ਸੰਧਵਾਂ ਵੱਲੋਂ ਵਿਧਾਇਕ ਅਮੋਲਕ ਦੇ ਮਾਤਾ ਕਰਤਾਰ ਕੌਰ ਦੇ ਦੇਹਾਂਤ’ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

The Stellar News Logo

ਚੰਡੀਗੜ (ਦ ਸਟੈਲਰ ਨਿਊਜ਼)। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਜੈਤੋ ਤੋਂ ਵਿਧਾਇਕ ਅਮੋਲਕ ਸਿੰਘ ਦੇ ਮਾਤਾ ਸਰਦਾਰਨੀ ਕਰਤਾਰ ਕੌਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸਰਦਾਰਨੀ ਕਰਤਾਰ ਕੌਰ ਦਾ ਸਸਕਾਰ 28 ਨਵੰਬਰ ਦਿਨ ਸੋਮਵਾਰ ਨੂੰ 12 ਵਜੇ ਰਾਮ ਬਾਗ ਕੋਟਕਪੂਰਾ ਵਿਖੇ ਕੀਤਾ ਜਾਵੇਗਾ।

Advertisements

ਆਪਣੇ ਸ਼ੋਕ ਸੰਦੇਸ਼ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ, ‘‘ਮੈਨੂੰ ਸਰਦਾਰਨੀ ਕਰਤਾਰ ਕੌਰ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ, ਜੋ ਆਪਣੇ ਪਰਿਵਾਰ ਲਈ ਪ੍ਰੇਰਣਾ ਅਤੇ ਊਰਜਾ ਦਾ ਸਰੋਤ ਸਨ’’।
ਦੁੱਖ ਦੀ ਇਸ ਘੜੀ ਵਿੱਚ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ-ਮਿੱਤਰਾਂ ਨਾਲ ਦਿਲੀ ਹਮਦਰਦੀ ਪ੍ਰਗਟਾਉਂਦਿਆਂ ਸੰਧਵਾਂ ਨੇ ਪ੍ਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

LEAVE A REPLY

Please enter your comment!
Please enter your name here