Sunday, October 25, 2026
Home Latest ਪੁਲਿਸ ਮਹਿਲਾ ਮਿੱਤਰ ਟੀਮ ਵੱਲੋਂ ਔਰਤਾਂ ਵਿਰੁੱਧ ਹਿੰਸਾ ਖ਼ਤਮ ਕਰਨ ਲਈ ਜਾਗਰੂਕਤਾ...

ਪੁਲਿਸ ਮਹਿਲਾ ਮਿੱਤਰ ਟੀਮ ਵੱਲੋਂ ਔਰਤਾਂ ਵਿਰੁੱਧ ਹਿੰਸਾ ਖ਼ਤਮ ਕਰਨ ਲਈ ਜਾਗਰੂਕਤਾ ਮੁਹਿੰਮ

ਪਟਿਆਲਾ(ਦ ਸਟੈਲਰ ਨਿਊਜ਼): ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀ ਮਹਿਲਾ ਰੱਖਿਆ ਡਵੀਜ਼ਨ ਵੱਲੋਂ ਮਹਿਲਾਵਾਂ ਵਿਰੁੱਧ ਹਿੰਸਾ ਦੇ ਖ਼ਾਤਮੇ ਲਈ ਅਰੰਭੀ ਜਾਗਰੂਕਤਾ ਮੁਹਿੰਮ ਨੂੰ ਪਟਿਆਲਾ ਜ਼ਿਲ੍ਹੇ ਅੰਦਰ ਜ਼ਿਲ੍ਹਾ ਪੁਲਿਸ ਦੀ ਟੀਮ ਵੱਲੋਂ ਸਫ਼ਲ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਐਸ.ਐਸ.ਪੀ. ਵਰੁਣ ਸ਼ਰਮਾ ਦੀ ਅਗਵਾਈ ਹੇਠ ਪੰਜਾਬ ਪੁਲਿਸ ਮਹਿਲਾ ਮਿੱਤਰ ਟੀਮ ਨੇ ਜ਼ਿਲ੍ਹੇ ਦੇ ਲੋਕਾਂ ਤੇ ਵਿਦਿਆਰਥਣਾਂ ਨੂੰ ਮਹਿਲਾਵਾਂ ਖ਼ਿਲਾਫ਼ ਹਿੰਸਾ ਦੇ ਮਾਮਲਿਆਂ ਨੂੰ ਖ਼ਤਮ ਕਰਨ ਲਈ ਜਾਗਰੂਕ ਕਰਨ ਲਈ ਵੱਖ-ਵੱਖ ਪ੍ਰੋਗਰਾਮ ਉਲੀਕੇ ਹਨ।
ਐਸ.ਪੀ. ਸਥਾਨਕ ਹਰਬੰਤ ਕੌਰ ਨੇ ਦੱਸਿਆ ਕਿ ਪੰਜਾਬ ਪੁਲਿਸ ਮਹਿਲਾ ਮਿੱਤਰ ਦੀ ਇੰਚਾਰਜ ਇੰਸਪੈਕਟਰ ਤਰਨਦੀਪ ਕੌਰ ਦੀ ਟੀਮ ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਕੀਤੇ ਜਾ ਰਹੇ ਹਨ। ਇਸ ਦੌਰਾਨ ਸਰਕਾਰੀ ਹਾਈ ਸਕੂਲ ਚੌਰਾ ਤੇ ਜੋਗੀਪੁਰ ਵਿਖੇ ਸੈਮੀਨਾਰ ਕਰਵਾਏ ਗਏ, ਜਿਸ ‘ਚ ਵਿਦਿਆਰਥਣਾਂ ਨੂੰ ਘਰੇਲੂ ਹਿੰਸਾ ਐਕਟ-2005, ਸੈਕਸੂਅਲ ਹਰਾਸਮੈਂਟ ਐਕਟ-2013 ਅਤੇ ਪੰਜਾਬ ਪੁਲਿਸ ਮਹਿਲਾ ਮਿੱਤਰ ਦੀ ਹੈਲਪਲਾਈਨ 181 ਅਤੇ 112 ਬਾਰੇ ਜਾਣਕਾਰੀ ਦਿੱਤੀ ਗਈ।

Advertisements

LEAVE A REPLY

Please enter your comment!
Please enter your name here