Friday, October 23, 2026
Home Punjab ਵਿਧਾਇਕ ਰਣਬੀਰ ਭੁੱਲਰ ਵੱਲੋਂ ਸੇਵਾ ਕੇਂਦਰ, ਤਹਿਸੀਲ ਦਫ਼ਤਰ ਤੇ ਫਰਦ ਕੇਂਦਰ ਦਾ...

ਵਿਧਾਇਕ ਰਣਬੀਰ ਭੁੱਲਰ ਵੱਲੋਂ ਸੇਵਾ ਕੇਂਦਰ, ਤਹਿਸੀਲ ਦਫ਼ਤਰ ਤੇ ਫਰਦ ਕੇਂਦਰ ਦਾ ਅਚਨਚੇਤ ਦੌਰਾ

ਫਿਰੋਜ਼ਪੁਰ, (ਦ ਸਟੈਲਰ ਨਿਊਜ਼): ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੇਵਾ ਕੇਂਦਰ, ਤਹਿਸੀਲ ਦਫਤਰ ਤੇ ਫਰਦ ਕੇਂਦਰ ਸਮੇਤ ਵੱਖ-ਵੱਖ ਦਫਤਰਾਂ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਐਸ.ਡੀ.ਐਮ. ਸ. ਰਣਜੀਤ ਸਿੰਘ ਭੁੱਲਰ ਅਤੇ ਤਹਿਸੀਲਦਾਰ ਫਿਰੋਜ਼ਪੁਰ ਸੁਖਬੀਰ ਕੌਰ ਵੀ ਹਾਜ਼ਰ ਸਨ।

Advertisements

ਰਣਬੀਰ ਸਿੰਘ ਭੁੱਲਰ ਨੇ ਅਧਿਕਾਰੀਆਂ ਨਾਲ ਦਫ਼ਤਰਾਂ ਦੇ ਕੰਮਕਾਜ ਬਾਰੇ ਗੱਲਬਾਤ ਕੀਤੀ। ਉਨ੍ਹਾਂ ਦਫ਼ਤਰਾਂ ਵਿੱਚ ਕੰਮ ਕਰਾਉਣ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਫ਼ਤਰਾਂ ਵਿੱਚ ਕੰਮ ਕਰਾਉਣ ਆਏ ਲੋਕਾਂ ਦਾ ਕੰਮ ਪਹਿਲ ਦੇ ਆਧਾਰ ‘ਤੇ ਅਤੇ ਸਮੇਂ ਸਿਰ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਰਾਜ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਰਾਜ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਸੇਵਾ ਕੇਂਦਰ, ਫਰਦ ਕੇਂਦਰ ਤੇ ਤਹਿਸੀਲ ਦਫਤਰ ਆਦਿ ਵਿੱਚ ਕੰਮ-ਕਾਰ ਲਈ ਆਏ ਲੋਕਾਂ ਨਾਲ ਗੱਲਬਾਤ ਕੀਤੀ ਤੇ ਕਿਹਾ ਕਿ ਉਨ੍ਹਾਂ ਨੂੰ ਸਰਕਾਰੀ ਕੰਮਾਂ ਵਿੱਚ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਸੇਵਾ ਕੇਂਦਰਾਂ ਵਿੱਚ ਨਵੇਂ ਆਧਾਰ ਕਾਰਡ ਬਣਾਉਣ, ਦਰੁਸਤੀ ਕਰਨ ਦੇ ਕੰਮ ਵਿੱਚ ਵੀ ਹੋਰ ਤੇਜ਼ੀ ਲਿਆਉਣ ਲਈ ਕਿਹਾ।

LEAVE A REPLY

Please enter your comment!
Please enter your name here