਵਿਖੇ ਵਿਦਿਆਰਥੀਆਂ ਨੂੰ ਸੰਵਿਧਾਨ ਦਿਵਸ ਦੇ ਮੌਕੇ ’ਤੇ ਸੰਵਿਧਾਨ ਦੀ ਜਾਣਕਾਰੀ ਦਿੰਦੇ  ਹੋਏ ਦੱਸਿਆ ਗਿਆ ਕਿ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਜੀ ਸਨ ਜਿਨਾਂ ਨੇ ਸੰਵਿਧਾਨ ਦੀ ਰਚਨਾ ਕੀਤੀ ਅਤੇ ਹਰ ਵਰਗ ਦੇ ਲੋਕਾਂ ਨੂੰ ਉਨਾਂ ਦੇ ਹੱਕਾਂ ਬਾਰੇ ਜਾਂਣੂ ਕਰਵਾਇਆ। ਇਸ ਦੇ ਨਾਲ ਹੀ ਪੈਨਲ ਐਡਵੋਕੇਟਾ ਵਲੋਂ ਵਿਦਿਆਰਥੀਆਂ ਨੂੰ ਪ੍ਰਸਤਾਵਨਾ ਨੂੰ ਪੜ੍ਹਨ ਲਈ ਕਿਹਾ ਗਿਆ ਜਿਸ ਨਾਲ ਉਨ੍ਹਾਂ ਨੂੰ ਆਪਣੇ ਅਧਿਕਾਰਾ ਅਤੇ ਹੱਕਾਂ ਬਾਰੇ ਪਤਾ ਲੱਗ ਸਕੇ, ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ, ਮੋਹਾਲੀ ਵਲੋਂ ਜਾਰੀ ਕੀਤੀਆਂ ਸਕੀਮਾਂ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦਿੱਤੀ ਗਈ, ਤਾਂ ਜੋ ਇਹਨਾਂ ਸਕੀਮਾਂ ਦਾ ਲਾਭ ਆਮ ਜਨਤਾ ਲੈ ਸਕੇ।

ਇਸ ਤੋਂ ਇਲਾਵਾ ਸਬ ਡਵੀਜਨ ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਦੇ ਪੈਨਲ ਐਡਵੋਕੇਟਾਂ ਅਤੇ ਪੈਰਾ ਲੀਗਲ ਵਲੰਟੀਅਰਜ਼ ਵਲੋਂ ਵੱਖ ਵੱਖ ਸਕੂਲਾਂ ਵਿੱਚ ਸੰਵਿਧਾਨ ਦਿਵਸ ਦੇ ਮੌਕੇ ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਉਪਰੋਕਤ ਤੋਂ ਇਲਾਵਾ ਮਾਨਯੋਗ ਸ਼੍ਰੀ ਦਿਲਬਾਗ ਸਿੰਘ ਜੌਹਲ, ਜਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੀ ਅਗਵਾਈ ਹੇਠ ਅਪਰਾਜਿਤਾ ਜੋਸ਼ੀ, ਮਾਨਯੋਗ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੈਨਲ ਐਡਵੋਕੇਟ ਮਲਕੀਤ ਸਿੰਘ ਸੀਕਰੀ ਅਤੇ ਪੈਰਾਲੀਗਲ ਵਲੰਟੀਅਰ ਪਵਨ ਕੁਮਾਰ ਵਲੋਂ ਕੇਦਰੀ ਜੇਲ੍ਹ, ਹੁਸ਼ਿਆਰਪੁਰ ਵਿਖੇ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਦੌਰਾਨ ਜੇਲ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਵਿਧਾਨ ਦਿਵਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ ਅਤੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਉਹਨਾਂ ਦੇ ਅਧਿਕਾਰਾ ਅਤੇ ਹੱਕਾ, ਮੁਫਤ ਕਾਨੂੰਨੀ ਸਹਾਇਤਾ ਕਿਵੇ ਅਤੇ ਕਿਸ ਤਰਾਂ ਲੈ ਸਕਦੇ ਹਨ ਬਾਰੇ ਵੀ ਜਾਣਕਾਰੀ ਦਿੱਤੀ ਗਈ।     

LEAVE A REPLY

Please enter your comment!
Please enter your name here