ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਮੁਹਾਲੀ ਦੀ ਦਾਖਲਾ ਪ੍ਰੀਖਿਆ ਲਈ ਰਜਿਸਟ੍ਰੇਸ਼ਨ 1 ਦਸੰਬਰ ਤੋਂ ਸ਼ੁਰੂ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)।  ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਮੁਹਾਲੀ ਵਿਖੇ ਚਲਾਈ ਜਾ ਰਹੀ ਹੈ। ਇਸ ਸੰਸਥਾ ਦੁਆਰਾ ਵਿਦਿਆਰਥੀਆਂ ਨੂੰ ਐਨ.ਡੀ.ਏ./ ਡਿਫੈਂਸ ਸਰਵਿਸਜ਼ ਦੇ ਦਾਖਲੇ ਲਈ ਲਿਖਤੀ ਅਤੇ ਸਰੀਰਿਕ ਟੈਸਟ ਦੀ ਤਿਆਰੀ ਕਰਾਉਣ ਤੋਂ ਇਲਾਵਾ ਵਿਦਿਆਰਥੀਆਂ ਨੂੰ ਚੰਗੇ ਸਿੱਖਿਆ ਪੱਧਰ ਦੇ ਸਕੂਲਾਂ ਵਿੱਚੋਂ 11ਵੀਂ ਅਤੇ 12ਵੀਂ ਦੀ ਪੜ੍ਹਾਈ ਵੀ ਕਰਵਾਈ ਜਾਂਦੀ ਹੈ। ਜਾਣਕਾਰੀ ਦਿੰਦਿਆਂ ਗੁਰੇਮਲ ਸਿੰਘ ਜਿਲ੍ਹਾ ਰੋਜ਼ਗਾਰ ਅਫਸਰ ਹੁਸ਼ਿਆਰਪੁਰ ਨੇ ਦੱਸਿਆ ਕਿ ਇਸ ਸੰਸਥਾ ਦੇ ਅਪ੍ਰੈਲ—2023 ਬੈਚ ਦੇ ਦਾਖਲੇ ਲਈ ਮਿਤੀ 15 ਜਨਵਰੀ 2023 ਨੂੰ ਲਿਖਤੀ ਪ੍ਰੀਖਿਆ ਆਯੋਜਿਤ ਕੀਤੀ ਜਾ ਰਹੀ ਹੈ। ਇਸ ਦਾਖਲਾ ਪ੍ਰੀਖਿਆ ਲਈ ਮਿਤੀ 01 ਦਸੰਬਰ 2022 ਤੋਂ 05 ਜਨਵਰੀ 2023 ਤੱਕ http://recruitment-portal.in  ਉੱਪਰ ਆਨਲਾਈਨ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ।

Advertisements

ਇਸ ਪ੍ਰੀਖਿਆ ਵਿੱਚ ਦਸਵੀਂ ਜਮਾਤ ਵਿੱਚ ਪੜ੍ਹ ਰਹੇ ਉਹ ਲੜਕੇ ਹੀ ਭਾਗ ਲੈ ਸਕਦੇ ਹਨ, ਜਿਨ੍ਹਾਂ ਦੀ ਜਨਮ ਮਿਤੀ 02 ਜੁਲਾਈ 2006 ਤੋਂ ਪਹਿਲਾਂ ਦੀ ਨਾ ਹੋਵੇ ਅਤੇ ਉਹ ਪੰਜਾਬ ਦਾ ਵਸਨੀਕ ਹੋਵੇ। ਜਿਲ੍ਹਾ ਰੋਜ਼ਗਾਰ ਅਫਸਰ ਵੱਲੋਂ ਦੱਸਿਆ ਗਿਆ ਕਿ ਇਹ ਸੰਸਥਾ ਇੱਕ ਉੱਚ ਪੱਧਰੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਹੈ ਜੋ ਕਿ ਐਨ.ਡੀ.ਏ./ ਡਿਫੈਂਸ ਸਰਵਿਸਜ਼ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਦੇ ਸੁਪਨੇ ਸਾਕਾਰ ਕਰਦੀ ਹੈ। ਜੋ ਪ੍ਰਾਰਥੀ ਚੰਗੇ ਪੱਧਰ ਦੀ ਨੌਕਰੀ ਹਾਸਲ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਇਸ ਸੰਸਥਾ ਦੇ ਦਾਖਲੇ ਲਈ ਜਰੂਰ ਕੋਸ਼ਿਸ਼ ਕਰਨ ਚਾਹੀਦੀ ਹੈ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਚਾਹਵਾਨ ਪ੍ਰਾਰਥੀ ਜੋ ਇਸ ਸੰਸਥਾ ਵਿੱਚ ਦਾਖਲਾ ਲੈ ਕੇ ਭਰਤੀ ਸਬੰਧੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਦੇ ਲਿੰਕ ’ਤੇ ਆਨਲਾਈਨ ਰਜਿਸਟ੍ਰੇਸ਼ਨ ਕਰ ਕੇ ਇਸ ਕੋਚਿੰਗ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।

LEAVE A REPLY

Please enter your comment!
Please enter your name here