ਪੰਜਾਬ ਤੇ ਦਿੱਲੀ ਨੂੰ ਲਾਵਾਰਸ ਛੱਡ ਕੇ ਆਮ ਆਦਮੀ ਪਾਰਟੀ ਗੁਜਰਾਤ ਨੂੰ ਲੁੱਟਣ ਲਈ ਨਿਕਲੀ: ਸ਼ਾਮ ਸੁੰਦਰ ਅਗਰਵਾਲ

ਕਪੂਰਥਲਾ(ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਭਾਜਪਾ ਨੇ ਐਤਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ(ਆਪ)ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਜਰਾਤ ਦੇ ਲੋਕਾਂ ਨੂੰ ਮੂਰਖ ਬਣਾਉਣ ਲਈ ਸਫੇਦ ਝੂਠ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਪੰਜਾਬ ਤੇ ਦਿੱਲੀ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਅਸਫਲ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਸ਼ਾਮ ਸੁੰਦਰ ਅਗਰਵਾਲ ਨੇ ਐਤਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੇਜਰੀਵਾਲ ਗੁਜਰਾਤ ਦੇ ਲੋਕਾਂ ਵਿੱਚ ਝੂਠੀਆਂ ਉਮੀਦਾਂ ਨਾ ਜਗਾਉਣ। ਉਥੋਂ ਦੇ ਲੋਕਾਂ ਨੂੰ ਪੰਜਾਬ ਆ ਕੇ ਜ਼ਮੀਨੀ ਹਕੀਕਤ ਖੁਦ ਦੇਖਣੀ ਚਾਹੀਦੀ ਹੈ। ਸੱਚਾਈ ਇਹ ਹੈ ਕਿ ਕਿਸਾਨ ਕਰਜ਼ਾਈ ਹੋ ਚੁੱਕੇ ਹਨ,ਲੋਕ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਪਛਤਾ ਰਹੇ ਹਨ ਕਿਉਂਕਿ ਉਨ੍ਹਾਂ ਨੇ ਆਪ ਸਰਕਾਰ ਤੇ ਭਰੋਸਾ ਕੀਤਾ ਅਤੇ ਭਗਵੰਤ ਮਾਨ ਅਤੇ ਕੇਜਰੀਵਾਲ ਪੰਜਾਬ ਅਤੇ ਦਿੱਲੀ ਦੇ ਲੋਕਾਂ ਨੂੰ ਲਾਵਾਰਿਸ ਛੱਡ ਕੇ ਗੁਜਰਾਤ ਦੇ ਲੋਕਾਂ ਨੂੰ ਮੂਰਖ ਬਣਾਉਣ ਲਈ ਨਿਕਲ ਗਏ ਹਨ। ਅਗਰਵਾਲ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਵਿੱਚ ਚੋਣ ਪ੍ਰਚਾਰ ਦੌਰਾਨ ਲੋਕਾਂ ਨੂੰ ਨਵੇਂ-ਨਵੇਂ ਸੁਪਨੇ ਦਿਖਾ ਰਹੇ ਹਨ ਅਤੇ ਝੂਠ ਬੋਲ ਰਹੇ ਹਨ।ਉਨ੍ਹਾਂ ਕਿਹਾ ਕਿ ਗੁਜਰਾਤ ਅਤੇ ਗੁਜਰਾਤੀ ਲੋਕਾਂ ਨੂੰ ਨਰਮਦਾ ਡੈਮ ਦੇ ਪਾਣੀ ਵੰਚਿਤ ਕਰਨ ਦੀ ਸਾਜ਼ਿਸ਼ਕਾਰਾਂ ਦਾ ਸਾਥ ਦੇਣ ਲਈ ਇਸ ਸੂਬੇ ਦੀਆਂ ਮਹਿਲਾਵਾਂ ਕਦੇ ਵੀ ਕੇਜਰੀਵਾਲ ਨੂੰ ਵੋਟ ਨਹੀਂ ਪਾਉਣਗੀਆਂ। ਉਨ੍ਹਾਂ ਕਿਹਾ ਕਿ ਹੁਣ ਉਹ ਨਵੇਂ ਸੁਪਨੇ ਦਿਖਾਉਣ ਅਤੇ ਝੂਠ ਫੈਲਾਉਣ ਲਈ ਗੁਜਰਾਤ ਵਿੱਚ ਹਨ।ਉਨ੍ਹਾਂ ਨੇ ਕੇਜਰੀਵਾਲ ਨੂੰ ਦਿੱਲੀ ਦੇ ਸੁਪਨਿਆਂ ਅਤੇ ਭਗਵੰਤ ਮਾਨ ਨੂੰ ਪੰਜਾਬ ਦੇ ਸੁਪਨਿਆਂ ਦਾ ਸੌਦਾਗਰ ਦੱਸਦਿਆਂ ਕਿਹਾ ਕਿ ਗੁਜਰਾਤ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਮੋਦੀ ਨੇ ਇਹ ਯਕੀਨੀ ਬਣਾਉਣ ਲਈ ਲੜਾਈ ਲੜੀ ਸੀ ਕਿ ਔਰਤਾਂ ਨੂੰ ਨਰਮਦਾ ਨਦੀ ਦਾ ਸ਼ੁੱਧ ਪੀਣ ਵਾਲਾ ਪਾਣੀ ਮਿਲੇ ਅਤੇ ਹਰ ਪਰਿਵਾਰ ਨੂੰ ਪਾਣੀ ਦੀ ਸੁਰੱਖਿਆ ਮਿਲੇ।

