ਬਾਬਾ ਖਰਿਮਤੀ ਯੂਥ ਕਲੱਬ ਪਿੰਡ ਹਰਦਾਨ ਨੇ ਕਰਵਾਇਆ ਵਾਲੀਬਾਲ ਟੂਰਨਾਮੈਂਟ

ਗੁਰਦਾਸਪੁਰ, (ਦ ਸਟੈਲਰ ਨਿਊਜ਼)। ਬਾਬਾ ਖਰਿਮਤੀ ਯੂਥ ਕਲੱਬ ਪਿੰਡ ਹਰਦਾਨ ਵੱਲੋਂ ਗ੍ਰਾਂਮ ਪੰਚਾਇਤ, ਫ਼ੌਜੀ ਵੀਰ, ਕਲੱਬ ਮੈਂਬਰ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਤੀਸਰਾ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਇੱਕ ਰੋਜ਼ਾ ਵਾਲੀਬਾਲ ਟੂਰਨਾਮੈਂਟ ਵਿੱਚ ਮਾਝੇ ਦੀਆਂ ਲੜਕੇ ਅਤੇ ਲੜਕੀਆਂ ਦੀਆਂ 30 ਵਾਲੀਬਾਲ ਟੀਮਾਂ ਨੇ ਭਾਗ ਲਿਆ। ਲੜਕਿਆਂ ਦਾ ਫਾਈਨਲ ਮੈਚ ਜੰਡਵਾਲ (ਪਠਾਨਕੋਟ) ਅਤੇ ਪਾਰੋਵਾਲ ਦੀਆਂ ਟੀਮਾਂ ਦਰਮਿਆਨ ਖੇਡਿਆ ਗਿਆ ਜਿਸ ਵਿੱਚ ਜੰਡਵਾਲ ਦੀ ਟੀਮ ਜੇਤੂ ਰਹੀ। ਲੜਕੀਆਂ ਦੇ ਫਾਈਨਲ ਮੁਕਾਬਲੇ ਵਿੱਚ ਐੱਸ.ਡੀ. ਕਾਲਜ ਫਾਰ ਵੂਮੈਨ ਗੁਰਦਾਸਪੁਰ ਨੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਪਿੰਡ ਹਰਦਾਨ ਦੀ ਟੀਮ ਦੂਸਰੇ ਸਥਾਨ ’ਤੇ ਰਹੀ।  

Advertisements

ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕਰਦੇ ਹੋਏ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਬਾਬਾ ਖਰਿਮਤੀ ਯੂਥ ਕਲੱਬ ਪਿੰਡ ਹਰਦਾਨ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਬਹੁਤ ਵਧੀਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਹੀ ਖੇਡ ਸੱਭਿਆਚਾਰ ਨੂੰ ਪ੍ਰਫੂਲਤ ਕਰਨ ਵਿੱਚ ਸਹਾਈ ਹੋਣਗੇ। ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਕਰਾ ਕੇ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਦਾ ਯਤਨ ਕੀਤਾ ਗਿਆ ਹੈ ਅਤੇ ਰਾਜ ਸਰਕਾਰ ਇਸ ਖੇਤਰ ਵਿੱਚ ਪੂਰੀ ਸੁਰਿਦਤਾ ਨਾਲ ਕੰਮ ਕਰ ਰਹੀ ਹੈ। ਇਸ ਮੌਕੇ ਬਾਬਾ ਖਰਿਮਤੀ ਯੂਥ ਕਲੱਬ ਪਿੰਡ ਹਰਦਾਨ ਦੇ ਪ੍ਰਧਾਨ ਅਜੇ ਸ਼ਰਮਾਂ ਨੇ ਚੇਅਰਮੈਨ ਰਮਨ ਬਹਿਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ ਪਿੰਡ ਅਤੇ ਗਰਾਊਂਡ ਵਿੱਚ 14 ਸੋਲਰ ਲਾਈਟਾਂ ਲੱਗੀਆਂ ਹਨ। ਉਨ੍ਹਾਂ ਕਿਹਾ ਕਿ ਕਲੱਬ ਵੱਲੋਂ ਭਵਿੱਖ ਵਿੱਚ ਵੀ ਅਜਿਹੇ ਖੇਡ ਮੁਕਾਬਲੇ ਕਰਵਾਏ ਜਾਣਗੇ। ਇਸ ਮੌਕੇ ਕਲੱਬ ਮੈਂਬਰ ਦੀਪਕ ਸ਼ਰਮਾਂ, ਵਿਰਕਮ, ਸੰਨੀ ਫ਼ੌਜੀ, ਜਸਪਾਲ ਸਿੰਘ, ਕਪਿਲ, ਅਮਿਤ, ਸੁਖਮਨ ਅਤੇ ਅਕਾਸ਼ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਤੇ ਦਰਸ਼ਕ ਹਾਜ਼ਰ ਸਨ।

LEAVE A REPLY

Please enter your comment!
Please enter your name here