ਭਾਰਤ ਦੇ ਸੰਵਿਧਾਨ ਦੀ ਪੂਰੀ ਦੁਨੀਆ ਤਾਰੀਫ਼ ਕਰਦੀ ਹੈ:ਪਾਸੀ/ਮੰਨਣ 

ਕਪੂਰਥਲਾ(ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਭਾਰਤੀ ਜਨਤਾ ਪਾਰਟੀ ਐਨ.ਜੀ.ਓ ਸੈੱਲ ਵੱਲੋਂ ਸੰਵਿਧਾਨ ਦਿਵਸ ਮੌਕੇ ਤੇ ਭਾਜਪਾ ਐਨ.ਜੀ.ਓ ਸੈੱਲ ਦੇ ਸੂਬਾ ਸੰਯੁਕਤ ਸਕੱਤਰ ਰਾਜੇਸ਼ ਮੰਨਣ ਦੀ ਪ੍ਰਧਾਨਗੀ ਹੇਠ ਇਕ ਪ੍ਰੋਗਰਾਮ ਕਰਵਾਇਆ ਗਿਆ।ਇਸ ਦੌਰਾਨ ਭਾਜਪਾ ਆਗੂਆਂ ਨੇ ਅੰਬੇਡਕਰ ਭਵਨ ਪਹੁੰਚ ਕੇ ਬਾਬਾ ਸਾਹਿਬ ਦੇ ਬੁੱਤ ਤੇ ਫੁਲ ਮਾਲਵਾ ਭੇਂਟ ਕਰਕੇ ਉਨ੍ਹਾਂਨੂੰ ਸ਼ਰਧਾਂਜ਼ਲੀ ਦਿੰਦੇ ਹੋਏ ਕਿਹਾ ਕਿ ਬਾਬਾ ਸਾਹਿਬ ਦੇ ਭਾਰਤ ਲਈ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਭਾਜਪਾ ਐਸਸੀ ਮੋਰਚਾ ਪੰਜਾਬ ਦੇ ਉਪ ਮੁੱਖ ਇੰਜਨੀਅਰ ਸਤਪਾਲ ਸਿੰਘ ਪੱਖੋਕੇ,ਭਾਜਪਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਪਾਸੀ ,ਭਾਜਪਾ ਐਨਆਰਆਈ ਵਿੰਗ ਹੋਲੈਂਡ ਦੇ ਪ੍ਰਧਾਨ ਜੇ.ਐਸ.ਔਜਲਾ ਜ਼ਿਲ੍ਹਾ ਉਪ ਪ੍ਰਧਾਨ ਐਡਵੋਕੇਟ ਪਿਯੂਸ਼ ਮਨਚੰਦਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।ਇਸ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਪਾਸੀ ਨੇ ਭਾਰਤੀ ਸੰਵਿਧਾਨ ਦੀ ਵਿਸ਼ੇਸ਼ਤਾ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਸੰਵਿਧਾਨ ਵਿੱਚ ਦਿੱਤੇ ਫਰਜ਼ਾਂ ਨੂੰ ਨਿਭਾਉਣਾ ਦੇਸ਼ ਦੇ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ, ਜਿਸ ਨੂੰ ਸਾਨੂੰ ਸਾਰਿਆਂ ਨੂੰ ਨਿਭਾਉਣਾ ਚਾਹੀਦਾ ਹੈ।

Advertisements

ਭਾਜਪਾ ਐਨਆਰਆਈ ਵਿੰਗ ਦੇ ਪ੍ਰਧਾਨ ਜੇ.ਐਸ.ਔਜਲਾ ਨੇ ਕਿਹਾ ਕਿ ਜਿਹੜੀਆਂ ਸਿਆਸੀ ਪਾਰਟੀਆਂ ਸੰਵਿਧਾਨ ਦੀ ਪਰਿਭਾਸ਼ਾ ਨੂੰ ਗਲਤ ਤਰੀਕੇ ਨਾਲ ਦਰਸਾਉਂਦੀਆਂ ਹਨ।ਉਹ ਠੀਕ ਨਹੀਂ ਕਰਦੀਆਂ। ਉਨ੍ਹਾਂ ਮੁਤਾਬਕ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੇ ਸੋਚ ਪਰਖ ਸਾਡੇ ਦੇਸ਼ ਦਾ ਸੰਵਿਧਾਨ ਬਣਾਇਆ ਸੀ ਕਿ ਸਭ ਤੋਂ ਵੱਡੇ ਲੋਕਤੰਤਰੀ ਦੇਸ਼ ਦਾ ਸ਼ਾਸਨ ਉਸ ਅਨੁਸਾਰ ਚਲਾਇਆ ਜਾ ਸਕੇ।ਭਾਜਪਾ ਐਨ.ਜੀ.ਓ ਸੈੱਲ ਦੇ ਸੂਬਾ ਸੰਯੁਕਤ ਸਕੱਤਰ ਰਾਜੇਸ਼ ਮੰਨਣ ਨੇ ਕਿਹਾ ਕਿ ਅੱਜ ਦੇ ਦਿਨ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੁਆਰਾ ਲਿਖੇ ਗਏ ਸੰਵਿਧਾਨ ਨੂੰ 26 ਨਵੰਬਰ 1949 ਨੂੰ ਸੰਵਿਧਾਨ ਸਭਾ ਵੱਲੋਂ ਪ੍ਰਵਾਨ ਕੀਤਾ ਗਿਆ ਸੀ।ਅੱਜ ਦੇ ਸਮੇਂ ਵਿੱਚ ਪੂਰੀ ਦੁਨੀਆ ਭਾਰਤ ਦੇ ਸੰਵਿਧਾਨ ਦਾ ਗੁਣਗਾਨ ਕਰਦੀ ਹੈ।ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਲ 2015 ਵਿੱਚ ਹੀ ਐਲਾਨ ਕੀਤਾ ਸੀ ਕਿ 26 ਨਵੰਬਰ ਨੂੰ ਪੂਰੇ ਦੇਸ਼ ਵਿੱਚ ਸੰਵਿਧਾਨ ਦਿਵਸ ਵਜੋਂ ਮਨਾਇਆ ਜਾਵੇ।ਇਸ ਦੇ ਮੱਦੇਨਜਰ ਅੱਜ ਸੰਵਿਧਾਨ ਦਿਵਸ ਮਨਾਇਆ ਗਿਆ ਅਤੇ ਭਵਿੱਖ ਵਿੱਚ ਵੀ ਭਾਜਪਾ ਇਸ ਨੂੰ ਮਨਾਉਂਦੀ ਰਹੇਗੀ।

