ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਹਿੱਤ ਵਿੱਚ ਦਲੇਰਾਨਾ ਫੈਸਲੇ ਲੈ ਰਹੇ ਹਨ: ਢਿੱਲੋਂ 

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਭਾਜਪਾ ਵਲੋਂ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਨੂੰ ਭਾਜਪਾ ਦਾ ਸੂਬਾ ਜਨਰਲ ਸਕੱਤਰ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ,ਸਾਬਕਾ ਸੰਸਦ ਮੈਂਬਰ ਸੁਨੀਲ ਜਾਖੜ ਨੂੰ ਕੌਮੀ ਵਰਕਿੰਗ ਕਮੇਟੀ ਦਾ ਮੈਂਬਰ ਤੇ ਅਮਨਜੋਤ ਰਾਮੂਵਾਲੀਆ,ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਵਿਸ਼ੇਸ਼ ਕੌਮੀ ਵਰਕਿੰਗ ਕਮੇਟੀ ਦਾ ਮੈਂਬਰ ਅਤੇ ਜੈਵੀਰ ਸ਼ੇਰਗਿੱਲ ਨੂੰ ਕੌਮੀ ਬੁਲਾਰੇ ਵਜੋਂ ਨਿਯੁਕਤ ਕੀਤੇ ਜਾਣ ਦੀ ਖੁਸ਼ੀ ਵਿੱਚ ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸਾਹਿਬ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਾਜਪਾ ਆਗੂਆਂ ਨੇ ਹੈਰੀਟੇਜ ਸਿਟੀ ਕਪੂਰਥਲਾ ਦੇ ਪਿੰਡ ਖੋਜੇਵਾਲ ਵਿਖੇ ਲੱਡੂ ਵੰਡ ਕੇ ਅਤੇ ਇੱਕ ਦੂਜੇ ਦੇ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਮਨਾਈ ਅਤੇ ਸੂਬਾਈ ਅਤੇ ਕੌਮੀ ਲੀਡਰਸ਼ਿਪ ਦਾ ਧੰਨਵਾਦ ਕੀਤਾ।ਇਸ ਮੌਕੇ ਸਾਹਿਬ ਸਿੰਘ ਢਿੱਲੋਂ ਨੇ ਇਨ੍ਹਾਂ ਆਗੂਆਂ ਦੇ ਸਿਆਸੀ ਤਜ਼ਰਬੇ ਦੀ ਸ਼ਲਾਘਾ ਕਰਦਿਆਂ ਭਰੋਸਾ ਪ੍ਰਗਟਾਇਆ ਕਿ ਉਨ੍ਹਾਂ ਦੇ ਵਿਸ਼ਾਲ ਜਥੇਬੰਦਕ ਤਜ਼ਰਬੇ ਦਾ ਪਾਰਟੀ ਨੂੰ ਫਾਇਦਾ ਹੋਵੇਗਾ ਅਤੇ ਉਨ੍ਹਾਂ ਦੇ ਮਾਰਗਦਰਸ਼ਨ ਵਿੱਚ ਪਾਰਟੀ ਵਧੀਆ ਕੰਮ ਕਰੇਗੀ।

