ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸ.ਸ.ਸ. ਸਕੂਲ (ਲੜਕੇ) ਵਿਖੇ ਮਿਡ ਡੇ ਮੀਲ ਰੂਮ ਦਾ ਕੀਤਾ ਉਦਘਾਟਨ

ਫਿਰੋਜ਼ਪੁਰ(ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ, ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਹ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਫਿਰੋਜ਼ਪੁਰ ਵਿੱਖੇ ਮਿਡ ਡੇ ਮੀਲ ਰੂਮ ਦਾ ਉਦਘਾਟਨ ਕਰਨ ਮੌਕੇ ਕੀਤਾ।

Advertisements

ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਇਸ ਮਿੱਡ ਡੇ ਮੀਲ ਰੂਮ ਵਿੱਚ ਬੱਚਿਆਂ ਲਈ ਕੁਰਸੀਆਂ ‘ਤੇ ਬੈਠ ਕੇ ਖਾਣਾ ਖਾਣ ਦਾ ਉੱਚਿਤ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਰਾਜ ਵਿੱਚ ਉੱਚ ਪੱਧਰੀ ਪੜ੍ਹਾਈ, ਖੇਡਾਂ ਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਤੋਂ ਬਾਅਦ ਉਨ੍ਹਾਂ ਸਕੂਲ ਦਾ ਦੌਰਾ ਵੀ ਕੀਤਾ। ਉਨ੍ਹਾਂ ਸਕੂਲ ਦੇ ਸਟਾਫ ਤੇ ਬੱਚਿਆਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਪੁੱਛਿਆ ਅਤੇ ਢੁੱਕਵੇਂ ਹਲ ਦਾ ਭਰੋਸਾ ਦਿੱਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਜਗਦੀਪ ਪਾਲ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ ਜਗਦੀਪ ਸਿੰਘ, ਰਾਜ ਬਹਾਦੁਰ ਸਿੰਘ, ਨੇਕ ਪ੍ਰਤਾਪ ਸਿੰਘ, ਹਿਮਾਂਸ਼ੂ ਠੱਕਰ, ਸ੍ਰੀ ਮਨੀਸ਼ ਗੁਪਤਾ, ਜਸਬੀਰ ਜੋਸਨ ਤੋਂ ਇਲਾਵਾ ਸਕੂਲ ਦਾ ਸਟਾਫ ਹਾਜ਼ਰ ਸੀ।

LEAVE A REPLY

Please enter your comment!
Please enter your name here