ਐਂਟੀ ਡਰੱਗ ਫੈਡਰੇਸ਼ਨ ਆਲ ਇੰਡੀਆ ਵੱਲੋਂ ਵਿਲੀਅਮ ਨੂੰ ਜ਼ਿਲ੍ਹਾ ਚੇਅਰਮੈਨ ਕੀਤਾ ਗਿਆ ਨਿਯੁਕਤ

ਸੁਭਾਨਪੁਰ/ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ: ਐਂਟੀ ਡਰੱਗ ਫੈਡਰੇਸ਼ਨ ਆਲ ਇੰਡੀਆ ਦੇ ਪ੍ਰਧਾਨ ਰਣਜੀਤ ਸਿੰਘ ਨਿੱਕੜਾ ਵੱਲੋਂ ਜ਼ਿਲਾ ਕਪੂਰਥਲਾ ਵਿੱਚ ਵਿਲੀਅਮ ਸੱਭਰਵਾਲ ਨੂੰ ਐਂਟੀ ਡਰੱਗ ਫੈਡਰੇਸ਼ਨ ਜ਼ਿਲਾ ਕਪੂਰਥਲਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ! ਇਸ ਮੌਕੇ ਰਣਜੀਤ ਸਿੰਘ ਨਿਕੜਾ ਵਲੋ  ਉਹਨਾਂ ਨੂੰ ਨਿਯੁਕਤੀ ਪੱਤਰ ਵੀ ਦਿੱਤਾ ਗਿਆ!

Advertisements

ਇਸ ਮੌਕੇ ਤੇ ਚੇਅਰਮੈਨ ਵਿਲੀਅਮ ਸਭਰਵਾਲ ਨੇ ਆਲ ਇੰਡੀਆ ਐਂਟੀ ਡਰੱਗ ਫੈਡਰੇਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਨਿਕੜਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਮੈਂ ਪੂਰੀ ਇਮਾਨਦਾਰੀ ਨਾਲ ਇਸ ਅਹੁਦੇ ਦੀ ਪਾਲਣਾ ਕਰਣਗੇ ਅਤੇ ਨਸ਼ੇ ਨੂੰ ਠੱਲ੍ਹ ਪਾਉਣ ਵਿੱਚ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਕਰਾਂਗਾ ਅਤੇ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਹਮੇਸ਼ਾ ਤਤਪਰ ਰਹਾਂਗਾ! ਇਸ ਮੌਕੇ ਤੇ ਉਹਨਾਂ ਦੇ ਨਾਲ ਪੰਜਾਬ ਦੇ ਵਾਇਸ ਪ੍ਰਧਾਨ ਦਿਲਬਾਗ ਸਿੰਘ ਅਤੇ ਦੁਆਬਾ ਜੋਨ ਦੇ ਪ੍ਰਧਾਨ ਤਲਵਿੰਦਰ ਸਿੰਘ ਅਤੇ ਦਲੀਪ ਸਿੰਘ ਗੋਗਾ ਆਦਿ ਹਾਜ਼ਰ ਸਨ!

LEAVE A REPLY

Please enter your comment!
Please enter your name here