Advertisements

ਢਿੱਲੋਂ ਨੇ ਸਾਰੇ ਆਗੂਆਂ ਨੂੰ ਵਧਾਈ ਦਿੰਦਿਆਂ ਕਿਹਾ,ਮੈਨੂੰ ਯਕੀਨ ਹੈ ਕਿ ਪਾਰਟੀ ਇਨ੍ਹਾਂ ਦੇ ਮਾਰਗਦਰਸ਼ਨ  ਵਿੱਚ ਨਵੀਂ ਸ਼ਾਨ ਅਤੇ ਕਾਮਯਾਬੀ ਹਾਸਲ ਕਰੇਗੀ।ਆਪਣੇ ਜਥੇਬੰਦਕ ਤਜ਼ਰਬੇ ਲਈ ਪਹਿਚਾਣੇ ਜਾਣ ਵਾਲੇ ਇਹ ਆਗੂ ਭਾਜਪਾ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗੀ।ਢਿੱਲੋਂ ਨੇ ਕਿਹਾ ਕਿ ਭਾਜਪਾ ਵਿਚਾਰਾਂ ਨਾਲ ਜੁੜੀ ਵਰਕਰਾਂ ਦੀ ਪਾਰਟੀ ਹੈ।ਭਾਜਪਾ ਰਾਸ਼ਟਰੀ ਪਾਰਟੀ ਹੈ,ਇਸ ਲਈ ਦੇਸ਼ ਭਰ ਵਿੱਚ ਭਾਜਪਾ ਦੀਆਂ ਸਰਕਾਰਾਂ ਬਣਦੀਆਂ ਹਨ।ਉਨ੍ਹਾਂ ਕਿਹਾ ਕਿ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ​​ਕਰਕੇ ਪੂਰੇ ਦੇਸ਼ ਵਿੱਚ ਭਾਜਪਾ ਦਾ ਵਿਸਥਾਰ ਕਰਨ ਵਿੱਚ ਅਣਗਿਣਤ ਵਰਕਰਾਂ ਨੇ ਕੁਰਬਾਨੀਆਂ ਅਤੇ ਸਖ਼ਤ ਮਿਹਨਤ ਕੀਤੀ,ਜਿਸ ਦੇ ਨਤੀਜੇ ਵਜੋਂ ਅੱਜ ਕੇਂਦਰ ਅਤੇ ਦੇਸ਼ ਦੇ ਕਈ ਰਾਜਾਂ ਵਿੱਚ ਪੂਰਨ ਬਹੁਮਤ ਨਾਲ ਭਾਜਪਾ ਦੀਆਂ ਸਰਕਾਰਾਂ ਹਨ।ਉਨ੍ਹਾਂ ਕਿਹਾ ਕਿ ਵਰਕਰ ਹੋਣ ਦੇ ਨਾਤੇ ਸਾਨੂੰ ਆਪਣੀ ਭੂਮਿਕਾ ਤੋਂ ਜਾਣੂ ਹੋਣਾ ਚਾਹੀਦਾ ਹੈ।ਸਾਡਾ ਕੰਮ ਨਵੇਂ ਲੋਕਾ ਨੂੰ ਪਾਰਟੀ ਨਾਲ ਜੋੜਨਾ ਹੈ,ਸਾਡਾ ਟੀਚਾ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰਦੇ ਹੋਏ ਭਾਰਤ ਮਾਤਾ ਨੂੰ ਬੁਲੰਦੀਆਂ ਤੱਕ ਲੈ ਕੇ ਜਾਣਾ ਹੋਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਵਰਕਰ ਹੀ ਪਾਰਟੀ ਦੀ ਪੂੰਜੀ ਹਨ,ਜਿਸ ਤਰ੍ਹਾਂ ਦੇ ਵਧੀਆ ਵਰਕਰ ਭਾਜਪਾ ਵਿੱਚ ਹਨ ਅਜਿਹੇ ਕਿਸੇ ਵੀ ਸਿਆਸੀ ਪਾਰਟੀ ਦੇ ਵਿੱਚ ਨਹੀਂ ਹਨ।

