ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਐਸਪੀਰੇਸ਼ਨਲ ਜ਼ਿਲ੍ਹੇ ਦੇ ਸਹੂਲਤਾਂ ਤੋਂ ਵਾਂਝੇ ਪਿੰਡਾਂ ਦੇ ਦੌਰਾ ਕਰਨ ਦੇ ਆਦੇਸ਼

ਫਿਰੋਜ਼ਪੁਰ(ਦ ਸਟੈਲਰ ਨਿਊਜ਼): ਪਿਛਲੇ ਦਿਨੀਂ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ ਜੱਜ ਸਾਹਿਬ ਨੇ ਅਖਬਾਰ ਵਿੱਚ ਲੱਗੀ ਖਬਰ ਜਿਸ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਦੇ 19 ਪਿੰਡਾਂ ਨੂੰ ਮੁੱਢਲੀਆਂ ਸਹੂਲਤਾਂ ਤੋਂ ਸੱਖਣੇ ਰਹਿਣ ਬਾਰੇ ਵਿਚਾਰ ਕੀਤਾ ਗਿਆ ਸੀ। ਇਸ ਦੇ ਮੱਦੇਨਜਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਜੀਆਂ ਨੇ ਜ਼ਿਲ੍ਹਾ ਫਿਰੋਜ਼ਪੁਰ ਦੇ ਵੱਖ ਵੱਖ ਵਿਭਾਗਾਂ ਦੇ ਅਫਸਰਾਂ ਸਮੇਤ ਸੀ. ਜੇ. ਐੱਮ. ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਨੂੰ ਲੈ ਕੇ ਇੱਕ ਕਮੇਟੀ ਬਣਾਈ ਵੱਖ ਵੱਖ ਅਦਾਰਿਆਂ ਦੇ ਅਫਸਰ ਸਾਹਿਬਾਨ ਮੌਜੂਦ ਸਨ। ਇਸ ਤੋਂ ਬਾਅਦ ਜੱਜ ਸਾਹਿਬ ਨੇ ਮਾਨਯੋਗ ਸੈਸ਼ਨਜ਼ ਜੱਜ ਸਾਹਿਬ ਨੇ ਇਸ ਕਮੇਟੀ ਮੈਂਬਰਾਂ ਨੂੰ ਆਦੇਸ਼ ਦਿੱਤੇ ਕਿ ਉਹ ਇਨ੍ਹਾਂ 19 ਪਿੰਡਾਂ ਦਾ ਦੌਰਾ ਕਰਨ ਅਤੇ ਲੋਕਾਂ ਨੂੰ ਕਾਨੂੰਨੀ ਸਾਖਰਤਾ, ਲੋਕ ਅਦਾਲਤਾਂ, ਮਿਡੀਏਸ਼ਨ ਸੈਂਟਰ, ਸਥਾਈ ਲੋਕ ਅਦਾਲਤ ਅਤੇ ਨਾਲਸਾ ਦੀਆਂ ਸਕੀਮਾਂ ਬਾਰੇ ਜਾਣਕਾਰੀ ਦੇਣ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਨਣ ਬਾਰੇ ਕਿਹਾ ਗਿਆ ਅਤੇ ਇਸ ਦੀ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਤਾਂ ਜ਼ੋ ਵੱਖ ਵੱਖ ਅਦਾਰਿਆਂ ਨੂੰ ਵੀ ਸਬੰਧਤ ਸਮੱਸਿਆਵਾਂ ਦੇ ਨਿਪਟਾਰੇ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣ।ਫਿਰੋਜ਼ਪੁਰ ਜ਼ਿਲ੍ਹੇ ਨੂੰ ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਵੱਲੋਂ ਐਸਪੀਰੇਸ਼ਨਲ ਜ਼ਿਲ੍ਹੇ ਵਜੋਂ ਚੁਣਿਆ ਗਿਆ ਹੈ।ਭਾਰਤ ਦੇ ਕੁੱਲ 112 ਜ਼ਿਲ੍ਹੇ ਐਸਪੀਰੇਸ਼ਨਲ ਜ਼ਿਲ੍ਹੇ ਵਜੋਂ ਚੁਣੇ ਗਏ ਹਨ ਜਿਨ੍ਹਾਂ ਵਿੱਚੋਂ ਪੰਜਾਬ ਦੇ 2 ਜ਼ਿਲ੍ਹੇ ਮੋਗਾ ਅਤੇ ਫਿਰੋਜ਼ਪੁਰ ਐਸਪੀਰੇਸ਼ਨਲ ਜ਼ਿਲਿ੍ਹਆਂ ਵਜੋਂ ਚੁਣੇ ਗਏ ਹਨ।

Advertisements

ਇਸ ਦੇ ਤਹਿਤ ਵੱਖ ਵੱਖ ਅਦਾਰਿਆਂ ਦੇ ਸਹਿਯੋਗ ਨਾਲ ਪੂਰੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਕਾਨੂੰਨੀ ਸਾਖਰਤਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਨਣ ਸਬੰਧੀ ਪ੍ਰੋਗਰਾਮ ਕਰਨ ਲਈ ਕਿਹਾ ਗਿਆ। ਇਸ ਮੌਕੇ ਮਾਨਯੋਗ ਸੈਸ਼ਨਜ ਜੱਜ ਸਾਹਿਬ ਨੇ ਵਿਸ਼ੇਸ਼ ਤੌਰ ਤੇ ਇਨ੍ਹਾਂ 19 ਪਿੰਡਾਂ ਟੇਂਡੀ ਵਾਲਾ, ਚਾਂਦੀ ਵਾਲਾ, ਗੱਟੀ ਰਾਜੋ ਕੇ, ਭਾਨੇ ਵਾਲਾ, ਹਬੀਬ ਵਾਲਾ, ਜੱਲੋ ਕੇ, ਭਾਖੜਾ, ਹਜ਼ਾਰੇ, ਦੋਨਾ ਮੱਤੜ ਹਿਠਾੜ, ਦੋਨਾ ਮੱਤੜ ਉਤਾੜ, ਬਸਤੀ ਵੱਲੂ ਸਿੰਘ, ਗਜਨੀਵਾਲਾ, ਬਹਾਦਰ ਕੇ, ਕਮਾਲੇ ਵਾਲਾ, ਨਿਹਾਲੇ ਵਾਲਾ, ਨਿਹੰਗਾਂ ਵਾਲਾ, ਕਿਲਚਾ, ਪੱਲਾ ਮੇਘਾ ਸਹਿਤ ਹੋਰ ਪਿੰਡਾਂ ਦਾ ਜਾਇਜ਼ਾ ਲੈ ਕੇ ਉਨ੍ਹਾਂ ਦੀਆਂ ਕਾਨੂੰਨੀ ਮੁਸ਼ਕਿਲਾਂ ਅਤੇ ਹੋਰ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ ।

LEAVE A REPLY

Please enter your comment!
Please enter your name here