ਭਾਜਪਾ ਸਰਕਾਰ ਨੇ ਹੀ ਬਾਬਾ ਸਾਹਿਬ ਨੂੰ ਭਾਰਤ ਰਤਨ ਦਿੱਤਾ ਸੀ।ਕੇਂਦਰ ਦੀ ਮੋਦੀ ਸਰਕਾਰ ਦੇ ਸਹਿਯੋਗ ਨਾਲ ਉਨ੍ਹਾਂ ਦੀ ਯਾਦ ਵਿੱਚ ਇੰਗਲੈਂਡ ਵਿੱਚ ਇੱਕ ਵਿਸ਼ਾਲ ਲਾਇਬ੍ਰੇਰੀ ਖੋਲ੍ਹੀ ਗਈ ਹੈ। ਜਿੱਥੇ ਬਾਬਾ ਸਾਹਿਬ ਡਾ.ਬੀ.ਆਰ ਅੰਬੇਦਕਰ ਨੇ ਕਾਨੂੰਨ ਦੀ ਪੜ੍ਹਾਈ ਕੀਤੀ ਸੀ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅੰਬੇਡਕਰ ਮੈਮੋਰੀਅਲ ਹਾਲ ਨਰਿੰਦਰ ਮੋਸੀ ਸਰਕਾਰ ਨੇ ਵਿਸ਼ਾਲ ਨਿਰਮਾਣ ਕਰਵਾਕੇ ਉਨ੍ਹਾਂ ਦੀਆਂ ਯਾਦਾਂ ਅਤੇ ਜੀਵਨ ਤੋਂ ਦੇਸ਼ ਵਾਸੀ ਪ੍ਰੇਰਨਾ ਲੈਣ। ਇਸਦੇ ਲਈ ਸਮਰਪਿਤ ਕੀਤਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੂੰ ਮਰਨ ਉਪਰੰਤ ਕੋਈ ਸਤਿਕਾਰ ਦੇ ਰਿਹਾ ਹੈ, ਉਹ ਹੈ ਭਾਜਪਾ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਨ। ਭਾਵੇਂ ਉਨ੍ਹਾਂ ਦੇ ਸੁਪਨਿਆਂ ਦੇ ਭਾਰਤ ਦਾ ਨਿਰਮਾਣ ਕਰਨਾ ਹੋਵੇ ਜਾਂ ਸੰਵਿਧਾਨ ਦੀ ਰੱਖਿਆ ਕਰਨਾ ਹੋਵੇ। ਅੱਜ ਦੇਸ਼ ਦੇ ਅੰਦਰ ਵਿਰੋਧੀ ਪ੍ਰਵਿਰਤੀਆਂ ਅਤੇ ਸੋਚ ਪਣਪ ਰਹੀ ਹੈ। ਉਨ੍ਹਾਂ ਨੌਜਵਾਨਾਂ ਨੂੰ ਸੰਵਿਧਾਨ ਦੇ ਉਦੇਸ਼ ਬਾਰੇ ਦੱਸਿਆ ਕਿ 26 ਨਵੰਬਰ 1949 ਨੂੰ ਸੰਵਿਧਾਨ ਸਭਾ ਨੇ ਸੰਵਿਧਾਨ ਨੂੰ ਅਪਣਾਇਆ ਸੀ। ਉਨ੍ਹਾਂ ਸੰਵਿਧਾਨ ਨੂੰ ਦੇਸ਼ ਦੀ ਆਤਮਾ ਦੱਸਦਿਆਂ ਕਿਹਾ ਕਿ ਇਸ ਵਿੱਚ ਸਮਾਜ ਦੇ ਸਾਰੇ ਵਰਗਾਂ ਦੀ ਚੜ੍ਹਦੀ ਕਲਾ ਅਤੇ ਸਮਾਜਿਕ ਸਦਭਾਵਨਾ ਦੇ ਉਪਬੰਧ ਹਨ।ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਜਗਦੀਸ਼ ਸ਼ਰਮਾ, ਜ਼ਿਲ੍ਹਾ ਸਕੱਤਰ ਰਿੰਪੀ ਸ਼ਰਮਾ,ਮੰਡਲ ਮੀਤ ਪ੍ਰਧਾਨ ਕੁਮਾਰ ਗੌਰਵ ਮਹਾਜਨ,ਮੰਡਲ ਜਨਰਲ ਸਕੱਤਰ ਕਮਲ ਪ੍ਰਭਾਕਰ,ਮੰਡਲ ਜਨਰਲ ਸਕੱਤਰ ਵਿਸ਼ਾਲ ਸੋਂਧੀ,ਸੀਨੀਅਰ ਭਾਜਪਾ ਆਗੂ ਮਹਿੰਦਰ ਸਿੰਘ ਬਲੇਰ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here