ਸੀ-ਪਾਈਟ ਨਾਭਾ ਵਿਖੇ ਭਰਤੀ ਲਈ ਸਿਖਲਾਈ ਕੈਂਪ 6 ਦਸੰਬਰ ਤੋਂ

ਪਟਿਆਲਾ(ਦ ਸਟੈਲਰ ਨਿਊਜ਼)। ਸੀ-ਪਾਈਟ ਨਾਭਾ ਦੇ ਕੈਂਪ ਇੰਚਾਰਜ ਹਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ, ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਜ਼ਿਲ੍ਹੇ ਦੇ ਨੌਜਵਾਨਾਂ ਦੀ ਸੀ.ਆਈ.ਐਸ.ਐਫ, ਬੀ.ਐਸ.ਐਫ, ਸੀ.ਆਰ.ਪੀ.ਐਫ, ਆਈ.ਟੀ.ਬੀ.ਪੀ, ਏ.ਆਰ ਤੇ ਐਸ.ਐਸ.ਐਫ ਦੀ ਭਰਤੀ ਰੈਲੀ ਸਬੰਧੀ ਪ੍ਰੀ ਸਿਖਲਾਈ 6 ਦਸੰਬਰ 2022 ਤੋਂ ਸੀ-ਪਾਈਟ ਨਾਭਾ ਵਿਖੇ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੀ-ਪਾਈਟ ਕੈਂਪ ਨਾਭਾ ਜੋ ਕਿ ਪੰਜਾਬ ਸਰਕਾਰ ਦਾ ਅਦਾਰਾ ਹੈ ਜਿਸ ਵਿੱਚ ਪੰਜਾਬ ਸਰਕਾਰ ਦੁਆਰਾ ਮੁਫ਼ਤ ਭਰਤੀ ਹੋਣ ਲਈ ਸਿਖਲਾਈ ਦਿੱਤੀ ਜਾਂਦੀ ਹੈ। ਬਸ਼ਰਤੇ ਸਿਖਲਾਈ ਲੈਣ ਦੇ ਚਾਹਵਾਨ ਨੌਜਵਾਨ ਭਰਤੀ ਸ਼ਰਤਾਂ ਪੂਰੀਆਂ ਕਰਦੇ ਹਨ।

Advertisements

ਕੈਂਪ ਇੰਚਾਰਜ ਨੇ ਦੱਸਿਆ ਕਿ ਪਟਿਆਲਾ, ਸੰਗਰੂਰ ਅਤੇ ਬਰਨਾਲਾ ਜ਼ਿਲ੍ਹੇ ਦੇ ਉਹ ਸਾਰੇ ਨੌਜਵਾਨ, ਜੋ ਸ਼ਰਤਾਂ ਪੂਰੀਆਂ ਕਰਦੇ ਹਨ ਸੀ-ਪਾਈਟ ਕੈਂਪ ਨਾਭਾ ਵਿਖੇ 6 ਦਸੰਬਰ ਨੂੰ ਸਵੇਰੇ 09:00 ਵਜੇ ਨਿੱਜੀ ਤੌਰ ਉਤੇ ਆਪਣੇ ਅਸਲੀ ਸਰਟੀਫਿਕੇਟ ਲੈ ਕੇ ਚੋਣ ਵਾਸਤੇ ਸੀ-ਪਾਈਟ ਕੈਪ ਨਾਭਾ ਵਿਖੇ ਆ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਨੌਜਵਾਨਾਂ ਨੂੰ ਖਾਣਾ ਅਤੇ ਰਿਹਾਇਸ਼ ਮੁਫ਼ਤ ਦਿੱਤੀ ਜਾਵੇਗੀ ਅਤੇ ਇਸ ਸਬੰਧੀ ਵਧੇਰੇ ਜਾਣਕਾਰੀ ਲਈ 93575-19738 ਅਤੇ 9876617258 ਉਤੇ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here