
ਸੁਲਤਾਨਪੁਰ ਲੋਧੀ(ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਸ਼ਹਿਰ ਸੁਲਤਾਨਪੁਰ ਲੋਧੀ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਮਿਲਿਆ ਹੈ। ਇਸ ਤੋਂ ਬਾਅਦ ਵੀ ਪਵਿੱਤਰ ਨਗਰੀ ਦੇ ਨਿਯਮਾਂ ਦੀ ਪਾਲਣਾ ਨਹੀਂ ਹੋ ਪਾ ਰਹੀ ਹੈ। ਸ਼ਹਿਰ ਦੀ ਹੱਦ ਅੰਦਰ ਖੁੱਲ੍ਹੇ ਢਾਬੇ ਅਤੇ ਆਹਤੀਆਂ ਤੇ ਸ਼ਰਾਬ ਪਿਲਾਉਣ ਦਾ ਕਾਰਜ ਹੋ ਰਿਹਾ ਹੈ ਅਤੇ ਸਥਾਨਕ ਪ੍ਰਸ਼ਾਸਨ ਖਾਮੋਸ਼ ਹੈ। ਜਿਸ ਕਾਰਨ ਜਦੋਂ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਇਨ੍ਹਾਂ ਢਾਬਿਆਂ ਤੇ ਖਾਣਾ ਖਾਣ ਲਈ ਜਾਂਦੀਆਂ ਹਨ ਤਾਂ ਢਾਬੇ ਤੇ ਸ਼ਰਾਬ ਪਿਲਾਉਂਦੀਆਂ ਦੇਖ ਕੇ ਉਨ੍ਹਾਂ ਦੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਇਸ ਨਾਲ ਪਵਿੱਤਰ ਨਗਰੀ ਦੀ ਸੀਮਾ ਵਿਚ ਗੈਰਕਾਨੂੰਨੀ ਤਰੀਕੇ ਨਾਲ ਸ਼ਰਾਬ ਪਿਲਾਉਣ ਅਤੇ ਹੋਰ ਗਤੀਵਿਧੀਆਂ ਕਰਨ ਵਾਲਿਆਂ ਦੇ ਹੌਸਲੇ ਬੁਲੰਦ ਹੋ ਗਏ ਹਨ।

ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜਥੇਦਾਰ ਮਨੀ ਸਿੰਘ, ਜਥੇਦਾਰ ਬਾਬਾ ਕਸ਼ਮੀਰ ਸਿੰਘ,ਬਾਬਾ ਗੁਰਕੀਰਤ ਸਿੰਘ, ਬਾਬਾ ਰਣਜੀਤ ਸਿੰਘ,ਬਾਬਾ ਰਾਮ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਤਾਵਨੀ ਦਿੱਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਨਗਰੀ ਸੁਲਤਾਨਪੁਰ ਲੋਧੀ ਵਿੱਚ ਨਿਯਮ ਤਾਂ ਬਣਾਏ ਗਏ ਹਨ ਪਰ ਇਨ੍ਹਾਂ ਦਾ ਅੱਜ ਤੱਕ ਪਾਲਣ ਨਹੀਂ ਹੋ ਸਕਿਆ। ਪਵਿੱਤਰ ਨਗਰੀ ਦੀ ਹੱਦ ਅੰਦਰ ਖੁੱਲ੍ਹੇਆਮ ਢਾਬਿਆਂ ਤੇ ਸ਼ਰਾਬ ਪਿਲਾਈ ਜਾ ਰਹੀ ਹੈ। ਇਸ ਗੱਲ ਦੀ ਜਾਣਕਾਰੀ ਸਥਾਨਕ ਪ੍ਰਸ਼ਾਸਨ ਨੂੰ ਵੀ ਹੈ। ਉਨ੍ਹਾਂ ਕਿਹਾ ਕਿ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਕੁਝ ਵਿਭਾਗੀ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਇਨ੍ਹਾਂ ਅਹਾਤੀਆਂ ਅਤੇ ਢਾਬਿਆਂ ਤੇ ਸ਼ਰਾਬ ਪਿਲਾਉਣ ਦਾ ਨਾਜਾਇਜ਼ ਧੰਦਾ ਚੱਲ ਰਿਹਾ ਹੈ। ਇਸ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।ਉਪਰੋਕਤ ਸੰਗਤਾਂ ਨੇ ਕਿਹਾ ਕਿ ਇਸ ਪਵਿੱਤਰ ਨਗਰੀ ਦੀ ਹੱਦ ਵਿੱਚ ਸ਼ਰਾਬ ਪਿਲਾਉਣ ਦੀਆਂ ਗਤੀਵਿਧੀਆਂ ਨੂੰ ਰੋਕਣ ਲਈ ਸਮੂਹ ਸਿੱਖ ਜੱਥੇਬੰਦੀਆਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪਵਿੱਤਰ ਨਗਰੀ ਦੀ ਹੱਦ ਅੰਦਰ ਢਾਬਿਆਂ ਅਤੇ ਅਹਾਤੀਆਂ ਤੇ ਨਜਾਇਜ਼ ਸ਼ਰਾਬ ਪਿਲਾਉਣ ਦਾ ਕੰਮ ਜ਼ੋਰਾਂ ਤੇ ਚੱਲ ਰਿਹਾ ਹੈ। ਸਥਾਨਕ ਪ੍ਰਸ਼ਾਸਨ ਦੀ ਬੇਰੁਖ਼ੀ ਕਾਰਨ ਢਾਬਿਆਂ ਅਤੇ ਅਹਾਤੀਆਂ ਤੇ ਨਜਾਇਜ਼ ਸ਼ਰਾਬ ਪਿਲਾਉਣ ਵਾਲਿਆਂ ਦੇ ਹੋਂਸਲੇ ਬੁਲੰਦ ਹੋ ਗਏ ਹਨ।
ਉਨ੍ਹਾਂ ਦੱਸਿਆ ਕਿ ਪਵਿੱਤਰ ਨਗਰੀ ਦੇ ਚੋਂਕ ਚੌਰਾਹਿਆਂ ਤੇ ਬਿਨਾਂ ਕਿਸੇ ਡਰ ਤੋਂ ਢਾਬਿਆਂ ਅਤੇ ਅਹਾਤੀਆਂ ਤੇ ਸ਼ਰਾਬ ਪਿਲਾਈ ਜਾ ਰਹੀ ਹੈ।ਉਨ੍ਹਾਂ ਡੀਐਸਪੀ ਸੁਲਤਾਨਪੁਰ ਲੋਧੀ ਤੋਂ ਮੰਗ ਕੀਤੀ ਕਿ ਇਨ੍ਹਾਂ ਅਹਾਤੀਆਂ ਅਤੇ ਢਾਬਿਆਂ ਤੇ ਨਜਾਇਜ਼ ਸ਼ਰਾਬ ਪਿਲਾਉਣ ਦਾ ਗੈਰਕਾਨੂੰਨੀ ਕੰਮ ਜਲਦ ਤੋਂ ਜਲਦ ਬੰਦ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਪਵਿੱਤਰ ਨਗਰੀ ਵਿੱਚ ਨਜਾਇਜ਼ ਸ਼ਰਾਬ ਪਿਲਾਉਣ ਦਾ ਕੰਮ ਜਲਦੀ ਬੰਦ ਨਾ ਕੀਤਾ ਗਿਆ ਤਾਂ ਸਮੂਹ ਸਿੱਖ ਜੱਥੇਬੰਦੀਆਂ ਨੂੰ ਨਾਲ ਲੈ ਕੇ ਤਿੱਖਾ ਸੰਘਰਸ਼ ਕਰਨ ਲਈ ਮਜ਼ਬੂਰ ਹੋ ਜਾਣਗੇ।










