7 ਦਸੰਬਰ ਨੂੰ ਵਿਸ਼ੇਸ਼ ਕੈਂਪ ਰਾਹੀਂ ਸਵੈ ਰੋਜ਼ਗਾਰ ਲਈ ਮੁਹੱਈਆ ਕਰਵਾਇਆ ਜਾਵੇਗਾ 50 ਲੱਖ ਰੁਪਏ  ਤੱਕ ਦਾ ਕਰਜ਼ਾ: ਡਿਪਟੀ ਕਮਿਸ਼ਨਰ

ਜਲੰਧਰ(ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਪ੍ਰਧਾਨ ਮੰਤਰੀ ਰੋਜ਼ਗਾਰ ਉਤਪਤੀ ਪ੍ਰੋਗਰਾਮ ਤਹਿਤ 7 ਦਸੰਬਰ ਨੂੰ ਵਿਸ਼ੇਸ਼ ਕੈਂਪ ਲਗਾਕੇ ਸਬਸਿਡੀ ’ਤੇ 50 ਲੱਖ ਰੁਪਏ ਤੱਕ ਦਾ ਕਰਜ਼ਾ ਮੁਹੱਈਆ ਕਰਵਾਇਆ ਜਾਵੇਗਾ। ਕੈਂਪ ਸਬੰਧੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਉਦਯੋਗ ਕੇਂਦਰ ਵਲੋਂ ਇਹ ਕੈਂਪ 7 ਦਸੰਬਰ ਨੂੰ ਦੁਪਹਿਰ 1 ਵਜੇ ਤੋਂ ਸ਼ਾਮ 4 ਵਜੇ ਤੱਕ ਸਮਾਰਟ ਕਿਡਜ ਸਕੂਲ, 418 ਕਾਲੀਆ ਕਲੋਨੀ ਵਿਖੇ ਲਗਾਇਆ ਜਾਵੇਗਾ ਜਿਥੇ ਜ਼ਿਲ੍ਹਾ ਉਦਯੋਗ ਕੇਂਦਰ ਅਤੇ ਬੈਂਕਾਂ ਦੇ ਅਧਿਕਾਰੀ ਮੌਜੂਦ ਰਹਿਣਗੇ। ਉਨ੍ਹਾਂ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਬੇਰੁਜ਼ਗਾਰ ਨੌਜਵਾਨ ਕੈਂਪ ਵਿੱਚ ਹਿੱਸਾ ਲੈ ਕੇ ਸਰਕਾਰ ਵਲੋਂ ਸਵੈ ਰੋਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਜਾ ਰਹੀ ਸਕੀਮ ਦਾ ਲਾਭ ਲੈਣ।

Advertisements

ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਉਦਯੋਗ ਨੂੰ ਸਥਾਪਿਤ ਕਰਨ ਲਈ 50 ਲੱਖ ਰੁਪਏ ਤੱਕ ਦੇ ਕਰਜ਼ੇ ਅਤੇ ਸਰਵਿਸ ਯੂਨਿਟ ਲਈ 20 ਲੱਖ ਰੁਪਏ ਤੱਕ ਦੇ ਕਰਜ਼ੇ ਦੀ ਸਹੂਲਤ ਹੈ ਜਿਸ ’ਤੇ 15 ਤੋਂ 35 ਫੀਸਦੀ ਸਬਸਿਡੀ ਵੀ ਦਿੱਤੀ ਜਾਂਦੀ ਹੈ। ਜ਼ਿਕਰਯੋਗ ਹੈ ਕਿ ਜਨਰਲ ਵਰਗ ਲਈ ਸ਼ਹਿਰੀ ਖੇਤਰ ਵਿੱਚ 15 ਫੀਸਦੀ ਅਤੇ ਪੇਂਡੂ ਖੇਤਰ ਵਿੱਚ 25 ਫੀਸਦੀ ਸਬਸਿਡੀ ਦੀ ਸਹੂਲਤ ਹੈ। ਇਸੇ ਤਰ੍ਹਾਂ ਅਨੁਸੂਚਿਤ ਜਾਤੀ, ਅਨੁਸੂਚਿਤ ਕਬੀਲੇ, ਪਛੜੀਆਂ ਸ੍ਰੇਣੀਆਂ, ਘੱਟ ਗਿਣਤੀ, ਇਸਤਰੀ ਅਤੇ ਅੰਗਹੀਣ ਬਿਨੈਕਾਰਾਂ ਲਈ ਸ਼ਹਿਰੀ ਖੇਤਰ ਵਿੱਚ 25 ਫੀਸਦੀ ਅਤੇ ਪੇਂਡੂ ਖੇਤਰ ਵਿੱਚ 35 ਫੀਸਦੀ ਸਬਸਿਡੀ ਦੀ ਸਹੂਲਤ ਮੌਜੂਦ ਹੈ।  

LEAVE A REPLY

Please enter your comment!
Please enter your name here