Advertisements

ਉਨ੍ਹਾਂ ਕਿਹਾ ਕਿ ਦੂਜੇ ਪਾਸੇ ਕੇਜਰੀਵਾਲ ਨੇ ਗੁਜਰਾਤ ਅਤੇ ਉੱਥੇ ਦੇ ਲੋਕਾਂ ਨੂੰ ਨਰਮਦਾ ਦੇ ਪਾਣੀ ਤੋਂ ਵਾਂਝੇ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ। ਸ਼ਾਮ ਸੁੰਦਰ ਅਗਰਵਾਲ ਨੇ ਪੰਜਾਬ ਸਰਕਾਰ ਤੇ ਦੋਸ਼ ਲਾਇਆ ਕਿ ਸੂਬੇ ਚ ਨਸ਼ੇ ਕਾਰਨ ਮੋਟਾ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ, ਜਦਕਿ ਲੁੱਟ-ਖੋਹ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜਿਸ ਤੋਂ ਲੱਗਦਾ ਹੈ ਕਿ ਪੰਜਾਬ ਵਿੱਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਆਏ ਹੋ ਰਹੇ ਕਾਤਲਾਨਾ ਹਮਲੇ ਇਸ ਗੱਲ ਦਾ ਸਬੂਤ ਹਨ। ਦਿਨ-ਦਿਹਾੜੇ ਲੋਕਾਂ ਨੂੰ ਗੋਲੀਆਂ ਮਾਰ ਕੇ ਕਤਲ ਕੀਤਾ ਜਾ ਰਿਹਾ ਹੈ।ਪੰਜਾਬ ਵਿੱਚ ਅਜਿਹੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ, ਇਥੋਂ ਤੱਕ ਕਿ ਕਾਤਲ ਵੀ ਪੁਲਿਸ ਦੀ ਪਕੜ ਤੋਂ ਦੂਰ ਹਨ।ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੁਸ਼ਾਸਨ ਅਤੇ ਅਰਾਜਕਤਾ ਦਾ ਮਾਹੌਲ ਹੈ, ਲੋਕ ਡਰ ਦੇ ਸਾਏ ਵਿੱਚ ਜੀਅ ਰਹੇ ਹਨ,ਹੁਣ ਰਾਤ ਦੇ ਹਨੇਰੇ ਵਿੱਚ ਸੜਕਾਂ ਤੇ ਆਉਣਾ ਮੌਤ ਨੂੰ ਸੱਦਾ ਦੇਣਾ ਹੈ।

LEAVE A REPLY

Please enter your comment!
Please enter your name here