ਇਹਨਾਂ ਸਰਵੋਤਮ ਵਰਕਰਾਂ ਦੀ ਮਿਹਨਤ ਅਤੇ ਸਰਗਰਮੀ ਦਾ ਨਤੀਜਾ ਹੈ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਦੂਜੀ ਵਾਰ 2019 ਵਿੱਚ ਭਾਰੀ ਬਹੁਮਤ ਨਾਲ ਭਾਜਪਾ ਦੀ ਸਰਕਾਰ ਬਣੀ ਅਤੇ ਹੁਣ ਤੀਜੀ ਵਾਰ 2024 ਚ ਭਾਰੀ ਬਹੁਮਤ ਨਾਲ ਸਰਕਾਰ ਬਣੇਗੀ।ਉਨ੍ਹਾਂ ਕਿਹਾ ਕਿ ਪੰਡਿਤ ਦੀਨਦਿਆਲ ਉਪਾਧਿਆਏ ਦੇ ਅਖੰਡ ਮਾਨਵਵਾਦ ਦੇ ਸਿਧਾਂਤ ਤੇ ਚੱਲਦਿਆਂ ਕੇਂਦਰ ਦੀ ਮੋਦੀ ਸਰਕਾਰ ਸਮਾਜ ਦੇ ਹੇਠਲੇ ਪੱਧਰ ਤੇ ਖੜ੍ਹੇ ਵਿਅਕਤੀ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਦੇਸ਼,ਇਕ ਵਿਧਾਨ,ਇਕ ਪ੍ਰਧਾਨ ਦਾ ਸੰਕਲਪ ਸਿਰਫ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਜੀ ਦੀ ਯੋਗ ਅਗਵਾਈ ਹੇਠ ਪੂਰਾ ਹੋਇਆ ਹੈ।ਉਨ੍ਹਾਂ ਕਿਹਾ ਕਿ ਅੱਜ ਪੂਰਾ ਦੇਸ਼ ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਕੇਂਦਰ ਸਰਕਾਰ ਦੇ ਦਲੇਰਾਨਾ ਫੈਸਲਿਆਂ ਦੇ ਨਾਲ ਖੜ੍ਹਾ ਹੈ।ਢਿੱਲੋਂ ਨੇ ਕਿਹਾ ਕਿ ਅੱਜ ਸਾਡੇ ਕੋਲ ਨਰਿੰਦਰ ਮੋਦੀ ਵਰਗੀ ਹੁਨਰਮੰਦ ਲੀਡਰਸ਼ਿਪ ਹੈ।ਜਿਸ ਲੀਡਰਸ਼ਿਪ ਨਾਲ ਪੂਰਾ ਦੇਸ਼ ਇਕਮੁੱਠ ਹੋ ਕੇ ਖੜ੍ਹਾ ਹੈ।ਜਿਨ੍ਹਾਂ ਉਮੀਦਾਂ ਨਾਲ ਦੇਸ਼ ਨੇ ਮੋਦੀ ਜੀ ਨੂੰ ਫਤਵਾ ਦਿੱਤਾ ਸੀ,ਉਨ੍ਹਾਂ ਉਮੀਦ ਨੂੰ ਪੂਰਾ ਕਰਦੇ ਹੋਏ ਮੋਦੀ ਜੀ ਦਲੇਰਾਨਾ ਫੈਸਲੇ ਲੈ ਰਹੇ ਹਨ ਅਤੇ ਉਨ੍ਹਾਂ ਫੈਸਲਿਆਂ ਨਾਲ ਇਕ ਭਾਰਤ,ਸਰਵੋਤਮ ਭਾਰਤ,ਖੁਸ਼ਹਾਲ ਭਾਰਤ ਅਤੇ ਸ਼ਕਤੀਸ਼ਾਲੀ ਭਾਰਤ ਦਾ ਸੰਕਲਪ ਪੂਰਾ ਕੀਤਾ ਜਾ ਰਿਹਾ ਹੈ।

ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਪਾਸੀ,ਹਲਕਾ ਇੰਚਾਰਜ ਰਣਜੀਤ ਸਿੰਘ ਖੋਜੇਵਾਲ,ਜ਼ਿਲ੍ਹਾ ਮੀਤ ਪ੍ਰਧਾਨ ਐਡਵੋਕੇਟ ਪਿਯੂਸ਼ ਮਨਚੰਦਾ,ਸੀਨੀਅਰ ਆਗੂ ਮਹਿੰਦਰ ਸਿੰਘ ਬਲੇਰ,ਜ਼ਿਲ੍ਹਾ ਸਕੱਤਰ ਰਿੰਪੀ ਸ਼ਰਮਾ,ਜ਼ਿਲ੍ਹਾ ਜਨਰਲ ਸਕੱਤਰ ਜਗਦੀਸ਼ ਸ਼ਰਮਾ,ਜ਼ਿਲ੍ਹਾ ਮੀਤ ਪ੍ਰਧਾਨ ਧਰਮਪਾਲ ਮਹਾਜਨ, ਜ਼ਿਲ੍ਹਾ ਸਕੱਤਰ ਅਸ਼ਵਨੀ ਤੁਲੀ,ਲੱਕੀ ਸਰਪੰਚ,ਸੁਖਜਿੰਦਰ ਸਿੰਘ,ਵਿੱਕੀ ਗੁਜਰਾਲ,ਕਮਲ ਪ੍ਰਭਾਕਰ,ਰਜਿੰਦਰ ਸਿੰਘ ਧੰਜਲ,ਸੰਨੀ ਬੈਂਸ,ਸਾਹਿਲ ਸ਼ਰਮਾ,ਆਕਾਸ਼ ਕਾਲੀਆ,ਆਭਾ ਆਨੰਦ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here