ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ, ਤਿੰਨ ਬੱਸਾਂ ਦੇ ਚਲਾਨ ਕੀਤੇ

ਜਲੰਧਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੀਆਂ ਹਦਾਇਤਾਂ ’ਤੇ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅੱਜ ਅਚਨਚੇਤ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਸਬੰਧੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੇ ਭਾਰਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਦੇ ਗੁਰੂ ਨਾਨਕ ਮਿਸ਼ਨ ਚੌਕ ਤੇ ਬੀ.ਐਸ.ਐਫ. ਚੌਕ ਵਿੱਚ ਚੈਕਿੰਗ ਦੌਰਾਨ 15 ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ ਤਿੰਨ ਬੱਸਾਂ ਦੇ ਚਲਾਨ ਕੀਤੇ ਗਏ। 

Advertisements

ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਡਰਾਈਵਰ ਪਾਸ ਲਾਇਸੰਸ, ਸਕੂਲੀ ਬੱਸਾਂ ਵਿਚ ਲੇਡੀਜ਼ ਅਟੈਂਡੈਟ, ਸੀ.ਸੀ.ਟੀ.ਵੀ ਕੈਮਰਾ, ਅੱਗ ਬੁਝਾਊ ਯੰਤਰ, ਫਸਟ ਏਡ ਕਿੱਟ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸੇਫ ਸਕੂਲ ਪਾਲਿਸੀ ਦੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਉਲੰਘਣਾ ਕਰਨ ’ਤੇ ਚਲਾਨ ਕਰਨ ਤੋਂ ਇਲਾਵਾ ਸਕੂਲੀ ਵਾਹਨ ਨੂੰ ਜ਼ਬਤ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਚੈਕਿੰਗ ਅੱਗੇ ਵੀ ਜਾਰੀ ਰਹੇਗੀ।  ਇਸ ਮੌਕੇ ਲੀਗਲ ਪ੍ਰੋਬੇਸ਼ਨ ਅਫ਼ਸਰ ਸੰਦੀਪ ਕੁਮਾਰ, ਟ੍ਰੈਫਿਕ ਪੁਲਿਸ ਸਟਾਫ਼ ਆਦਿ ਵੀ ਮੌਜੂਦ ਸਨ।

LEAVE A REPLY

Please enter your comment!
Please enter your name here