ਜ਼ਿਲ੍ਹਾ ਰੋਜ਼ਗਾਰ ਬਿਊਰੋ ਵਲੋਂ ਸਕਿਊਰਟੀ ਗਾਰਡਾਂ ਦੀ ਭਰਤੀ ਲਈ ਵਿਸ਼ੇਸ਼ ਕੈਂਪ 6 ਤੇ 7 ਦਸੰਬਰ ਨੂੰ

ਜਲੰਧਰ(ਦ ਸਟੈਲਰ ਨਿਊਜ਼): ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਸਕਿਊਰਟੀ ਸਕਿੱਲਜ਼ ਕੌਂਸਲ ਇੰਡੀਆ (ਐਸ.ਐਸ.ਸੀ.ਆਈ.) ਦੇ ਸਹਿਯੋਗ ਨਾਲ ਸਕਿਊਰਟੀ ਗਾਰਡਾਂ ਦੀ ਭਰਤੀ ਲਈ 6 ਅਤੇ 7 ਦਸੰਬਰ ਨੂੰ ਕ੍ਰਮਵਾਰ ਬੀ.ਡੀ.ਪੀ.ਓ.ਦਫ਼ਤਰ ਸ਼ਾਹਕੋਟ ਅਤੇ ਲੋਹੀਆਂ ਖਾਸ ਵਿਖੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ ਇਨ੍ਹਾਂ ਕੈਂਪਾਂ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਦੀ ਘੱਟੋ ਘੱਟ ਵਿਦਿਅਕ ਯੋਗਤਾ 10ਵੀਂ ਪਾਸ, ਉਮਰ ਹੱਦ 21 ਤੋਂ 37 ਸਾਲ, ਕੱਦ 168 ਸੈਂਟੀਮੀਟਰ ਅਤੇ ਛਾਤੀ 80 ਤੋਂ 85 ਸੈਂਟੀਮੀਟਰ ਹੋਣੀ ਚਾਹੀਦੀ ਹੈ। ਇਹ ਪਲੇਸਮੈਂਟ ਸਿਰਫ ਪੁਰਸ਼ ਉਮੀਦਵਾਰਾਂ ਲਈ ਹੋਵੇਗੀ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ 90569-20100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Advertisements

LEAVE A REPLY

Please enter your comment!
Please enter your name here